09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲੱਗਾ <br/>

ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਅਧਿਕਾਰੀ | ਤਸਵੀਰ: ਮੁਕੇਸ਼ ਕੁਮਾਰ <br/> 06-11-2025
ਸੰਗਰੂਰ, 5 ਨਵੰਬਰ (ਧੀਰਜ ਪਸੌਰੀਆ) - ਪਿੰਡ ਈਲਵਾਲ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਾਸ਼ਤਕਾਰੀ ਤਕਨੀਕਾਂ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਲਗਭਗ 45 ਕਿਸਾਨਾਂ ਨੇ ਭਾਗ ਲਿਆ | ਇਸ ਕੈਂਪ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਅਤੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਬੀਜਣ ਲਈ ਪ੍ਰੇਰਿਤ ਕੀਤਾ | ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ ਬਾਗ਼ਬਾਨੀ ਨੂੰ ਘਰੇਲੂ ਸਬਜ਼ੀ ਬਗੀਚੀ ਤੋਂ ਇਲਾਵਾ ਮਟਰ, ਪਿਆਜ਼ ਅਤੇ ਹਰੀ ਮਿਰਚ ਦੀ ਨਵੀਂ ਕਿਸਮ ਸੀ ਐਚ 52 ਬਾਰੇ ਜਾਣਕਾਰੀ ਦਿੱਤੀ |

ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਹੈਰੀਟੇਜ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।