11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਨੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ <br/>

ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੰੂ ਮੰਗ-ਪੱਤਰ ਸੌਂਪਦੇ ਹੋਏ ਕਿਸਾਨ ਯੂਨੀਅਨ ਦੇ ਆਗੂ | ਤਸਵੀਰ: ਮੁਕੇਸ਼ ਕੁਮਾਰ <br/> 05-11-2025
ਸੰਗਰੂਰ, 4 ਨਵੰਬਰ (ਦਮਨਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਇਕੱਠੇ ਹੋਣ ਤੋਂ ਬਾਅਦ ਪੰਜਾਬ ਵਿਚ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਲੋਕਾਂ ਦੇ ਜਾਨੀ ਮਾਲੀ ਨੁਕਸਾਨ ਅਤੇ ਤਬਾਹ ਹੋਈਆਂ ਫ਼ਸਲਾਂ ਦੇ ਮੁਆਵਜ਼ੇ, ਬਿਜਲੀ ਸੋਧ ਬਿਲ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀ.ਕੇ.ਯੂ. ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਈਸ਼ਾਪੁਰ ਲੰਡਾ ਅਤੇ ਕੁਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਹਰਮੇਲ ਸਿੰਘ ਮਹਿਰੋਕ ਨੇ ਦੱਸਿਆ ਕਿ ਅਗਸਤ - ਸਤੰਬਰ ਮਹੀਨੇ ਦੌਰਾਨ ਪਏ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਵਿਚ ਜਿੱਥੇ ਲੱਖਾਂ ਏਕੜ ਫ਼ਸਲ ਬਰਬਾਦ ਹੋ ਗਈ, ਹਜ਼ਾਰਾਂ ਏਕੜ ਜ਼ਮੀਨ ਦਰਿਆਵਾਂ ਨੇ ਨਿਗਲ ਲਈ, ਲੋਕਾਂ ਦੇ ਪਸ਼ੂ ਰੁੜ੍ਹ ਗਏ, ਤਕਰੀਬਨ 60 ਜਾਨਾਂ ਚਲੀਆਂ ਗਈਆਂ, ਖੇਤਾਂ ਵਿਚ ਗਾਰ ਭਰ ਗਈ ਅਤੇ ਇਸ ਤੋਂ ਇਲਾਵਾ ਝੋਨੇ ਦੀ ਫ਼ਸਲ ਨੂੰ ਹਲਦੀ ਰੋਗ ਅਤੇ ਬੌਣੇ ਰੋਗ ਦਾ ਹਮਲਾ ਹੋਇਆ ਜਿਸ ਕਾਰਨ ਪੰਜਾਬ ਵਿਚ ਕਿਸਾਨੀ ਦਾ ਵੱਡੀ ਪੱਧਰ ਉੱਤੇ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ 8 ਅਕਤੂਬਰ ਨੂੰ ਦਿੱਤੇ ਗਏ ਮੰਗ ਪੱਤਰ ਅਨੁਸਾਰ ਹੜ੍ਹਾਂ ਦੀ ਪੱਕੇ ਤੌਰ 'ਤੇ ਰੋਕਥਾਮ ਕਰਨ ਅਤੇ ਮੁਆਵਜ਼ੇ ਵਗ਼ੈਰਾ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹਨਾਂ ਮੰਗਾਂ ਉੱਤੇ ਫੌਰੀ ਗ਼ੌਰ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਵੱਡਾ ਸੰਘਰਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿਚ ਦੋ ਰੋਜ਼ਾ ਕਾਨਫ਼ਰੰਸ ਦੌਰਾਨ ਰਾਜ ਦੇ 114 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਭਾਗ... ਅਗਲੀ ਖ਼ਬਰ ਖੇਤਾਂ ਵਿਚ ਪਰਾਲੀ ਨੂੰ ਲਗਾਈ ਅੱਗ ਨੂੰ ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਖ਼ੁਦ ਜਾ ਕੇ ਬੁਝਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।