09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਅਜੀਤ ਡੈਸਕ 06-11-2025

ਸੰਗਰੂਰ, 5 ਨਵੰਬਰ (ਅਮਨਦੀਪ ਸਿੰਘ ਬਿੱਟਾ) - ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਰਕਿੰਗ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਵਿਰਕ ਦੀ ਅਗਵਾਈ ਹੇਠ ਸੰਗਰੂਰ-ਪਟਿਆਲਾ ਸੜਕ ਉੱਤੇ ਧਾਰਮਿਕ ਸਮਾਗਮ ਕੀਤਾ ਗਿਆ | ਅਕਾਲੀ ਆਗੂ ਅਤੇ ਪਾਰਟੀ ਦੇ ਯੂਥ ਵਿੰਗ ਦੇ ਤਿੰਨ ਜ਼ਿਲਿ੍ਹਆਂ ਦੇ ਅਬਜ਼ਰਵਰ ਦੇ ਯੂਥ ਵਿੰਗ ਦੇ ਤਿੰਨ ਜ਼ਿਲਿ੍ਹਆਂ ਦੇ ਅਬਜ਼ਰਵਰ ਹਰਪਾਲ ਸਿੰਘ ਖਡਿਆਲ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਕਲ ਪ੍ਰਧਾਨ ਸੁਨਾਮ ਰਾਣਾ ਬਾਲਟੀਆ ਵਾਲਾ, ਬਲਜਿੰਦਰ ਸਿੰਘ ਮਾਨ, ਹਰਪਾਲ ਪਾਲੀ ਬਿਗੜਵਾਲ, ਗੁਰਪਾਲ ਸਿੰਘ, ਸੁਖਵਿੰਦਰ ਸੁੱਖੀ, ਅਮਨਦੀਪ ਸਿੰਘ, ਗੁਰਜੀਤ ਸਿੰਘ, ਭਵਨਦੀਪ ਸਿੰਘ, ਗੁਰਪ੍ਰੀਤ ਸਿੰਘ, ਬੀਬੀ ਨਛੱਤਰ ਕੌਰ, ਗੁਰਮੀਤ ਕੌਰ, ਪਰਮਜੀਤ ਕੌਰ ਅਤੇ ਪੁਸ਼ਾਪਾ ਰਾਣੀ ਹਾਜ਼ਰ ਸਨ |
ਮਲੇਰਕੋਟਲਾ, (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਲੇਰਕੋਟਲਾ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | 40 ਦਿਨਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਸਮਾਪਤੀ ਹੋਈ ਅਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਨਰਿੰਦਰ ਸਿੰਘ ਹੈੱਡ ਗ੍ਰੰਥੀ ਅਤੇ ਭਾਈ ਦਿਲਬਾਗ ਸਿੰਘ ਦੇ ਜਥਿਆਂ ਨੇ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੇਵਾ ਮੁਕਤ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਅਤੇ ਸਥਾਨਕ ਐਸ.ਐਸ.ਪੀ. ਸ੍ਰੀ ਗਗਨ ਅਜੀਤ ਸਿੰਘ ਨੇ ਪਹੁੰਚ ਕੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਦੀ ਸ਼ਲਾਘਾ ਕੀਤੀ | ਇਸ ਮੌਕੇ ਸਰਦਾਰ ਜਸਵੀਰ ਸਿੰਘ ਦਿਓਲ, ਚਰਨਪਾਲ ਸਿੰਘ ਡੀ.ਐਸ.ਪੀ. ਤੋਂ ਇਲਾਵਾ ਸਾਬਕਾ ਸੂਚਨਾ ਕਮਿਸ਼ਨਰ ਸ੍ਰ. ਅਜੀਤ ਸਿੰਘ ਚੰਦੂਰਾਈਆਂ, ਪ੍ਰਧਾਨ ਬਹਾਦਰ ਸਿੰਘ, ਖ਼ਜ਼ਾਨਚੀ ਜਰਨੈਲ ਸਿੰਘ, ਹਰਪ੍ਰੀਤ ਸਿੰਘ ਭੰਗੂ, ਹਰਿੰਦਰ ਸਿੰਘ ਢੀਂਡਸਾ, ਗੁਰਮੁਖ ਸਿੰਘ ਟਿਵਾਣਾ, ਮਾਸਟਰ ਪਿਆਰਾ ਸਿੰਘ, ਕੁਲਦੀਪ ਸਿੰਘ, ਆਤਮਾ ਸਿੰਘ ਅਤੇ ਡਾ. ਹਰਮੇਲ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ 40 ਦਿਨਾਂ ਤੋਂ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |
ਅਮਰਗੜ੍ਹ, (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਮਨੁੱਖਤਾ ਦੇ ਪਰਮ ਰਹਿਬਰ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਮਰਗੜ੍ਹ ਸ਼ਹਿਰ 'ਚ ਅੱਜ ਸ਼ਾਨੋ-ਸ਼ੌਕਤ ਨਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸੰਗਤਸਰ ਗਿਆਨੀ ਜ਼ੈਲ ਸਿੰਘ ਕਾਲੋਨੀ ਅਤੇ ਪੁੱਡਾ ਕਲੋਨੀ ਦੇ ਰਾਹੀਂ ਲੱਗਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਇਸ ਮੌਕੇ ਕੀਰਤਨੀ ਜਥਿਆਂ ਹੈੱਡ ਗ੍ਰੰਥੀ ਭਾਈ ਨਾਇਬ ਸਿੰਘ, ਭਾਈ ਦਰਸ਼ਨ ਸਿੰਘ ਅਤੇ ਭਾਈ ਮਲਕੀਤ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਚਰਿੱਤਰ ਅਤੇ ਸਿੱਖਿਆਵਾਂ ਉੱਤੇ ਰੌਸ਼ਨੀ ਪਾਈ ਗਈ, ਜਿਵੇਂ ਕਿ ਅੰਮਿ੍ਤਪਾਲ ਗੋਸੀ, ਮਾਸਟਰ ਗੁਰਸਿਮਰਨ ਸਿੰਘ, ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ, ਮਨਜਿੰਦਰ ਸਿੰਘ ਗੋਗੀ ਰਾਮਪੁਰ ਛੰਨਾ,ਪਰਮਜੀਤ ਸਿੰਘ ਆੜ੍ਹਤੀਆ, ਹੀਰਾ ਇੰਟਰਨੈਸ਼ਨਲ ਗਰੁੱਪ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ, ਸਕੱਤਰ ਦਰਸ਼ਨ ਸਿੰਘ, ਖ਼ਜ਼ਾਨਚੀ ਸਤਬੀਰ ਸਿੰਘ ਸੋਹੀ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਸਾਬਕਾ ਪ੍ਰਧਾਨ ਨਗਰ ਪੰਚਾਇਤ ਮਨਜਿੰਦਰ ਸਿੰਘ ਬਾਵਾ, ਸੁਖਵਿੰਦਰ ਸਿੰਘ ਬੱਬੂ ਤੇ ਪਰਮਜੀਤ ਸਿੰਘ ਸਮੇਤ ਹੋਰ ਸੇਵਾਦਾਰਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ |
ਲਹਿਰਾਗਾਗਾ, (ਅਸ਼ੋਕ ਗਰਗ) - ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਹਿਰਾਗਾਗਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਅਗਵਾਈ ਵਿਚ ਸਜਾਇਆ ਗਿਆ | ਗ੍ਰੰਥੀ ਭਾਈ ਅਮਰਜੀਤ ਸਿੰਘ, ਰਿਸੀਵਰ ਰਾਜਿੰਦਰ ਸਿੰਘ ਬਿੱਟੂ, ਇੰਦਰਜੀਤ ਸਿੰਘ ਬੇਦੀ, ਜਗਤਾਰ ਸਿੰਘ ਭੁੱਲਰ, ਗੁਰਨਾਮ ਸਿੰਘ ਨੰਬਰਦਾਰ, ਜਸਵੰਤ ਸਿੰਘ ਹੈੈਪੀ ਹੋਰਨਾਂ ਦੀ ਯੋਗ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਨਗਰ ਕੀਰਤਨ ਦੇ ਅੱਗੇ ਝਾੜੂ ਲਗਾ ਕੇ ਸਫ਼ਾਈ ਕੀਤੀ ਅਤੇ ਪਾਣੀ ਦਾ ਛਿੜਕਾਅ ਕਰ ਰਹੇ ਸਨ | ਇਸ ਮੌਕੇ ਰਸੀਵਰ ਰਾਜਿੰਦਰ ਸਿੰਘ ਬਿੱਟੂ ਅਤੇ ਮੁੱਖ ਗ੍ਰੰਥੀ ਅਮਰਜੀਤ ਸਿੰਘ ਨੇ ਸਮੂਹ ਸਿੱਖ ਸੰਗਤਾਂ ਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਗੁਰੂਆਂ ਵਲੋਂ ਦਿੱਤੇ ਉਪਦੇਸ਼ ਤੇ ਚੱਲਣ ਲਈ ਪ੍ਰੇਰਿਤ ਕੀਤਾ |
ਧੂਰੀ, (ਲਖਵੀਰ ਸਿੰਘ ਧਾਂਦਰਾ) - ਕਿੰਗਸਵਿਊ ਇੰਟਰਨੈਸ਼ਨਲ ਸਕੂਲ ਧੂਰਾ ਧੂਰੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ | ਪਿ੍ੰਸੀਪਲ ਮੈਡਮ ਰੀਤੂ ਠਾਕੁਰ ਨੇ ਇਕੱਠ ਨੂੰ ਇੱਕ ਪ੍ਰੇਰਨਾਦਾਇਕ ਭਾਸ਼ਣ ਨਾਲ ਸੰਬੋਧਨ ਕੀਤਾ | ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਹਰਦੀਪ ਕੌਰ ਸੰਧੂ ਜੀ ਨੇ ਧਾਰਮਿਕ ਰਸਮਾਂ ਨਿਭਾਈਆਂ ਇਸ ਮੌਕੇ ਸਕੂਲ ਦੇ ਐਮ.ਡੀ ਸਰਦਾਰ ਭਗਵੰਤ ਸਿੰਘ ਸੰਧੂ ਤੇ ਪ੍ਰਧਾਨ ਹਰਸ਼ਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਸਨ |
ਲੌਂਗੋਵਾਲ, (ਸ.ਸ.ਖੰਨਾ, ਵਿਨੋਦ) - ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਈ ਦਿਨਾਂ ਤੋਂ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਤੋਂ ਪ੍ਰਭਾਤ ਫੇਰੀਆਂ ਲਗਾਤਾਰ ਜਾਰੀ ਸਨ ਜਿਨ੍ਹਾਂ ਦੀ ਅੱਜ ਸੰਪੂਰਨਤਾ ਹੋ ਚੁੱਕੀ ਹੈ | ਪ੍ਰਭਾਤ ਫੇਰੀ ਦਾ ਆਖ਼ਰੀ ਪੜਾਅ ਚਮਕੌਰ ਸਿੰਘ ਕੌਰੀ ਪੁੱਤਰ ਪੂਰਨ ਸਿੰਘ ਕਲਾਸ ਦੇ ਗ੍ਰਹਿ ਵਿਖੇ ਕੀਤਾ ਗਿਆ | ਜਿੱਥੇ ਗੁਰਮਤਿ ਸਮਾਗਮ ਹੋਇਆ ਅਤੇ ਭਾਈ ਕੁਲਵੰਤ ਸਿੰਘ ਕਾਂਤੀ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਦੇ ਵਿਚ ਵੱਖ-ਵੱਖ ਸ਼ਖ਼ਸੀਅਤਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ਇਸ ਮੌਕੇ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ, ਕਾਨੂੰਗੋ ਗੁਰਜੀਤ ਸਿੰਘ ਦੁੱਲਟ, ਕੌਂਸਲਰ ਗੁਰਮੀਤ ਸਿੰਘ ਲੱਲੀ, ਹਰਦੀਪ ਸਿੰਘ ਖਹਿਰਾ, ਮਾਸਟਰ ਸੁਖਵਿੰਦਰ ਸਿੰਘ ਸਿੱਧੂ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਬਲਵਿੰਦਰ ਸਿੰਘ ਸਿੱਧੂ, ਭਾਈ ਮੋਹਣ ਸਿੰਘ, ਮਾਸਟਰ ਗੁਰਵਿੰਦਰ ਸਿੰਘ, ਚੇਅਰਮੈਨ ਜਗਤਾਰ ਸਿੰਘ, ਅਵਤਾਰ ਸਿੰਘ ਸਾਬਕਾ ਕੌਂਸਲਰ, ਸਾਬਕਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਦੁੱਲਟ, ਪੂਰਨ ਸਿੰਘ ਦੁੱਲਟ, ਬਾਬਾ ਮੱਖਣ ਸਿੰਘ, ਬਾਬਾ ਪਵਿੱਤਰ ਸਿੰਘ ਸਾਹੋਕੇ, ਹਰਜੋਸ ਸਿੰਘ ਖਹਿਰਾ, ਜੁਗਰਾਜ ਸਿੰਘ ਫੌਜੀ, ਸਿਮਰਨਜੀਤ ਕੌਰ, ਜਸਵੀਰ ਕੌਰ, ਨਵਦੀਪ ਕੌਰ, ਸਤਵੀਰ ਕੌਰ, ਕਰਮਜੀਤ ਕੌਰ, ਰਾਜ ਕੌਰ, ਮਿਸਤਰੀ ਬਲਦੇਵ ਸਿੰਘ ਜੈਦ, ਕਰਮਜੀਤ ਕਰਮੀ, ਲਖਵਿੰਦਰ ਸਿੰਘ, ਮਿਸਤਰੀ ਮੇਜਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਲੌਂਗੋਵਾਲ, (ਸ.ਸ.ਖੰਨਾ, ਵਿਨੋਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਯਾਦਗਾਰ ਸ਼ਹੀਦਾਂ ਪਤੀ ਦੁਲਟ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਜਥੇਦਾਰ ਉਦੇ ਸਿੰਘ, ਜਸਵੀਰ ਸਿੱਧੂ ਲੌਂਗੋਵਾਲ ਪੰਜਾਬ, ਪ੍ਰਧਾਨ ਗੁਰਜੰਟ ਸਿੰਘ ਦੁੱਲਟ, ਭਾਈ ਮਹਿੰਦਰ ਸਿੰਘ ਦੁੱਲਟ, ਕਾਨੂੰਗੋ ਗੁਰਜੀਤ ਸਿੰਘ ,ਦੁੱਲਟ, ਨੰਬਰਦਾਰ ਅਵਤਾਰ ਸਿੰਘ ਦੁੱਲਟ, ਸੁਰਜੀਤ ਸਿੰਘ ਮੱਸੇ ਕਾ, ਬਾਬਾ ਮੱਖਣ ਸਿੰਘ, ਬਾਬਾ ਸਤਿਗੁਰ ਸਾਨੂੰ ਸ਼ੇਰੋ ਵਾਲੇ, ਬਲਕਾਰ ਸਿੰਘ ਸੰਗਾਲਾ, ਬਾਬਾ ਕੁਲਵੰਤ ਸਿੰਘ ਕਾਂਤੀ, ਭਾਈ ਮੋਹਣ ਸਿੰਘ, ਧਰਮ ਸਿੰਘ ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ, ਕੌਂਸਲਰ ਗੁਰਮੀਤ ਸਿੰਘ ਲੱਲੀ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਜਥੇਦਾਰ ਮਹਿਮਾ ਸਿੰਘ ਸਿੱਧੂ, ਤਰਨਬੀਰ ਸਿੰਘ, ਹਰਪਾਲ ਸਿੰਘ ਹੰਝਰਾ ਕੈਨੇਡਾ, ਜਗਦੀਪ ਕੌਰ ਕੈਨੇਡਾ, ਮਾਸਟਰ ਸੁਖਵਿੰਦਰ ਸਿੰਘ ਸਿੱਧੂ ਹਰਦੀਪ ਸਿੰਘ ਖਹਿਰਾ, ਪ੍ਰਧਾਨ ਪਰਮਿੰਦਰ ਕੌਰ ਬਰਾੜ, ਲੈਕ.ਗੁਰਮੇਲ ਕੌਰ, ਨਵਦੀਪ ਕੌਰ, ਸਤਵੀਰ ਕੌਰ, ਪ੍ਰਧਾਨ ਸੁਖਵਿੰਦਰ ਪਾਲ ਸੁੱਖੀ, ਡੀ.ਐਸ.ਪੀ. ਰਵਿੰਦਰ ਸਿੰਘ ਰੰਧਾਵਾ, ਮਾਸਟਰ ਗੁਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਸਿੱਧੂ, ਵੈਦ ਦਰਸਨ ਸਿੰਘ, ਸੈਕਟਰੀ ਅਮਨਦੀਪ ਸਿੰਘ ਚਹਿਲ,ਅਮਰਜੀਤ ਸਿੰਘ ਗਿੱਲ ਮਾਨ ਦਲ, ਪਿ੍ੰਸੀਪਲ ਜੋਰਾ ਸਿੰਘ ਵਾਲੀਆ,, ਜੱਗੀ ਦੁੱਲਟ, ਮਾਸਟਰ ਹਰਨੈਬ ਸਿੰਘ, ਕੁਲਦੀਪ ਸਿੰਘ ਦੂਲੋ, ਜਰਨੈਲ ਸਿੰਘ ਫੌਜੀ, ਮੈਨੇਜਰ ਅਮਰੀਕ ਸਿੰਘ ਬਰਨਾਲਾ, ਚਿਤਵੰਤ ਸਿੰਘ ਬੱਬਲ, ਡਾਕਟਰ ਰਜਿੰਦਰ ਸਿੰਘ ਰਾਜਾ, ਡਾਕਟਰ ਮਾਲਵਿੰਦਰ ਸਿੰਘ ਮਾਲੀ, ਗੌਰੀ ਸ਼ੰਕਰ, ਪ੍ਰੇਮ ਸਿੰਘ ਸਦਿਓੜਾ, ਜੁਗਰਾਜ ਸਿੰਘ ਫੌਜੀ, ਪਾਲੀ ਭੱਠੇ ਵਾਲਾ, ਬਿੰਦਰ ਸਿੰਘ ਬਿੰਦੀ, ਸੁਖਦੇਵ ਸਿੰਘ ਭੁੱਲਰ, ਵਰਿੰਦਰ ਸਿੰਘ ਸਦਿਓੜਾ, ਰਮੇਸ਼ ਸ਼ਰਮਾ, ਵਿਜੈ ਗੋਇਲ, ਕਾਲਾ ਰਾਮ ਮਿੱਤਲ, ਸਾਬਕਾ ਪ੍ਰਧਾਨ ਰੀਤੂ ਗੋਇਲ, ਸੁਨੀਤਾ ਮਿੱਤਲ, ਸਟੇਜ ਸੈਕਟਰੀ ਦੀ ਸੇਵਾ ਜਥੇਦਾਰ ਅਵਤਾਰ ਸਿੰਘ ਦੁੱਲਟ ਵਲੋਂ ਨਿਭਾਈ ਗਈ ਇਸ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |

ਮਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਮਲੇਰਕੋਟਲਾ ਵਿਖੇ ਇੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਰਸ-ਭਿੰਨੇ ਕੀਰਤਨ ਦਾ ਖ਼ੂਬ ਅਨੰਦ ਮਾਣਿਆ | ਇਤਿਹਾਸਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਸਵੇਰ ਤੋਂ ਹੀ ਸਿਆਸੀ, ਧਾਰਮਿਕ ਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਹਾਜ਼ਰੀ ਭਰੀ ਗਈ | ਗੁਰਦੁਆਰਾ ਸਾਹਿਬ ਵਿਖੇ ਲਗਾਤਾਰ 40 ਦਿਨਾਂ ਤੋਂ ਚੱਲ ਰਹੇ ਗੁਰਮਤਿ ਸਮਾਗਮ ਦੀ ਸਮਾਪਤੀ ਹੋਈ | ਇਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਸਮਾਰੋਹ ਮੌਕੇ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਅਤੇ ਭਾਈ ਦਿਲਬਾਗ ਸਿੰਘ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਰੱਬੀ ਬਾਣੀ ਅਤੇ ਰਸ-ਭਿੰਨੇ ਕੀਰਤਨ ਨਾਲ ਨਿਹਾਲ ਕਰਦਿਆਂ ਗੁਰੂ ਜੀ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ | ਇਸ ਮੌਕੇ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਤੇ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਆਈ.ਏ.ਐੱਸ (ਸੇਵਾਮੁਕਤ) ਅਧਿਕਾਰੀ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਸੁਚੱਜੀ ਅਗਵਾਈ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਵੇਰ ਤੋਂ ਵੱਡੀ ਪੱਧਰ ਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਦਿਓਲ, ਡੀ.ਐਸ.ਪੀ. ਚਰਨਪਾਲ ਸਿੰਘ ਤੋਂ ਇਲਾਵਾ ਸ. ਅਜੀਤ ਸਿੰਘ ਚੰਦੂਰਾਈਆਂ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਤੇ ਚੇਅਰਮੈਨ ਟਰੱਸਟ, ਪ੍ਰਧਾਨ ਬਹਾਦਰ ਸਿੰਘ, ਖ਼ਜ਼ਾਨਚੀ ਜਰਨੈਲ ਸਿੰਘ, ਮਾਸਟਰ ਹਰਪ੍ਰੀਤ ਸਿੰਘ ਭੰਗੂ, ਹਰਿੰਦਰ ਸਿੰਘ ਢੀਂਡਸਾ, ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਮਾਸਟਰ ਪਿਆਰਾ ਸਿੰਘ, ਕੁਲਦੀਪ ਸਿੰਘ, ਆਤਮਾ ਸਿੰਘ, ਡਾ. ਹਰਮੇਲ ਸਿੰਘ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ ਅਤੇ ਇਸ ਮੌਕੇ ਲਗਾਤਾਰ 40 ਦਿਨਾਂ ਤੋਂ ਸੇਵਾ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕਰਵਾਈ ਗਈ |
ਅਮਰਗੜ੍ਹ, (ਜਤਿੰਦਰ ਮੰਨਵੀ) - ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਪਿੰਡ ਮੰਨਵੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਸਾਬਕਾ ਸਰਪੰਚ ਰਾਮ ਸਿੰਘ ਮੰਨਵੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਿਰਕਤ ਕੀਤੀ | ਭਾਈ ਵਰਿੰਦਰ ਸਿੰਘ ਗ੍ਰੰਥੀ ਸਿੰਘ ਦੇ ਕੀਰਤਨ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਚਰਿੱਤਰ ਤੇ ਸਿੱਖਿਆਵਾਂ ਉੱਤੇ ਰੌਸ਼ਨੀ ਪਾਈ | ਇਸ ਮੌਕੇ ਪੰਜਾਬ ਦੇ ਪ੍ਰਸਿੱਧ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਮੰਨਵੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖੀ ਸਿਧਾਂਤਾਂ ਤੇ ਪੱਕਾ ਪਹਿਰਾ ਦੇ ਕੇ ਜੀਵਨ ਨੂੰ ਧਾਰਮਿਕ, ਸਮਾਜਕ ਅਤੇ ਆਰਥਿਕ ਤੌਰ 'ਤੇ ਸੁਧਾਰਿਆ ਜਾ ਸਕਦਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਰਾਮ ਸਿੰਘ ਸਾਬਕਾ ਸਰਪੰਚ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਦੱਸੇ ਤਿੰਨ ਮੁੱਖ ਸਿਧਾਂਤ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਉੱਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਵੀਰਇੰਦਰ ਸਿੰਘ, ਸਾਬਕਾ ਸਰਪੰਚ ਨਰਿੰਦਰ ਸਿੰਘ ਢੀਂਡਸਾ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ ਮੇਲੀ, ਮਾਸਟਰ ਰਾਜ ਸਿੰਘ ਢੀਂਡਸਾ, ਬਾਬਾ ਸੰਤੋਖ ਸਿੰਘ ਆੜ੍ਹਤੀਆ, ਰਣਜੀਤ ਸਿੰਘ ਬੈਨੀਪਾਲ ਕੈਨੇਡਾ, ਸਤਿੰਦਰ ਸਿੰਘ ਕਾਲਾ, ਚੌਧਰੀ ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਸੱਤਾ, ਹਰਵਿੰਦਰ ਸਿੰਘ ਢੀਂਡਸਾ, ਹਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਸਾਧਾ ਸਿੰਘ ਮੀਤ ਪ੍ਰਧਾਨ, ਹਰਵਿੰਦਰ ਸਿੰਘ ਸੈਕਟਰੀ, ਪ੍ਰੋ. ਇਕਬਾਲ ਸਿੰਘ ਖ਼ਜ਼ਾਨਚੀ, ਜੱਸੀ ਨੰਬਰਦਾਰ, ਅਮਰੀਕ ਸਿੰਘ, ਕਾਕਾ ਸਿੰਘ ਇਲੈਕਟਰੀਸ਼ਨ, ਪਿਆਰਾ ਸਿੰਘ ਫੌਜੀ, ਭਾਈ ਵਰਿੰਦਰ ਸਿੰਘ ਗ੍ਰੰਥੀ ਸਿੰਘ, ਗੁਰਪ੍ਰੀਤ ਸਿੰਘ ਲਾਲੀ ਅਤੇ ਗੁਰਮੁੱਖ ਸਿੰਘ ਆਦਿ ਹਾਜ਼ਰ ਸਨ |
ਅਮਰਗੜ੍ਹ, (ਪਵਿੱਤਰ ਸਿੰਘ) - ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਮਰਗੜ੍ਹ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਵਜ਼ੀਰ ਭਾਈ ਜਸਪ੍ਰੀਤ ਸਿੰਘ ਅਤੇ ਭਾਈ ਨੈਬ ਸਿੰਘ ਦੇ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਭਾਈ ਜਸਪਾਲ ਸਿੰਘ ਉੱਤਰਾਖੰਡ ਵਾਲਿਆਂ ਨੇ ਕਥਾ ਵਿਖਿਆਨ ਰਾਹੀਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਜੀਵਨ ਦੀਆਂ ਵੱਖ ਵੱਖ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ | ਪ੍ਰਧਾਨ ਦਰਸ਼ਨ ਸਿੰਘ, ਖ਼ਜ਼ਾਨਚੀ ਸਤਬੀਰ ਸਿੰਘ ਸੋਹੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਭਾਈ ਜਸਪਾਲ ਸਿੰਘ ਉੱਤਰਾਖੰਡ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੈਕਟਰੀ ਦਰਸ਼ਨ ਸਿੰਘ ਨੇ ਨਿਭਾਈ |
ਭਵਾਨੀਗੜ੍ਹ, (ਲਖਵਿੰਦਰ ਪਾਲ ਗਰਗ) - ਪਿੰਡ ਕਲੌਦੀ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਕਥਾ ਪ੍ਰਚਾਰਕ ਮੰਗਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਵਨ ਸਿੰਘ ਨੇ ਦੱਸਿਆ ਕਿ ਗੁਰਪੁਰਬ ਸਬੰਧੀ ਪਿੰਡ 'ਚ ਚਾਰ ਦਿਨ ਪ੍ਰਭਾਤ ਫੇਰਿਆਂ ਵੀ ਕੱਢਿਆਂ ਗਈਆਂ ਤੇ ਸੰਗਤਾਂ ਦੇ ਲਈ ਲੰਗਰ ਵੀ ਲਗਾਏ ਗਏ | ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਵਨ ਸਿੰਘ, ਮੀਤ ਪ੍ਰਧਾਨ ਸ਼ੀਤਲ ਸਿੰਘ, ਬਲਦੇਵ ਸਿੰਘ ਭੰਗੂ, ਨਿਰਭੈ ਸਿੰਘ ਗ੍ਰੰਥੀ ਸਿੰਘ, ਹਰਜੀਤ ਸਿੰਘ ਜੀਤੀ, ਨਿਰਮਲ ਸਿੰਘ ਵਿਰਕ, ਰਣਜੀਤ ਸਿੰਘ ਸਰਪੰਚ, ਮਲਕੀਤ ਦਾਸ ਸਾਬਕਾ ਸਰਪੰਚ, ਕੁਲਜੀਤ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਨੱਤ, ਸੁਖਵਿੰਦਰ ਸਿੰਘ ਵਿਰਕ, ਅਮਰੀਕ ਸਿੰਘ ਵਿਰਕ, ਸੂਬਾ ਸਿੰਘ ਵਿਰਕ ਤੋਂ ਇਲਾਵਾ ਭਾਰੀ ਗਿਣਤੀ 'ਚ ਸੰਗਤਾਂ ਮੌਜੂਦ ਸਨ |
ਲੌਂਗੋਵਾਲ, (ਵਿਨੋਦ, ਸ਼.ਖੰਨਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਸਲਾਇਟ ਲੌਂਗੋਵਾਲ ਵਿਖੇ ਸਥਿਤ ਗੁਰਦੁਆਰਾ ਗੁਰਦੁਆਰਾ ਭਾਈ ਕੀ ਸਮਾਧ ਲੌਂਗੋਵਾਲ ਵਿਖੇ ਜਗਤ ਗੁਰੂ ਬਾਬਾ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਖ ਸੰਗਤਾਂ ਅਤੇ ਸਲਾਇਟ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਦੇ ਮੈਨੇਜਰ ਅਮਰੀਕ ਸਿੰਘ ਬਰਨਾਲਾ ਨੇ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸੰਗਰੂਰ ਵਾਲੇ ਰਾਗੀ ਜਥੇ ਵਲੋਂ ਰਸ ਭਿੰਨਾ ਸ਼ਬਦ ਕੀਰਤਨ ਕੀਤਾ ਗਿਆ | ਇਸ ਸਮਾਗਮ ਵਿਚ ਹਾਜ਼ਰੀ ਭਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਰਾਗੀ ਜਥੇ ਨੂੰ ਗੁਰੂ ਬਖ਼ਸ਼ੀਸ਼ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਪ੍ਰਬੰਧ ਵਲੋਂ ਲੌਂਗੋਵਾਲ ਸਾਹਿਬ ਨੂੰ ਵੀ ਸਿਰਪਾਉ ਨਾਲ ਸਤਿਕਾਰ ਦਿੱਤਾ ਗਿਆ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਧਨਵੰਤ ਸਿੰਘ ਵਲੋਂ ਸਮਾਗਮ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮੈਨੇਜਰ ਅਮਰੀਕ ਸਿੰਘ ਬਰਨਾਲਾ, ਕੌਂਸਲਰ ਗੁਰਮੀਤ ਸਿੰਘ ਲੱਲੀ ਸੂਬਾ ਡੈਲੀਗੇਟ, ਸਰਪੰਚ ਸੁਖਵਿੰਦਰ ਸਿੰਘ ਚਹਿਲ ਸਰਕਲ ਪ੍ਰਧਾਨ, ਅਮਰਜੀਤ ਸਿੰਘ ਲੌਂਗੋਵਾਲ, ਰਾਜਵੀਰ ਸਿੰਘ ਅਕਾਊਾਟੈਂਟ, ਸੁਖਦੇਵ ਸਿੰਘ ਧਾਰੋਵਾਲੀ ਗੁਰਦੁਆਰਾ ਇੰਸਪੈਕਟਰ, ਮਨਦੀਪ ਸਿੰਘ ਸਟੋਰ ਕੀਪਰ, ਲਵਪ੍ਰੀਤ ਸਿੰਘ ਕਲਰਕ, ਨਿਰਮਲ ਸਿੰਘ ਰਿਕਾਰਡ ਕੀਪਰ, ਭਾਈ ਜਗਸੀਰ ਸਿੰਘ ਇੰਚਾਰਜ, ਨਿਰਮਲ ਸਿੰਘ ਡਰਾਈਵਰ, ਗਗਨਦੀਪ ਸਿੰਘ ਇੰਚਾਰਜ ਖੇਤੀਬਾੜੀ, ਪ੍ਰੋ. ਸੁਖਚਰਨ ਸਿੰਘ, ਗੁਰਪ੍ਰੀਤ ਸਿੰਘ, ਪ੍ਰਸ਼ੋਤਮ ਸਿੰਘ, ਪ੍ਰੋ. ਚਰਨਜੀਤ ਸਿੰਘ ਰਿਆੜ, ਸੁਰਜੀਤ ਸਿੰਘ, ਬੂਟਾ ਸਿੰਘ, ਲਕਸ਼ਮੀ ਨਰਾਇਣ, ਜਗਤਾਰ ਸਿੰਘ, ਚਰਨਜੀਵ ਸਿੰਘ, ਸਰਪੰਚ ਭੀਮ ਦਾਸ ਬਾਵਾ, ਬਹਾਦਰ ਸਿੰਘ ਮੈਂਬਰ, ਚਮਕੌਰ ਸਿੰਘ, ਦਵਿੰਦਰ ਸਿੰਘ ਦੁੱਲਾ ਸਲਾਈਟ, ਮਨਪ੍ਰੀਤ ਸਿੰਘ ਅਤੇ ਸਲਾਇਟ ਦੇ ਵਸਨੀਕ ਅਤੇ ਵਿਦਿਆਰਥੀ ਹਾਜ਼ਰ ਸਨ |
ਛਾਜਲੀ, (ਅਜਾਇਬ ਸਿੰਘ ਨੀਲੋਵਾਲ) - ਪਿੰਡ ਛਾਜਲੀ ਵਿਖੇ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਨਿਕਾਲਿਆ ਗਿਆ | ਸਮਾਗਮ ਦੌਰਾਨ ਪਿੰਡ ਵਾਸੀਆਂ ਤੇ ਸੇਵਾਦਾਰਾਂ ਨੇ ਪੂਰੇ ਭਾਵ-ਭਗਤੀ ਨਾਲ ਸਹਿਯੋਗ ਕੀਤਾ ਅਤੇ ਗੁਰਮਤਿ ਮਰਯਾਦਾ ਅਨੁਸਾਰ ਪੂਰਾ ਸਮਾਰੋਹ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਇਆ |
ਲੌਂਗੋਵਾਲ, (ਵਿਨੋਦ, ਖੰਨਾ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸੰਤ ਅਤਰ ਸਿੰਘ ਪਿੰਡ ਸ਼ੇਰੋਂ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰੇਸ਼ਮ ਸਿੰਘ ਨੇ ਸ਼ਬਦ ਕੀਰਤਨ ਕਰਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਸਬੰਧੀ ਕਥਾ ਵਿਚਾਰ ਕੀਤੀ | ਇਸ ਮੌਕੇ ਮੀਤ ਗ੍ਰੰਥੀ ਭਾਈ ਬਲਜਿੰਦਰ ਸਿੰਘ, ਜਥੇਦਾਰ ਬਿੱਕਰ ਸਿੰਘ, ਜਥੇ. ਕੌਰ ਸਿੰਘ, ਰਾਮ ਸਿੰਘ ਸਕੱਤਰ, ਜਗਜੀਤ ਸਿੰਘ ਜੱਸੂ ਪੱਤੀ ਨੂੰ ਸਹਿ. ਸਕੱਤਰ, ਅਮਰਜੀਤ ਸਿੰਘ ਖ਼ਜ਼ਾਨਚੀ, ਜਗਤਾਰ ਸਿੰਘ ਸਹਿ. ਖ਼ਜ਼ਾਨਚੀ, ਨਿਰਭੈ ਸਿੰਘ, ਮਨਦੀਪ ਸਿੰਘ, ਗੁਰਦੇਵ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਧਰਮਗੜ੍ਹ, (ਗੁਰਜੀਤ ਸਿੰਘ ਚਹਿਲ) - ਮਨੁੱਖਤਾ ਦੇ ਰਹਿਬਰ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਗੁਰਪੁਰਬ ਅਤੇ ਸੇਵਾ ਦੇ ਪੁੰਜ ਨਾਮ ਰਸੀਏ ਸੰਤ ਗਿਆਨੀ ਦਲੀਪ ਸਿੰਘ ਸਿਧਾਣਾ ਸਾਹਿਬ ਵਾਲਿਆਂ ਦੀ ਅੱਠਵੀਂ ਸਾਲਾਨਾ ਯਾਦ (ਬਰਸੀ) ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਸੁਖਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਿਧਾਣਾ ਸਾਹਿਬ ਪਾਤਸ਼ਾਹੀ ਪਹਿਲੀ ਨੇ ਦੱਸਿਆ ਕਿ ਨਗਰ ਖੁਰਾਣਾ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਚਾਰ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਨ੍ਹਾਂ ਦੱਸਿਆ ਕਿ ਸੰਗਤਾਂ ਵਲੋਂ ਅੰਮਿ੍ਤ ਵੇਲੇ 1 ਨਵੰਬਰ ਤੋਂ 4 ਨਵੰਬਰ ਤੱਕ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ | ਗੁਰਪੁਰਬ ਵਾਲੇ ਦਿਨ ਗੁ. ਸਾਹਿਬ ਦੇ ਦੀਵਾਨ ਹਾਲ ਵਿਖੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਕੀਰਤਨੀ ਜਥੇ ਤੋ ਇਲਾਵਾ ਵੱਖ ਵੱਖ ਸੰਪਰਦਾਵਾਂ ਦੇ ਮਹਾਂਪੁਰਸ਼ਾਂ ਨੇ ਵੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਬੜੂ ਸਾਹਿਬ ਵਾਲੇ, ਭਾਈ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ ਵਾਲੇ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ ਵਾਲੇ, ਬਾਬਾ ਭਰਪੂਰ ਸਿੰਘ ਘਨੌੜ ਸਾਹਿਬ ਵਾਲੇ, ਬਾਬਾ ਇੰਦਰਜੀਤ ਸਿੰਘ ਰਤੀਏ ਵਾਲੇ, ਬਾਬਾ ਸੁਖਵਿੰਦਰ ਸਿੰਘ ਅੰਗੀਠਾ ਮਸਤੂਆਣਾ ਸਾਹਿਬ ਵਾਲੇ, ਬਾਬਾ ਸਤਪਾਲ ਸਿੰਘ ਭੂਰੇ ਵਾਲੇ, ਬਾਬਾ ਪਿਆਰਾ ਸਿੰਘ, ਭਾਈ ਕਰਮਜੀਤ ਸਿੰਘ ਮਸਤੂਆਣਾ, ਭਾਈ ਗੁਰਪ੍ਰੀਤ ਸਿੰਘ ਮੁੱਖ ਗ੍ਰੰਥੀ ਸਿਧਾਣਾ ਸਾਹਿਬ, ਬਾਬਾ ਵਾਹਿਗੁਰੂ ਸਿੰਘ ਰਾਜਪੁਰਾ ਮਸਾਣੀ, ਬਾਬਾ ਮਨਪ੍ਰੀਤ ਸਿੰਘ ਕੁੱਪ ਕਲਾ ਵਾਲੇ, ਭਾਈ ਪਰਮਜੀਤ ਸਿੰਘ ਸਿਧਾਣਾ ਸਾਹਿਬ, ਨਿਰਮਲ ਸਿੰਘ ਸਾਬਕਾ ਸਰਪੰਚ, ਭਾਈ ਮੰਗਾ ਸਿੰਘ ਪ੍ਰਚਾਰਕ ਸ਼ੋ੍ਰਮਣੀ ਕਮੇਟੀ, ਸਰਵਿੰਦਰ ਸਿੰਘ ਲੱਡੀ, ਡਾ. ਭੂਰਾ ਸਿੰਘ ਤੋ ਇਲਾਵਾ ਹੋਰ ਸਿੱਖ ਸੰਗਤਾਂ ਮੌਜੂਦ ਸਨ |
ਧੂਰੀ, (ਸੁਖਵੰਤ ਸਿੰਘ ਭੁੱਲਰ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੂੰ ਸਮਰਪਿਤ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਗੁਰਦੁਆਰਾ ਪਰਮੇਸ਼ਰ ਦੁਆਰ ਸਾਹਿਬ ਪਿੰਡ ਭੜੀ ਮਾਨਸਾ ਵਿਖੇ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲਾ ਕਰਵਾਇਆ ਗਿਆ | ਦਸਤਾਰ ਮੁਕਾਬਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਗੁਰਜੰਟ ਸਿੰਘ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਦੌਰਾਨ ਸੈਂਕੜੇ ਬੱਚਿਆਂ ਨੇ ਭਾਗ ਲਿਆ ਜੇਤੂ ਬੱਚਿਆਂ ਨੂੰ ਦਸਤਾਰਾਂ ਨਾਲ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਿਚ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ ਇਸ ਲਈ ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਜਿੱਥੇ ਦਸਤਾਰ ਦੀ ਸਿਖਲਾਈ ਦਿੱਤੀ ਜਾਂਦੀ ਹੈ ਉੱਥੇ ਸਿੱਖ ਇਤਿਹਾਸ ਪ੍ਰਤੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ ਉਨ੍ਹਾਂ ਅਪੀਲ ਕੀਤੀ ਕਿ ਹਰ ਸ਼ਹਿਰ ਤੇ ਪਿੰਡ ਵਿਚ ਇਸ ਤਰ੍ਹਾਂ ਦੇ ਉਪਰਾਲੇ ਹੋਣੇ ਚਾਹੀਦੇ ਹਨ | ਇਸ ਮੌਕੇ ਸਰਪੰਚ ਗੁਰਜੰਟ ਸਿੰਘ ਭੜੀ ਮਾਨਸਾ, ਕਰਮਜੀਤ ਸਿੰਘ, ਗੁਰਜੰਟ ਸਿੰਘ, ਚਮਕੌਰ ਸਿੰਘ, ਭੁਪਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਗੁਰਦੀਪ ਸਿੰਘ, ਨਿਰਮਲ ਸਿੰਘ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ, ਪ੍ਰਭਜੋਤ ਸਿੰਘ ਬਾਠਾਂ, ਸੁਖਜਿੰਦਰ ਸਿੰਘ ਡੀ ਪੀ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਹਾਜ਼ਰ ਸਨ |
ਲਹਿਰਾਗਾਗਾ, (ਮਦਨ ਸ਼ਰਮਾ) - ਕਰਨਲ ਪਬਲਿਕ ਸਕੂਲ, ਚੂੜਲ ਕਲਾਂ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਰਿਟਾਇਰਡ ਕਰਨਲ ਓ.ਪੀ ਰਾਠੀ ਅਤੇ ਮੈਡਮ ਚੰਦਰਕਲਾ ਰਾਠੀ, ਸਕੂਲ ਦੇ ਪਿ੍ੰਸੀਪਲ ਸ੍ਰੀ ਸੰਜੀਵ ਡਬਰਾਲ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਦਰਸਾਏ ਰਾਹ 'ਤੇ ਤੁਰਨ ਦਾ ਸੰਕਲਪ ਕੀਤਾ | ਸਕੂਲ ਪਿੰ੍ਰਸੀਪਲ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਬਚਨਾਂ Tਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋU ਨੂੰ ਜੀਵਨ ਵਿਚ ਅਪਣਾਉਣ ਦੀ ਪੇ੍ਰਰਨਾ ਦਿੱਤੀ |
ਮੂਲੋਵਾਲ, (ਰਤਨ ਸਿੰਘ ਭੰਡਾਰੀ) - ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੂਲੋਵਾਲ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ, ਜਿਸ ਨਾਲ ਪੂਰੇ ਮਾਹੌਲ ਵਿਚ ਸ਼ਾਂਤੀ ਅਤੇ ਭਾਵਨਾ ਦੀ ਲਹਿਰ ਦੌੜ ਗਈ | ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਉੱਤੇ ਆਧਾਰਿਤ ਕਵਿਤਾ ਪਾਠ, ਭਾਸ਼ਣ ਅਤੇ ਕਵਿਸ਼ਰੀ ਪੇਸ਼ ਕੀਤੀ ਗਈ | ਸਕੂਲ ਦੇ ਗੁਰਮਤਿ ਅਧਿਆਪਕ ਮਨਜੀਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਸਮਾਗਮ ਦੇ ਅੰਤ 'ਤੇ ਸਕੂਲ ਪਿ੍ੰਸੀਪਲ ਕਰਮਜੀਤ ਕੌਰ ਚੱਠਾ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ-ਕਿਰਤ ਕਰੋ, ਨਾਮ ਜਪੋ, ਵੰਡ ਛਕੋ-ਦੇ ਅਰਥ ਸਮਝਾਏ ਅਤੇ ਉਨ੍ਹਾਂ ਨੂੰ ਇਹ ਸਿੱਖਿਆਵਾਂ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਚੇਅਰਪਰਸਨ ਗੀਤਾ ਕੇਸਰ, ਅਨਿਲ ਕੇਸਰ ਅਤੇ ਪਿ੍ਤਪਾਲ ਸਿੰਘ ਚੱਢਾ ਵੱਲੋਂ ਵੀ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ |
ਮਸਤੂਆਣਾ ਸਾਹਿਬ, (ਦਮਦਮੀ) - ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕੈਡਮੀ ਦੀ ਮੈਨੇਜਮੈਂਟ ਕਮੇਟੀ, ਪਿ੍ੰਸੀਪਲ, ਸਟਾਫ਼ ਅਤੇ ਵਿਦਿਆਰਥੀਆ ਵੱਲੋਂ ਪ੍ਰਭਾਤ ਫੇਰੀ ਕੱਢੀ ਗਈ | ਅਕੈਡਮੀ ਦੇ ਪਿ੍ੰਸੀਪਲ ਸ੍ਰੀ ਵਿਜੇ ਪਲਾਹਾ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀ ਅਕੈਡਮੀ ਤੋਂ ਲੈ ਕੇ ਸਾਰੇ ਵਿੱਦਿਅਕ ਅਦਾਰਿਆਂ ਦੇ ਵਿਚੋਂ ਦੀ ਹੁੰਦੇ ਹੋਏ ਗੁਰਸਾਗਰ ਮਸਤੂਆਣਾ ਸਾਹਿਬ ਤੱਕ ਕੱਢੀ ਗਈ | ਇੰਟਰ-ਹਾਊਸ ਬਹਿਸ ਮੁਕਾਬਲੇ ਵਿਚ ਨੌਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਸਮਕਾਲੀ ਵਿਸ਼ਿਆਂ 'ਤੇ ਜੋਸ਼ ਨਾਲ ਤਰਕ ਪੇਸ਼ ਕੀਤੇ, ਜਿਨ੍ਹਾਂ ਵਿਚ ਸਮਾਨਤਾ, ਨਿਸ਼ਕਾਮ ਸੇਵਾ ਅਤੇ ਸੱਚਾਈ ਦੇ ਸਿਧਾਂਤਾਂ ਤੋਂ ਪੇ੍ਰਰਨਾ ਲੈਣਾ ਸ਼ਾਮਿਲ ਸੀ | ਭਾਸ਼ਣ ਮੁਕਾਬਲਾ ਵਿਚ ਪੰਜਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਤ ਪ੍ਰੇਰਣਾਦਾਇਕ ਭਾਸ਼ਣ ਦੇ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਮੁਕਾਬਲੇ ਦੇ ਸਟੇਜ ਸੰਚਾਲਕ ਵਜੋਂ ਦਸਵੀਂ ਜਮਾਤ ਦੀਆਂ ਦਿਲਪ੍ਰੀਤ ਕੌਰ ਅਤੇ ਅਰਸ਼ਵੀਰ ਕੌਰ ਨੇ ਸ਼ਾਨਦਾਰ ਭੂਮਿਕਾ ਨਿਭਾਈ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਸਨਮਾਨ ਕਰਨ ਮੌਕੇ ਪਿ੍ੰਸੀਪਲ ਤੋਂ ਇਲਾਵਾ ਸਟਾਫ਼ ਮੈਂਬਰ ਵੱਡੀ ਗਿਣਤੀ ਵਿਚ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿਚ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਜਿਸ ਵਿਚ ਸਭ ਤੋਂ ਪਹਿਲਾਂ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਜਪੁ ਜੀ ਸਾਹਿਬ ਦਾ ਪਾਠ ਕੀਤਾ ਗਿਆ | ਪੰਜਾਬੀ ਕਲੱਬ ਵਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਡਾ. ਲਵਲੀਨ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸੰਗਰੂਰ ਅਤੇ ਡਾ. ਅਵਿਨਾਸ਼ ਰਾਣਾ ਜੀ (ਪ੍ਰਾਜੈਕਟ ਡਾਇਰੈਕਟਰ ਐੱਚ . ਆਈ . ਵੀ. ਏਡਸ . ਟੀ . ਆਈ) ਮੁੱਖ ਬੁਲਾਰੇ ਦੇ ਤੌਰ ਤੇ ਹਾਜ਼ਰ ਰਹੇ | ਸਕੂਲ ਦੇ ਪਿ੍ੰਸੀਪਲ ਸ੍ਰੀ ਅਮਿਤ ਡੋਗਰਾ ਵਲੋ ਆਏ ਹੋਏ ਮਹਿਮਾਨਾਂ ਨਾਲ ਜਾਣ ਪਛਾਣ ਕਰਵਾਈ, ਸਵਾਗਤ ਕੀਤਾ ਅਤੇ ਸਿਰੋਪਾਓ ਭੇਟ ਕੀਤੇ | ਇਸ ਮੌਕੇ ਤੇ ਸ੍ਰੀ ਬਲਵਿੰਦਰ ਭਾਰਦਵਾਜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਸਾਰਿਆਂ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ | ਸਕੂਲ ਦੇ ਪਿ੍ੰਸੀਪਲ ਸ੍ਰੀ ਅਮਿਤ ਡੋਗਰਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਸ੍ਰੀ ਜਨਕ ਰਾਜ , ਸ੍ਰੀ ਬਲਵਿੰਦਰ ਭਾਰਦਵਾਜ ਮਨੋਜ ਕੁਮਾਰ ਆਦਿ ਵੀ ਮੌਜੂਦ ਰਹੇ |
ਧੂਰੀ, (ਲਖਵੀਰ ਸਿੰਘ ਧਾਂਦਰਾ) - ਅੱਜ ਸ਼੍ਰੀ ਰਾਮ ਇੰਟਰਨੈਸ਼ਨਲ ਸਕੂਲ ਕੱਕੜਵਾਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਨਾਲ ਮਨਾਇਆ ਗਿਆ | ਇਸ ਸਮੇਂ ਸਕੂਲ ਕੈਂਪਸ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਸਾਰੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ ਨਾਲ ਪਾਠ ਸਰਵਣ ਕੀਤਾ ਗਿਆ | ਵਿਦਿਆਰਥੀਆਂ ਨੇ ਰਸ-ਭਰੇ ਕੀਰਤਨ ਨਾਲ ਸਰੋਤਿਆਂ ਨੂੰ ਨਿਹਾਲ ਕੀਤਾ | ਪਿ੍ੰਸੀਪਲ ਸ਼੍ਰੀਮਤੀ ਤਜਿੰਦਰ ਕੌਰ ਸੇਖੋਂ, ਵਾਈਸ-ਪਿ੍ੰਸੀਪਲ ਗੁਰਜੀਤ ਕੌਰ, ਮੈਨੇਜਿੰਗ ਡਾਇਰੈਕਟਰ ਅਭੀਨਵ ਗੋਇਲ ਨਵੀਂ, ਮਨੋਜ ਗਰਗ, ਅਮੀਸ਼ ਗੋਇਲ ਵਲੋਂ ਪਹੁੰਚੇ ਹੋਏ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਸਾਰੇ ਅਧਿਆਪਕ ਵੀ ਮੌਜੂਦ ਸਨ |
ਅਮਰਗੜ੍ਹ, (ਜਤਿੰਦਰ ਮੰਨਵੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਇਨੀਅਰ ਸਕੂਲ ਗੱਜਣਮਾਜਰਾ 'ਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਚ ਬੱਚਿਆਂ ਅਤੇ ਅਧਿਆਪਕਾਂ ਵਲੋਂ ਮਿਲ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਅਰਦਾਸ ਬੇਨਤੀ ਕੀਤੀ | ਸੰਸਥਾ ਦੀ ਸਰਪ੍ਰਸਤ ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਕਿਸੇ ਇੱਕ ਖ਼ਾਸ ਧਰਮ ਲਈ ਨਹੀਂ ਸਗੋਂ ਪੂਰੀ ਮਾਨਵਤਾ ਲਈ ਹੈ |
<br/>

ਪਿਛਲੀ ਖ਼ਬਰ ਹੈਰੀਟੇਜ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਸ਼ਹੀਦ ਊਧਮ ਸਿੰਘ ਬੱਸ ਸਟੈਂਡ ਸੁਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।