11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਹਾਅ ਦਾ ਨਾਅਰਾ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ <br/>

ਮਲੇਰਕੋਟਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ 'ਤੇ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਅਤੇ ਨਾਲ ਵਿਧਾਇਕ ਜਮੀਲ ਉਰ ਰਹਿਮਾਨ, ਗੁਰਲਵਲੀਨ ਸਿੰਘ ਸਿੱਧੂ ਅਤੇ ਹੋਰਨਾਂ ਦਾ ਸਨਮਾਨ ਕਰਦੇ ਪ੍ਰਬੰਧਕ | ਤਸਵੀਰ: ਪਾਰਸ ਜੈਨ <br/> 05-11-2025
ਮਲੇਰਕੋਟਲਾ, 4 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ 'ਤੇ ਹਾਅ ਦੇ ਨਾਅਰੇ ਦੀ ਧਰਤੀ ਮਲੇਰਕੋਟਲਾ ਦੇ ਇਤਿਹਾਸਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ | ਫੁੱਲਾਂ ਨਾਲ ਸਿੰਗਾਰੀ ਪਾਲਕੀ ਵਿਚ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਅਗਵਾਈ ਖਾਲਸ਼ਾਈ ਪੁਸ਼ਾਕਾਂ ਵਿਚ ਸਜੇ ਪੰਜ ਪਿਆਰੇ ਕਰ ਰਹੇ ਸਨ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੈੱਡ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਨਗਰ ਕੀਰਤਨ ਦੇ ਸਵਾਗਤ ਲਈ ਮਲੇਰਕੋਟਲਾ ਸ਼ਹਿਰ ਨੂੰ ਸਵਾਗਤੀ ਗੇਟਾਂ ਤੇ ਕੇਸਰੀ ਝੰਡਿਆਂ ਨਾਲ ਵਿਸ਼ੇਸ਼ ਤੌਰ 'ਤੇ ਸ਼ਿੰਗਾਰਿਆ ਗਿਆ ਸੀ | ਗੁਰਦੁਆਰਾ ਸਾਹਿਬ ਤੋਂ ਸੈਂਕੜੇ ਸੰਗਤਾਂ ਦਾ ਵਿਸ਼ਾਲ ਇਕੱਠ ਗੁਰਬਾਣੀ ਦਾ ਜਾਪ ਕਰਦਾ ਹੋਇਆ ਨਗਰ ਕੀਰਤਨ ਦੇ ਨਾਲ ਚੱਲ ਰਿਹਾ ਸੀ | ਬੈਂਡ ਬਾਜੇ, ਗੱਤਕਾ ਪਾਰਟੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀ ਨਗਰ ਕੀਰਤਨ ਅੱਗੇ ਆਪਣੀ ਕਲਾ ਦੇ ਜੌਹਰ ਵਿਖਾ ਰਹੇ ਸਨ | ਸੰਗਤਾਂ ਵੱਲੋਂ ਥਾਂ-ਥਾਂ ਚਾਹ, ਬਰੈੱਡਾਂ, ਫਲਾਂ ਆਦਿ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਦਾ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਸਾਬਕਾ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ, ਸਾਬਕਾ ਸੂਚਨਾ ਕਮਿਸ਼ਨ ਪੰਜਾਬ ਦੇ ਸਾਬਕਾ ਮੈਂਬਰ ਅਜੀਤ ਸਿੰਘ ਚੰਦੂਰਾਈਆਂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਅਤੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਬਧੇਸਾ ਦੀ ਅਗਵਾਈ ਹੇਠ ਵੱਡੀ ਗਿਣਤੀ ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ 'ਤੇ ਪੁਰ ਜੋਸ਼ ਸਵਾਗਤ ਕੀਤਾ ਗਿਆ | ਪੰਜ ਪਿਆਰਿਆਂ, ਰਾਗੀਆਂ, ਢਾਡੀਆਂ ਤੇ ਪ੍ਰਬੰਧਕ ਆਗੂਆਂ ਦਾ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਸਾਬਕਾ ਡੀ.ਸੀ. ਗੁਰਲਵਲੀਨ ਸਿੰਘ ਸਿੱਧੂ ਅਤੇ ਭਾਈ ਜਗਦੀਸ਼ ਸਿੰਘ ਘੁੰਮਣ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਨਗਰ ਕੀਰਤਨ ਗਰੇਵਾਲ ਚੌਂਕ, ਜਰਗ ਚੌਂਕ, ਸਰਹੰਦੀ ਗੇਟ, ਹਨੂੰਮਾਨ ਮੰਦਿਰ, ਮੋਤੀ ਬਾਜ਼ਾਰ, ਦਿੱਲੀ ਗੇਟ, ਕਾਲੀ ਮਾਤਾ ਮੰਦਰ, ਗੁਰਦੁਆਰਾ ਗੁਰੂ ਤੇਗ ਬਹਾਦੁਰ, ਕਲੱਬ ਚੌਂਕ, ਕਾਲਜ ਰੋਡ ਹੁੰਦਾ ਹੋਇਆ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ |

ਪਿਛਲੀ ਖ਼ਬਰ ਨਗਰ ਪੰਚਾਇਤ ਖਨੌਰੀ ਵਲੋਂ ਪੁਲ ਹੇਠਾਂ ਖੜ੍ਹਦੀਆਂ ਰੇਹੜੀਆਂ ਤੇ ਫੜ੍ਹੀਆਂ ਨੂੰ ਹਟਾਉਣ ਦੀ ਕੀਤੀ ਕਾਰਵਾਈ <br/> ਅਗਲੀ ਖ਼ਬਰ ਕੌਂਸਲਰਾਂ ਦੇ ਅਸਤੀਫ਼ਿਆਂ ਸੰਬੰਧੀ ਮੰਤਰੀ ਅਮਨ ਅਰੋੜਾ ਨੇ ਸੰਗਰੂਰ ਵਾਸੀਆਂ ਨੂੰ ਕੀਤਾ ਗੁਮਰਾਹ-ਪਿੰਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।