08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਨਗਰ ਕੀਰਤਨ ਦਾ ਕੈਬਨਿਟ ਮੰਤਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਵੱਡੀ ਗਿਣਤੀ ਸੰਗਤਾਂ ਵਲੋਂ ਭਰਵਾਂ ਸਵਾਗਤ

ਨਗਰ ਕੀਰਤਨ ਦੌਰਾਨ ਮਸਤੂਆਣਾ ਸਾਹਿਬ ਕਾਲਜ ਦੀਆਂ ਲੜਕੀਆਂ ਵੱਲੋਂ ਸਵਾਗਤ ਕੀਤੇ ਜਾਣ ਦਾ ਦਿ੍ਸ਼ | ਤਸਵੀਰ ਦਮਦਮੀ
ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਚੌਰ ਸਾਹਿਬ ਦੀ ਸੇਵਾ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ | ਤਸਵੀਰ ਦਮਦਮੀ
ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ | ਤਸਵੀਰ ਦਮਦਮੀ
21-11-2025
ਮਸਤੂਆਣਾ ਸਾਹਿਬ, 20 ਨਵੰਬਰ (ਦਮਦਮੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਨਗਰ ਕੀਰਤਨ ਦਾ ਸੰਗਰੂਰ ਜ਼ਿਲ•੍ਹੇ ਦੀ ਹਦੂਦ ਵਿਚ ਦੇਰ ਰਾਤ ਪਹੁੰਚਣ 'ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ, ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਅਤੇ ਜ਼ਿਲ•ਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਵਿੱਚ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਏਡੀਸੀ ਸੁਖਚੈਨ ਸਿੰਘ ਪਾਪੜਾ, ਐਸਡੀਐਮ ਚਰਨਜੀਤ ਸਿੰਘ ਵਾਲੀਆ, ਐੱਸ ਡੀ ਐੱਮ ਪ੍ਰਮੋਦ ਸਿੰਗਲਾ, ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਬਲਦੇਵ ਸਿੰਘ ਭੰਮਾਵੱਦੀ, ਗਮਦੂਰ ਸਿੰਘ ਖਹਿਰਾ, ਹਾਕਮ ਸਿੰਘ ਕਿਸ਼ਨਗੜੀਆ, ਮੈਨੇਜਰ ਜਸਵੀਰ ਸਿੰਘ, ਡਾ ਗੁਰਵੀਰ ਸਿੰਘ ਸੋਹੀ , ਡਾ. ਜਤਿੰਦਰ ਦੇਵ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ | ਇਸ ਮੌਕੇ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦਿਆਂ ਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ | ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ, ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾ ਰਹੀ ਹੈ | ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ 'ਤੇ ਆਪਾਰ ਕਿਰਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਉਹਨਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ | ਕੈਬਨਿਟ ਮੰਤਰੀ ਨੇ ਸੰਗਤਾਂ ਨੂੰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵੱਡੇ ਪੱਧਰ 'ਤੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਆਪਾਂ ਸਾਰੇ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਈਏ | ਉਨ•ਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੇ ਰਹਿਣ ਲਈ ''ਚੱਕ ਨਾਨਕੀ'' ਨਾਮਕ ''ਟੈਂਟ ਸਿਟੀ'' ਸਥਾਪਤ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ 20 ਨਵੰਬਰ ਰਾਤ ਦਾ ਠਹਿਰਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਕਰੇਗਾ ਤੇ 21 ਨਵੰਬਰ ਨੂੰ ਸਵੇਰੇ 08 ਵਜੇ ਚੱਲ ਕੇ ਪੁਲੀਸ ਲਾਈਨ ਸੰਗਰੂਰ, ਬਰਨਾਲਾ ਕੈਂਚੀਆਂ, ਪੂਨੀਆ ਟਾਵਰ, ਨਾਨਕਿਆਣਾ ਚੌਕ, ਯਾਦਵਿੰਦਰਾ ਡਰੀਮਜ਼ ਹੋਟਲ ਚੌਕ ਤੋਂ ਹੁੰਦੇ ਹੋਏ ਵੇਰਕਾ ਮਿਲਕ ਪਲਾਂਟ, ਭਵਾਨੀਗੜ•ਕੈਂਚੀਆਂ ਸੰਗਰੂਰ ਤੋਂ ਯੂ ਟਰਨ ਕਰਦਿਆਂ ਹੋਇਆ ਬਲਵਾੜ ਕਲਾਂ, ਘਰਾਚੋਂ, ਭਵਾਨੀਗੜ•ਤੋਂ ਹੁੰਦਿਆਂ ਹੋਇਆ ਚੰਨੋ ਵਿਖੇ ਜ਼ਿਲ•ਾ ਪਟਿਆਲਾ, ਐਸ.ਏ.ਐਸ. ਨਗਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ | ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੀਆਂ ਹਨ | ਨਗਰ ਕੀਰਤਨ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਹੈ |

ਪਿਛਲੀ ਖ਼ਬਰ ਅਕਾਲ ਅਕੈਡਮੀ ਵਲੋਂ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ
ਅਗਲੀ ਖ਼ਬਰ ਦਿੱਲੀ ਕਿਸਾਨ ਅੰਦੋਲਨ ਦੀ ਵਰੇ੍ਹਗੰਢ ਮਨਾਉਣ ਦੀ ਤਿਆਰੀ ਲਈ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।