11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਰਬੱਤ ਦਾ ਭਲਾ ਟਰੱਸਟ ਨੇ ਨਹਿਰ 'ਚ ਡੁੱਬ ਕੇ ਮਰੇ 10 ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਦੋ ਸਾਲ ਤੱਕ ਦੋ-ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣੀ ਕੀਤੀ ਸ਼ੁਰੂ <br/>

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਪੈਨਸ਼ਨ ਰਾਸ਼ੀ ਦੇ ਚੈੱਕ ਪ੍ਰਾਪਤ ਕਰਨ ਵਾਲੇ ਪੀੜਤ ਪਰਿਵਾਰਾਂ ਨਾਲ | ਤਸਵੀਰ : ਪਾਰਸ ਜੈਨ <br/> 05-11-2025
ਮਲੇਰਕੋਟਲਾ, 4 ਨਵੰਬਰ (ਪਾਰਸ ਜੈਨ)-ਬੀਤੀ 27 ਜੁਲਾਈ ਨੂੰ ਨੈਣਾਂ ਦੇਵੀ ਯਾਤਰਾ ਤੋਂ ਪਰਤਦਿਆਂ ਜਗੇੜਾ ਪੁਲ ਨੇੜੇ ਨਹਿਰ ਵਿਚ ਡੁੱਬ ਕੇ ਮਾਰੇ ਗਏ ਪਿੰਡ ਮਾਣਕਵਾਲ ਦੇ 10 ਦਲਿਤ ਸ਼ਰਧਾਲੂਆਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਹਰ ਮਿ੍ਤਕ ਦੇ ਪਰਿਵਾਰ ਨੂੰ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਮਨਜ਼ੂਰ ਕਰ ਦਿੱਤੀ ਹੈ | ਟਰੱਸਟ ਦੀ ਜ਼ਿਲ੍ਹਾ ਮਲੇਰਕੋਟਲਾ ਯੂਨਿਟ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਟਰੱਸਟ ਆਗੂਆਂ ਵਲੋਂ ਦੋ-ਦੋ ਹਜ਼ਾਰ ਰੁਪਏ ਪੈਨਸ਼ਨ ਰਾਸ਼ੀ ਦੇ ਚੈੱਕ ਪੀੜਤ ਪਰਿਵਾਰਾਂ ਨੂੰ ਤਕਸੀਮ ਕੀਤੇ ਗਏ | ਇਸ ਮੌਕੇ ਜਗਦੀਸ਼ ਸਿੰਘ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਿ੍ਤਕ ਸ਼ਰਧਾਲੂਆਂ ਦੇ ਭੋਗ ਸਮਾਗਮ ਸਮੇਂ ਟਰੱਸਟ ਵਲੋਂ ਪ੍ਰਤੀ ਪੀੜਤ ਪਰਿਵਾਰ 2-2 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਅਤੇ ਇਹ ਪੈਨਸ਼ਨ ਦੋ ਸਾਲ ਤੱਕ ਪੀੜਤ ਪਰਿਵਾਰਾਂ ਨੂੰ ਨਿਰੰਤਰ ਮਿਲਦੀ ਰਹੇਗੀ | ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਹਰ ਪੀੜਤ ਪਰਿਵਾਰ ਨੂੰ 21-21 ਹਜ਼ਾਰ ਰੁਪਏ ਦੀ ਵਿੱਤੀ ਮਦਦ ਦੇ ਚੁੱਕੇ ਹਨ | ਟਰੱਸਟ ਵਲੋਂ ਪੈਨਸ਼ਨ ਰਾਸ਼ੀ ਦੇ ਚੈੱਕ ਵੰਡਣ ਵੇਲੇ ਪ੍ਰਧਾਨ ਭਾਈ ਘੁੰਮਣ ਦੇ ਨਾਲ ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਮੰਡੀਆਂ, ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਖ਼ੁਰਦ, ਖ਼ਜ਼ਾਨਚੀ ਸਰਪੰਚ ਨਰੇਸ਼ ਕੁਮਾਰ ਨਾਰੀਕੇ, ਜਨਰਲ ਸਕੱਤਰ ਦਰਸ਼ਨ ਸਿੰਘ ਦਰਦੀ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਧਾ, ਬੀਕੇਯੂ ਬੁਰਜਗਿੱਲ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਅਮਰਜੀਤ ਸਿੰਘ ਰੋਹਣੋਂ, ਗਿਆਨੀ ਅਵਤਾਰ ਸਿੰਘ ਬਧੇਸਾ, ਮਨਦੀਪ ਸਿੰਘ ਮਾਣਕਵਾਲ, ਜਸਵੀਰ ਸਿੰਘ ਜੱਸੀ ਚੀਮਾ ਅਤੇ ਅਮਰਜੀਤ ਸਿੰਘ ਭੈਣੀ ਆਦਿ ਆਗੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਅੰਤਰ-ਹਾਊਸ ਖੇਡ ਮੁਕਾਬਲਿਆਂ ਵਿਚ ਰਾਣੀ ਲਕਸ਼ਮੀ ਬਾਈ ਹਾਊਸ ਨੇ ਜਿੱਤਿਆ ਪਹਿਲਾ ਸਥਾਨ <br/> ਅਗਲੀ ਖ਼ਬਰ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿਚ ਦੋ ਰੋਜ਼ਾ ਕਾਨਫ਼ਰੰਸ ਦੌਰਾਨ ਰਾਜ ਦੇ 114 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਭਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।