09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼ਤਰੰਜ ਮੁਕਾਬਲਿਆਂ 'ਚ ਪੈਰਾਮਾਊਾਟ ਸਕੂਲ ਨੇ ਮਾਰੀਆਂ ਮੱਲਾਂ <br/>

ਸ਼ਤਰੰਜ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀ ਨੂੰ ਸਨਮਾਨਿਤ ਕਰਨ ਮੌਕੇ ਚੇਅਰਮੈਨ ਜਸਵੀਰ ਸਿੰਘ ਚੀਮਾ ਅਤੇ ਸਟਾਫ਼ | ਤਸਵੀਰ: ਜਗਰਾਜ ਮਾਨ <br/> 06-11-2025
ਚੀਮਾ ਮੰਡੀ, 5 ਨਵੰਬਰ (ਜਗਰਾਜ ਮਾਨ) - 45ਵੀਆਂ ਪੰਜਾਬ ਪ੍ਰਾਇਮਰੀ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਸ਼ਤਰੰਜ ਖੇਡ ਮੁਕਾਬਲੇ ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਬਲਾਕਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ | ਜਿਸ ਵਿਚ ਪੈਰਾਮਾਊਾਟ ਪਬਲਿਕ ਸਕੂਲ, ਚੀਮਾਂ ਦੇ ਪੰਜਵੀਂ ਜਮਾਤ ਦੇ ਖਿਡਾਰੀ ਮਿਤਾਂਸ਼ੂ ਨੇ ਸ਼ਤਰੰਜ ਮੁਕਾਬਲਿਆਂ ਵਿਚ ਗੋਲਡ ਮੈਡਲ ਹਾਸਿਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਆਪਣੀ ਚੋਣ ਪੰਜਾਬ ਪੱਧਰੀ ਖੇਡਾਂ ਲਈ ਕਰਵਾਈ | ਇਸ ਮੌਕੇ ਖਿਡਾਰੀ ਦਾ ਸਕੂਲ ਪਹੁੰਚਣ ਤੇ ਸੰਸਥਾ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੋਰ 'ਤੇ ਬੱਚਿਆ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੰਜੇ ਕੁਮਾਰ, ਯਾਦਵਿੰਦਰ ਸਿੰਘ, ਗਗਨਦੀਪ ਸਿੰਘ, ਡੀ.ਪੀ.ਈ. ਮੰਗਤ ਰਾਏ ਅਤੇ ਗੋਬਿੰਦ ਸ਼ਰਮਾ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੰਗਰੂਰ ਇਲਾਕੇ 'ਚ ਝੋਨੇ ਦੀ ਫ਼ਸਲ ਸਟੋਰ ਕਰਨ ਸੰਬੰਧੀ ਸਮੱਸਿਆ ਕੁਝ ਦਿਨਾਂ ਦੇ ਅੰਦਰ ਹੀ ਹੋਵੇਗੀ ਹੱਲ-ਸ਼ੇਰ ਸਿੰਘ ਘੁਬਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।