11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਖੇਤਾਂ ਵਿਚ ਪਰਾਲੀ ਨੂੰ ਲਗਾਈ ਅੱਗ ਨੂੰ ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਖ਼ੁਦ ਜਾ ਕੇ ਬੁਝਾਇਆ <br/>

ਖੇਤਾਂ ਵਿਚ ਅੱਗ ਬੁਝਾਉਂਦੇ ਡੀ.ਸੀ ਅਤੇ ਐੱਸ.ਐੱਸ.ਪੀ ਸੰਗਰੂਰ ਅਤੇ ਹੋਰ ਅਧਿਕਾਰੀ | ਤਸਵੀਰ: ਰਣਧੀਰ ਸਿੰਘ ਫੱਗੂਵਾਲਾ <br/> 05-11-2025
ਭਵਾਨੀਗੜ੍ਹ, 4 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਪੁਲਿਸ ਵਲੋਂ ਤੇਜ ਕਾਰਵਾਈ ਕਰਦਿਆਂ ਪਿੰਡ ਗੁਰਦਾਸਪੁਰਾ ਅਤੇ ਪਿੰਡ ਖੁਰਾਣਾ ਵਿਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ, ਦਾ ਪਤਾ ਚੱਲਦਿਆਂ ਪੁਲਿਸ ਅਧਿਕਾਰੀਆਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਖ਼ਬਰ ਹੈ | ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਅੱਜ ਪਿੰਡਾਂ ਵਿਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਖੇਤਾਂ ਦਾ ਦੌਰਾ ਕਰ ਰਹੇ ਸਨ, ਉਨ੍ਹਾਂ ਨੂੰ ਪਤਾ ਲੱਗਿਆ ਕਿ ਉਕਤ ਪਿੰਡਾਂ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਸ 'ਤੇ ਦੋਵੇਂ ਅਧਿਕਾਰੀ ਖ਼ੁਦ ਉੱਥੇ ਪਹੁੰਚ ਗਏ ਅਤੇ ਦੋਵੇਂ ਉੱਚ ਅਧਿਕਾਰੀਆਂ ਨੇ ਆਪ ਜਾ ਕੇ ਖੇਤ ਵਿਚ ਅੱਗ ਬੁਝਾਈ | ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਸੰਬੰਧਿਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਹਿਦਾਇਤ ਕਰ ਦਿੱਤੀ ਗਈ | ਇਸ ਮੌਕੇ 'ਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਵਿਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ | ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ | ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ | ਉਨ੍ਹਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਕਿਹਾ ਜੇਕਰ ਕੋਈ ਵੀ ਕਿਸਾਨ ਖੇਤ ਵਿਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ |

ਪਿਛਲੀ ਖ਼ਬਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਨੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ <br/> ਅਗਲੀ ਖ਼ਬਰ ਇੱਕ ਹਫ਼ਤੇ 'ਚ 8 ਨਸ਼ਾ ਤਸਕਰ ਕਾਬੂ ਕੀਤੇ-ਡੀ.ਐੱਸ.ਪੀ. ਰਣਬੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।