11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਸਾਹਿਬ ਵਿਖੇ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ <br/>

ਮੂਨਕ ਤਹਿਸੀਲ ਦੇ ਪਿੰਡ ਮਕੌਰੜ ਸਾਹਿਬ ਵਿਚ ਕੀਰਤਨ ਕਰਦੇ ਕੀਰਤਨੀ ਜਥੇ ਅਤੇ ਸ੍ਰੀ ਗੁਰਦੁਆਰਾ ਸਾਹਿਬ ਦੀ ਸਜਾਵਟ ਦੀ ਤਸਵੀਰ | ਤਸਵੀਰ: ਪ੍ਰਵੀਨ ਕੁਮਾਰ <br/> 05-11-2025
ਮੂਨਕ, 4 ਨਵੰਬਰ (ਪ੍ਰਵੀਨ ਮਦਾਨ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੰਗਰੂਰ ਜ਼ਿਲ੍ਹੇ ਦੀ ਸਬ ਡਵੀਜ਼ਨ ਮੂਨਕ ਵਿਚ ਪੈਂਦੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮਕਰੌੜ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ | ਧਾਰਮਿਕ ਸਮਾਗਮ ਦੌਰਾਨ ਭਾਈ ਕੁਲਵਿੰਦਰ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਗੁਰਬਾਣੀ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਦੌਰਾਨ ਐੱਸ.ਡੀ.ਐੱਮ. ਮੂਨਕ ਸੂਬਾ ਸਿੰਘ ਵੀ ਮੌਜੂਦ ਸਨ | ਇੱਥੇ ਜ਼ਿਕਰਯੋਗ ਹੈ ਕਿ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਜੀ, ਪਾਤਸ਼ਾਹੀ ਨੌਵੀਂ ਬੁਗਰਾ ਅਤੇ ਪਿੰਡ ਘਨੌੜ ਜੱਟਾਂ ਵਿਖੇ ਸਮਾਗਮ ਕਰਵਾਏ ਜਾਣਗੇ | ਇਸੇ ਤਰ੍ਹਾਂ 7 ਨਵੰਬਰ ਨੂੰ ਪਿੰਡ ਮਹਾ ਸਿੰਘ ਵਾਲਾ, 16 ਤੋਂ 18 ਨਵੰਬਰ ਤੱਕ ਦਿੜ੍ਹਬਾ ਵਿਖੇ ਅਤੇ 21 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਸ਼ਾਹਪੁਰ, 23 ਨਵੰਬਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਰਾਜੋਮਾਜਰਾ, 24 ਨਵੰਬਰ ਨੂੰ ਕਣਕਵਾਲ ਭੰਗੂਆਂ ਅਤੇ ਛਾਜਲੀ ਵਿਖੇ ਸਮਾਗਮ ਕਰਵਾਏ ਜਾਣਗੇ | 25 ਨਵੰਬਰ ਨੂੰ ਪਿੰਡ ਕਮਾਲਪੁਰ, ਜਹਾਂਗੀਰ ਅਤੇ ਪਿੰਡ ਭੱਦਲਵੱਡ ਵਿਖੇ ਨੌਵੇਂ ਪਾਤਸ਼ਾਹ ਜੀ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਉੱਤੇ ਸਮਾਗਮ ਕੀਤੇ ਜਾਣਗੇ | ਇਸ ਮੌਕੇ ਬੀ.ਡੀ.ਪੀ.ਓ. ਤਜਿੰਦਰ ਭੰਗੂ ਨੇ ਦੱਸਿਆ ਕਿ ਮੂਨਕ ਵਿਚ ਸਥਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਗੁਰਦੁਆਰਾ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਸਕੀਮਾਂ ਉਲੀਕੀਆਂ ਗਈਆਂ ਹਨ | ਇਸ ਮੌਕੇ ਗੁਰਦੀਪ ਸਿੰਘ, ਸੁਖਬੀਰ ਸਿੰਘ, ਨਰੇਸ਼ ਕੁਮਾਰ, ਹਰੀਸ਼ ਕੁਮਾਰ, ਸੁਰੇਸ਼ ਕੁਮਾਰ ਅਤੇ ਜਸਬੀਰ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਐਡਵੋਕੇਟ ਧਾਮੀ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨਗੀ ਚੋਣ 'ਚ ਹੋਈ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।