08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਮਤਿ ਪ੍ਰਸ਼ਨੋਤਰੀ ਦੇ ਫਸਵੇਂ ਮੁਕਾਬਲੇ 'ਚ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ-ਬਹਾਦਰਪੁਰ ਨੇ ਬਾਜ਼ੀ ਮਾਰੀ

ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਦੌਰਾਨ ਜੇਤੂ ਵਿਦਿਆਰਥੀਆਂ ਨੰੂ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਤਸਵੀਰ: ਮੁਕੇਸ਼ ਕੁਮਾਰ <br/> 06-11-2025
ਸੰਗਰੂਰ, 5 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਕ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਪ੍ਰਬੰਧਕੀ ਸਹਿਯੋਗ ਨਾਲ ਵਿਦਿਆਰਥੀਆਂ ਦੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਪ੍ਰਬੰਧਕ ਕਮੇਟੀ ਦੇ ਸਤਪਾਲ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਕਰਨਬੀਰ ਸਿੰਘ ਮਾਨ, ਹਰਪ੍ਰੀਤ ਸਿੰਘ ਸ਼ੈਲੀ ਦੇ ਨਾਲ ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ, ਗੁਰਮੇਲ ਸਿੰਘ ਵਿੱਤ ਸਕੱਤਰ, ਬਲਵੰਤ ਸਿੰਘ ਭਿੱਖੀ ਤੇ ਇਸਤਰੀ ਕੌਂਸਲ ਦੇ ਸਕੱਤਰ ਹਰਵਿੰਦਰ ਕੌਰ, ਅਮਨਦੀਪ ਕੌਰ ਦੀ ਦੇਖ ਰੇਖ ਹੇਠ ਹੋਏ ਇਹਨਾਂ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਉਭਿਆ, ਫਤਹਿਗੜ੍ਹ ਗੰਢੂਆਂ ਦੇ ਨਾਲ ਧੂਰੀ, ਬਹਾਦਰਪੁਰ ਤੇ ਸੰਗਰੂਰ ਸਮੇਤ 15 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਕੁਲਵੰਤ ਸਿੰਘ ਨਾਗਰੀ ਨੇ ਟੀਮਾਂ ਤੇ ਅਧਿਆਪਕ ਇੰਚਾਰਜਾਂ ਦਾ ਸਵਾਗਤ ਕੀਤਾ ਤੇ ਦੱਸਿਆ ਕਿ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋ ਰਹੇ ਪੋ੍ਰਗਰਾਮਾਂ ਦੀ ਲੜੀ ਵਿਚ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ | ਮੁਕਾਬਲਿਆਂ ਲਈ ਨਿਰਧਾਰਿਤ ਪੁਸਤਕ ਤੇਗ ਬਹਾਦਰ ਸਿਮਰਿਐ ਦੇ ਸਿਲੇਬਸ ਅਨੁਸਾਰ ਸਵਾਲ ਜਵਾਬ ਲਈ ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਸਟੱਡੀ ਸਰਕਲ ਨੇ ਸੰਚਾਲਕ ਦੀ ਸੇਵਾ ਬਾਖ਼ੂਬੀ ਨਿਭਾਈ | ਜਿਸ ਵਿਚ ਜਗਦੀਪ ਸਿੰਘ ਫਤਿਹਗੜ੍ਹ ਗੰਢੂਆਂ, ਹਰਪ੍ਰੀਤ ਸਿੰਘ ਕਨੌਈ, ਕੁਲਬੀਰ ਸਿੰਘ, ਜਤਿੰਦਰ ਸਿੰਘ ਨੇ ਵੱਖ-ਵੱਖ ਸੇਵਾਵਾਂ ਰਾਹੀਂ ਵਿਸ਼ੇਸ਼ ਸਹਿਯੋਗ ਦਿੱਤਾ | ਸਵਾਲ ਦੇ ਜਵਾਬ ਲਈ ਟੀਮਾਂ ਵਲੋਂ ਦਿਖਾਈ ਤਤਪਰਤਾ ਨੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ | ਸਵਾਲਾਂ ਦੇ ਜਵਾਬ ਸਮੇਂ ਸਬੰਧਤ ਇਤਿਹਾਸ ਤੇ ਪ੍ਰਸੰਗ ਦਸ ਕੇ ਵਿਦਿਆਰਥੀਆਂ ਤੇ ਸੰਗਤਾਂ ਦੇ ਗਿਆਨ ਵਿਚ ਵਾਧਾ ਕੀਤਾ ਗਿਆ | ਮੁਕਾਬਲੇ ਬੜੇ ਦਿਲਚਸਪ ਰਹੇ ਤੇ ਇੱਕੋ ਜਿਹੇ ਅੰਕ ਪ੍ਰਾਪਤ ਕਰਨ ਤੇ ਵਾਧੂ ਸਵਾਲਾਂ ਨਾਲ ਪਹਿਲੀ ਤੇ ਦੂਸਰੀ ਪੁਜ਼ੀਸ਼ਨ ਦਾ ਫ਼ੈਸਲਾ ਹੋ ਸਕਿਆ | ਭੁਪਿੰਦਰ ਸਿੰਘ ਗਰੇਵਾਲ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸਟੱਡੀ ਸਰਕਲ ਵਲੋਂ ਸਮੇਂ ਸਮੇਂ ਤੇ ਵਿਦਿਆਰਥੀਆਂ ਨੂੰ ਗੁਰ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਆਪਣੇ ਵਿਰਸੇ ਨਾਲ ਜੋੜਨ ਦੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਆਪ ਨੇ ਭਵਿੱਖ ਵਿਚ ਅਜਿਹੇ ਪ੍ਰੋਗਰਾਮ ਕਰਨ ਲਈ ਪ੍ਰਬੰਧਕ ਕਮੇਟੀ ਵਲੋਂ ਸਟੱਡੀ ਸਰਕਲ ਨੂੰ ਖੁੱਲ੍ਹਾ ਸੱਦਾ ਦਿੱਤਾ | ਇੰਦਰਪ੍ਰੀਤ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੁਕਾਬਲੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸਬੰਧੀ ਗਿਆਨ ਭਰਪੂਰ ਰਹੇ ਹਨ ਜਿਸ ਲਈ ਸਟੱਡੀ ਸਰਕਲ ਵਧਾਈ ਦਾ ਪਾਤਰ ਹੈ | ਪ੍ਰਬੰਧਕ ਕਮੇਟੀ ਅਤੇ ਸਟੱਡੀ ਸਰਕਲ ਵਲੋਂ ਜੇਤੂ ਟੀਮਾਂ ਨੂੰ ਮੈਡਲ, ਸਟੇਸ਼ਨਰੀ ਅਤੇ ਸਨਮਾਨ ਚਿੰਨ੍ਹ ਦਿੱਤੇ | ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਇਨਾਮ ਦਿੱਤੇ ਗਏ ਅਤੇ ਅਧਿਆਪਕ ਇੰਚਾਰਜਾਂ ਨੂੰ ਵੀ ਯਾਦਗਾਰੀ ਚਿੰਨ੍ਹ ਅਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ | ਸੁਰਿੰਦਰ ਪਾਲ ਸਿੰਘ ਸਿਦਕੀ ਦੇ ਸਟੇਜ ਸੰਚਾਲਨ ਅਧੀਨ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਭੁਪਿੰਦਰ ਸਿੰਘ ਗਰੇਵਾਲ, ਕਰਨਬੀਰ ਸਿੰਘ ਮਾਨ, ਹਰਪ੍ਰੀਤ ਸਿੰਘ ਸ਼ੈਲੀ, ਜਗਦੀਪ ਸਿੰਘ, ਇੰਦਰਪ੍ਰੀਤ ਸਿੰਘ , ਕਰਮ ਸਿੰਘ ਨਮੋਲ ਅਤੇ ਸਟੱਡੀ ਸਰਕਲ ਦੇ ਨੁਮਾਇੰਦਿਆਂ ਨੇ ਨਿਭਾਈ | ਇਸ ਮੌਕੇ ਤੇ ਹਰਿੰਦਰ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਫੁੱਲ ਜ਼ਿਲ੍ਹਾ ਇੰਚਾਰਜ ਅਜੀਤ, ਪ੍ਰੀਤਮ ਸਿੰਘ ਕਾਂਝਲਾ, ਅਵਤਾਰ ਸਿੰਘ, ਉਪਿੰਦਰਜੀਤ ਸਿੰਘ, ਬੀਬੀ ਸੁਰਿੰਦਰ ਕੌਰ, ਮਨਜੀਤ ਕੌਰ ਸਮੇਤ ਲਖਵਿੰਦਰ ਸਿੰਘ ਛਾਜਲੀ, ਮੱਖਣ ਸਿੰਘ ਧੂਰੀ, ਬਲਜੀਤ ਕੌਰ, ਮਨਦੀਪ ਕੌਰ, ਅਮਨਦੀਪ ਕੌਰ, ਪ੍ਰਭਜੋਤ ਕੌਰ, ਪਰਮਿੰਦਰ ਕੌਰ, ਨਿਰਮਲਜੀਤ ਕੌਰ, ਵਸੁਧਾ ਗੋਇਲ, ਰੀਨਾ ਸਿੰਗਲਾ ਆਦਿ ਅਤੇ ਸੰਗਤਾਂ ਨੇ ਇਨ੍ਹਾਂ ਮੁਕਾਬਲਿਆਂ ਦਾ ਆਨੰਦ ਮਾਣਿਆ | ਨਤੀਜੇ ਅਨੁਸਾਰ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਪਿੰਡ ਬਹਾਦਰਪੁਰ, ਦਿੱਲੀ ਪਬਲਿਕ ਸਕੂਲ ਧੂਰੀ ਅਤੇ ਸਰਕਾਰੀ ਰਾਜ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਜਦੋਂ ਕਿ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਨੇ ਹੌਸਲਾ ਵਧਾਊ ਇਨਾਮ ਹਾਸਲ ਕੀਤੇ | ਕੁਲਵੰਤ ਸਿੰਘ ਨਾਗਰੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਵੀਸ਼ਰੀ ਗਾਇਨ ਅਤੇ ਦਸਤਾਰ ਸਜਾਉਣ ਮੁਕਾਬਲੇ 24 ਨਵੰਬਰ ਨੂੰ ਸਥਾਨਿਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਹੋ ਰਹੇ ਹਨ |

ਪਿਛਲੀ ਖ਼ਬਰ ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ 'ਚ ਹੋਵੇਗਾ ਸ਼ਾਮਿਲ ਅਗਲੀ ਖ਼ਬਰ ਚੈੱਕ ਬਾਊਾਸ ਦੇ ਮਾਮਲੇ 'ਚੋਂ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।