09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐਡਵੋਕੇਟ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

ਪ੍ਰਧਾਨ ਐਡਵੋਕੇਟ ਧਾਮੀ, ਗਿਆਨੀ ਗਗਨਦੀਪ ਸਿੰਘ, ਡਾ. ਮਨਦੀਪ ਸਿੰਘ ਖ਼ੁਰਦ <br/> 06-11-2025
ਮਲੇਰਕੋਟਲਾ, 5 ਨਵੰਬਰ (ਮਨਜਿੰਦਰ ਸਿੰਘ ਸਰੌਦ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਹੋਈਆਂ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਬਣਾਏ ਗਏ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੋਈ ਵੱਡੀ ਜਿੱਤ 'ਤੇ ਹਲਕਾ ਮਲੇਰਕੋਟਲਾ ਦੀਆਂ ਧਾਰਮਿਕ ਸ਼ਖ਼ਸੀਅਤਾਂ ਗਿਆਨੀ ਗਗਨਦੀਪ ਸਿੰਘ ਨਿਰਮਲੇ ਪ੍ਰਧਾਨ ਗੁਰਮਿਤ ਸੇਵਾ ਸੁਸਾਇਟੀ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖ਼ੁਰਦ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਐਡਵੋਕੇਟ ਧਾਮੀ ਦਾ ਲਗਾਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨਾ ਬਹੁਤ ਵੱਡੀ ਪ੍ਰਾਪਤੀ ਹੈ | ਕਿਉਂਕਿ ਐਡਵੋਕੇਟ ਧਾਮੀ ਵਲੋਂ ਪਿਛਲੇ ਸਾਲਾਂ ਦੌਰਾਨ ਬਹੁਤ ਵੱਡੀ ਪੱਧਰ 'ਤੇ ਇਤਿਹਾਸਕ ਫ਼ੈਸਲੇ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੁਲੰਦੀਆਂ ਤੇ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਬਹੁਤ ਹੀ ਸਾਊ ਸੁਭਾਅ ਅਤੇ ਮਿਹਨਤੀ ਇਨਸਾਨ ਹਨ ਜਿਨ੍ਹਾਂ ਦੀ ਮਿਹਨਤ ਅਤੇ ਇਮਾਨਦਾਰੀ ਸਦਕਾ ਪੰਥਕ ਹਲਕਿਆਂ ਅੰਦਰ ਧਰਮ ਪ੍ਰਚਾਰ ਦੀ ਗੱਲ ਚੱਲੀ ਹੈ | ਉਨ੍ਹਾਂ ਕਿਹਾ ਐਡਵੋਕੇਟ ਧਾਮੀ ਨੂੰ ਲਗਾਤਾਰ ਪੰਜਵੀਂ ਵਾਰ 117 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਸਹਿਮਤੀ ਨਾਲ ਪ੍ਰਧਾਨ ਬਣਾਇਆਂ ਗਿਆ ਹੈ | ਇਸ ਮੌਕੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨਾਲ ਗੁਰਮਤਿ ਸੇਵਾ ਸੁਸਾਇਟੀ ਜੰਡਾਲੀ ਖ਼ੁਰਦ ਤੇ ਦਸਤਾਰ ਖੇਤਰ ਵਿਚ ਇੰਟਰਨੈਸ਼ਨਲ ਪੱਧਰ 'ਤੇ ਦਸਤਾਰ ਦਾ ਪ੍ਰਚਾਰ ਕਰ ਰਹੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਕੈਂਸਰ ਮੁਕਤ ਭਾਰਤ ਅਭਿਆਨ ਸਾਈਕਲ ਯਾਤਰਾ ਲਈ ਅਮਨ ਅਰੋੜਾ ਨੇ ਮਨਮੋਹਨ ਸਿੰਘ ਨੂੰ ਝੰਡੀ ਦੇ ਕੇ ਕੀਤਾ ਰਵਾਨਾ <br/> ਅਗਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲੱਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।