09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਹੈਰੀਟੇਜ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਡੀ.ਐਸ.ਪੀ. ਰਾਹੁਲ ਕੌਸ਼ਲ ਅਤੇ ਹੋਰ | ਤਸਵੀਰ: ਰਣਧੀਰ ਸਿੰਘ ਫੱਗੂਵਾਲਾ <br/> 06-11-2025
ਭਵਾਨੀਗੜ੍ਹ, 5 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਹੈਰੀਟੇਜ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਡੀ.ਐਸ.ਪੀ ਰਾਹੁਲ ਕੌਸ਼ਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ 'ਤੇ ਬੋਲਦਿਆਂ ਡੀ.ਐਸ.ਪੀ ਰਾਹੁਲ ਕੌਸ਼ਲ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਤੇ ਸਿੱਖਿਆ ਦੀ ਸ਼ਲਾਘਾ ਕੀਤੀ | ਉਨ੍ਹਾਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਅਪਣਾ ਕੇ ਵਿਦਿਆਰਥੀਆਂ ਦੇ ਬੌਧਿਕ ਅਤੇ ਸਰੀਰਕ ਵਿਕਾਸ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ | ਸਕੂਲ ਦੇ ਧਰਮਪਾਲ ਮਿੱਤਲ ਆਡੀਟੋਰੀਅਮ ਵਿਚ ਕਰਵਾਏ ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਕਰਨ ਨਾਲ ਹੋਈ | ਇਸ ਮੌਕੇ 'ਤੇ ਰੰਗਾਰੰਗ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਨਾਚਾਂ ਅਤੇ ਰਵਾਇਤੀ ਗਿੱਧੇ ਨਾਲ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ | ਇਨਾਮ ਵੰਡ ਸਮਾਰੋਹ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੱਖ-ਵੱਖ ਅਕਾਦਮਿਕ ਸ਼੍ਰੇਣੀਆਂ ਲਈ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ ਤੇ ਸਕੂਲ ਪਿ੍ੰਸੀਪਲ ਡਾ. ਗੁਰਪ੍ਰੀਤ ਕੌਰ ਨੇ ਡੀ.ਐਸ. ਪੀ ਰਾਹੁਲ ਕੌਸ਼ਲ ਨੂੰ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲੱਗਾ <br/> ਅਗਲੀ ਖ਼ਬਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।