11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐਡਵੋਕੇਟ ਧਾਮੀ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨਗੀ ਚੋਣ 'ਚ ਹੋਈ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ, ਯੂਥ ਪ੍ਰਧਾਨ ਅਰਫਾਨ ਰਹੀੜਾ, ਸਵਰਨ ਸਿੰਘ ਮੋਮਨਾਬਾਦ, ਕੌਂਸਲਰ ਮਨੀ ਸ਼ੇਖ਼ਾ ਅਤੇ ਕੌਂਸਲਰ ਜਸਵਿੰਦਰ ਸਿੰਘ ਸੋਢੀ ਅਹਿਮਦਗੜ੍ਹ | ਤਸਵੀਰ: ਸੁਖਜੀਤ ਸਿੰਘ ਖੇੜਾ <br/> 05-11-2025
ਅਹਿਮਦਗੜ੍ਹ, 4 ਨਵੰਬਰ (ਸੁਖਜੀਤ ਸਿੰਘ ਖੇੜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਦੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਧੜ੍ਹੇ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ 117 ਵੋਟਾਂ ਨਾਲ ਹੋਈ ਸ਼ਾਨਦਾਰ ਜਿੱਤ ਅਤੇ ਪੰਜਵੀਂ ਵਾਰ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਸਰਕਲ ਅਹਿਮਦਗੜ੍ਹ ਸ਼ਹਿਰੀ ਅਤੇ ਦਿਹਾਤੀ ਵਲੋਂ ਭਾਰੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਜ਼ਿਲ੍ਹਾ ਮਲੇਰਕੋਟਲਾ ਪ੍ਰਧਾਨ ਤਰਲੋਚਨ ਸਿੰਘ ਧਲੇਰ, ਜ਼ਿਲ੍ਹਾ ਯੂਥ ਪ੍ਰਧਾਨ ਅਰਫਾਨ ਰਹੀੜਾ, ਸੀਨੀਅਰ ਆਗੂ ਸਵਰਨ ਸਿੰਘ ਮੋਮਨਾਬਾਦ, ਅਹਿਮਦਗੜ੍ਹ ਤੋਂ ਕੌਂਸਲਰ ਮਨੀ ਸ਼ੇਖ਼ ਅਤੇ ਕੌਂਸਲਰ ਜਸਵਿੰਦਰ ਸਿੰਘ ਸੋਢੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਨਵ ਨਿਯੁਕਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਬਹੁ ਗਿਣਤੀ ਮੈਂਬਰਾਂ ਵਲੋਂ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿਚ ਫ਼ਤਵਾ ਦੇ ਕੇ ਪਿਛਲੀ ਵਾਰ ਨਾਲੋਂ ਵੀ 10 ਵੋਟਾਂ ਵੱਧ ਪਾ ਕੇ ਸਾਬਤ ਕਰ ਦਿੱਤਾ ਹੈ ਕਿ ਸਾਡੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹੀ ਨੁਮਾਇੰਦਗੀ ਐਡਵੋਕੇਟ ਧਾਮੀ ਹੀ ਕਰ ਸਕਦੇ ਹਨ | ਜਿਸ ਤੋਂ ਸਾਬਤ ਹੋ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਨਾਲੋਂ ਵੀ ਹੋਰ ਮਜਬੂਤੀ ਵੱਲ ਵਧ ਰਿਹਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਅੰਤਰ-ਹਾਊਸ ਖੇਡ ਮੁਕਾਬਲਿਆਂ ਵਿਚ ਰਾਣੀ ਲਕਸ਼ਮੀ ਬਾਈ ਹਾਊਸ ਨੇ ਜਿੱਤਿਆ ਪਹਿਲਾ ਸਥਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।