11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਲਾਪ੍ਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਵਿਨੈ ਬੁਬਲਾਨੀ <br/>

ਡਵੀਜ਼ਨਲ ਕਮਿਸ਼ਨਰ ਜਨਾਬ ਵਿਨੈ ਬੁਬਲਾਨੀ ਮਲੇਰਕੋਟਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੀਟਿੰਗ ਉਪਰੰਤ ਹਦਾਇਤਾਂ ਜਾਰੀ ਕਰਦੇ ਹੋਏ | ਤਸਵੀਰ: ਮੁਹੰਮਦ ਹਨੀਫ਼ ਥਿੰਦ <br/> 05-11-2025
ਮਲੇਰਕੋਟਲਾ, 4 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਡਵੀਜ਼ਨਲ ਕਮਿਸ਼ਨਰ ਜਨਾਬ ਵਿਨੈ ਬੁਬਲਾਨੀ ਨੇ ਅੱਜ ਮਲੇਰਕੋਟਲਾ ਦੇ ਐੱਸ.ਡੀ.ਐੱਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ | ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਖੇ ਪਹੰੁਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐੱਸ.ਤਿੜਕੇ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਕੁਮਾਰ ਗਰਗ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਸ਼ਾਖਾਵਾਂ ਦੇ ਮੁਖੀ ਮੌਜੂਦ ਸਨ | ਜਨਾਬ ਵਿਨੈ ਬੁਬਲਾਨੀ ਇਸ ਦੌਰਾਨ ਐੱਸ.ਡੀ.ਐੱਮ ਗੁਰਮੀਤ ਕੁਮਾਰ ਬਾਂਸਲ ਅਤੇ ਤਹਿਸੀਲਦਾਰ ਰਿਤੂ ਗੁਪਤਾ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਰਗੜ੍ਹ ਲਵਦੀਪ ਸਿੰਘ ਵਲੋਂ ਨਿਪਟਾਏ ਜਾਂਦੇ ਅਦਾਲਤੀ ਮਾਮਲਿਆਂ ਸਮੇਤ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦਾ ਮੁਲਾਂਕਣ ਕਰਦਿਆਂ ਲੰਬਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੰਦਿਆਂ ਮਾਲ ਅਦਾਲਤਾਂ ਵਿਚ ਸਾਲਾਂ ਤੋਂ ਚੱਲ ਰਹੇ ਕੇਸਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ, ਕਿਹਾ ਕਿ ਜ਼ਮੀਨ ਦੀ ਵੰਡ, ਨਿਸ਼ਾਨਦੇਹੀ, ਮਾਪ, ਖਸਰਾ-ਗਿਰਦਾਵਰੀ, ਨੰਬਰਦਾਰੀ, ਚੌਕੀਦਾਰੀ ਅਤੇ ਇੰਤਕਾਲ ਵਰਗੇ ਸਾਰੇ ਮਾਲ ਮਾਮਲਿਆਂ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਅੰਦਰ ਕੀਤਾ ਜਾਵੇ | ਉਨ੍ਹਾਂ ਸਖ਼ਤੀ ਨਾਲ ਆਖਿਆ ਕਿ ਬੇਲੋੜੀ ਦੇਰੀ ਦੀ ਸੂਰਤ ਵਿਚ ਸਬੰਧਿਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ |

ਪਿਛਲੀ ਖ਼ਬਰ ਗਰੀਨ ਵੈਲੀ ਸਕੂਲ ਦੇ ਕਰਾਟੇ ਖਿਡਾਰੀ ਅੰਤਰਰਾਸ਼ਟਰੀ ਪੱਧਰ 'ਤੇ ਗੋਲਡ ਮੈਡਲਾਂ ਨਾਲ ਜੇਤੂ <br/> ਅਗਲੀ ਖ਼ਬਰ ਇਮੀਗ੍ਰੇਸ਼ਨ ਪ੍ਰਬੰਧਕ ਵਲੋਂ ਸਤਾਏ ਪੀੜਤਾਂ ਦਾ ਵਫ਼ਦ ਕਿਸਾਨ ਆਗੂਆਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।