15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਾਜਾ ਵੜਿੰਗ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮੰਗ ਪੱਤਰ ਭੇਜਿਆ <br/>

ਰਾਜਾ ਵੜਿੰਗ ਖਿਲਾਫ਼ ਮੰਗ-ਪੱਤਰ ਸੌਂਪਦੇ ਹੋਏ ਭਾਈਚਾਰਕ ਤਾਲਮੇਲ ਮੰਚ ਸੰਗਰੂਰ ਦੇ ਆਗੂ | ਤਸਵੀਰ: ਮੁਕੇਸ਼ ਕੁਮਾਰ <br/> 07-11-2025
ਸੰਗਰੂਰ, 6 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਪਿਛਲੇ ਦਿਨੀਂ ਚੋਣ ਪ੍ਰਚਾਰ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਵਰਤੀ ਗਈ ਮੰਦੀ ਸ਼ਬਦਾਵਲੀ ਕਰ ਕੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਵਿਚ ਬਹੁਤ ਜ਼ਿਆਦਾ ਰੋਸ ਪੈਦਾ ਹੋ ਗਿਆ ਹੈ | ਦੇਸ਼ ਦੀ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਮਨੂਵਾਦੀ ਲੋਕਾਂ ਦੇ ਮਨਾਂ ਵਿਚ ਅਛੂਤਾਂ ਸਬੰਧੀ ਦਵੇਤ ਭਾਵਨਾ ਨਾਲ ਮਨ ਵਿਚ ਗੰਦ ਭਰਿਆ ਪਿਆ ਹੈ | ਜਿਸ ਦੀ ਭੜਾਸ ਲੋਕ ਸਮੇਂ ਸਿਰ ਅਛੂਤਾਂ ਵਿਰੁੱਧ ਮਾੜੀ ਭਾਸ਼ਾ ਵਰਤ ਕੇ ਕੱਢਦੇ ਰਹਿੰਦੇ ਹਨ | ਭਾਈਚਾਰਕ ਤਾਲਮੇਲ ਮੰਚ ਸੰਗਰੂਰ ਵਲੋਂ ਸੁਰਜੀਤ ਸਿੰਘ ਕਾਲੀਆ ਪ੍ਰਧਾਨ ਦੀ ਅਗਵਾਈ ਹੇਠ ਚਮਕੌਰ ਸਿੰਘ ਖੇੜੀ ਜਨਰਲ ਸਕੱਤਰ, ਬਲਵੀਰ ਸਿੰਘ ਚੰਦੀ ਵਿੱਤ ਸਕੱਤਰ ਅਤੇ ਮੇਜਰ ਸਿੰਘ ਏ.ਐੱਸ.ਆਈ. ਦਾ ਇੱਕ ਵਫ਼ਦ ਸੰਗਰੂਰ ਵਿਖੇ ਸਥਿਤ ਮੁੱਖ ਮੰਤਰੀ ਪੰਜਾਬ ਦੇ ਟੈਕਨੀਕਲ ਕੋਆਰਡੀਨੇਟਰ ਰਾਹੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖ਼ਿਲਾਫ਼ ਐੱਸ.ਸੀ. ਅਤੇ ਐੱਸ.ਟੀ. ਐਕਟ 1989 ਦੇ ਕੇਸ਼ ਦਰਜ਼ ਕਰਨ ਲਈ ਗਵਰਨਰ ਪੰਜਾਬ ਜੀ ਨੂੰ ਮੈਮੋਰੰਡਮ ਭੇਜਿਆ ਗਿਆ | ਇਸ ਨੂੰ ਤੁਰੰਤ ਗਿ੍ਫ਼ਤਾਰ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਅਨੁਸੂਚਿਤ ਜਾਤੀਆਂ ਵਿਰੁੱਧ ਕੋਈ ਭਵਿੱਖ ਵਿਚ ਗ਼ਲਤ ਬਿਆਨਬਾਜ਼ੀ ਕਰਨ ਦੀ ਹਿੰਮਤ ਨਾ ਕਰ ਸਕੇ |

ਪਿਛਲੀ ਖ਼ਬਰ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸੇਵਾ ਨਿਭਾਈ <br/> ਅਗਲੀ ਖ਼ਬਰ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।