24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 25-11-2025
ਧੂਰੀ, 24 ਨਵੰਬਰ (ਸੰਜੇ ਲਹਿਰੀ)-ਦੇਸ਼ ਭਗਤ ਕਾਲਜ ਟਰੱਸਟ ਬਰੜਵਾਲ ਧੂਰੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਹੁੰਮ ਹੁਮਾ ਕੇ ਆਸ਼ੀਰਵਾਦ ਪ੍ਰਾਪਤ ਕਰਦਿਆਂ ਗੁਰੂ ਸਾਹਿਬ ਦੀ ਆਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਮੂਲੋਵਾਲ ਤੋਂ ਸ਼ੁਰੂ ਹੋ ਕੇ ਪਿੰਡ ਬੁਗਰਾ, ਰਣੀਕੇ, ਰਾਜੋਮਾਜਰਾ ਕੱਕੜਵਾਲ ਆਦਿ ਪਿੰਡਾਂ ਵਿਚੋਂ ਹੁੰਦਾ ਹੋਇਆ ਧੂਰੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਗੁਜ਼ਰਿਆ ਅਤੇ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਹੁੰਦਾ ਹੋਇਆ ਕਾਲਜ ਕੰਪਲੈਕਸ ਵਿਚ ਬਣੇ ਗੁਰਦੁਆਰਾ ਸਾਹਿਬ ਵਿਖੇ ਪਹੰੁਚ ਕੇ ਸੰਪੰਨ ਹੋਇਆ | ਇਸ ਨਗਰ ਕੀਰਤਨ ਵਿਚ ਧੰਨ ਧੰਨ ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋ ਮਾਜਰੇ ਵਾਲਿਆਂ ਦੇ ਕਾਰ ਸੇਵਾ ਜਥੇ ਤੇ ਗੁਰੂ ਘਰ ਭੈਰੋ ਮਾਜਰਾ ਦੀ ਸੰਗਤ ਨੇ ਵਿਸ਼ੇਸ਼ ਹਾਜ਼ਰੀ ਲਗਵਾਈ | ਰਾਗੀ ਸਿੰਘਾ ਵਲੋਂ ਕੀਤੇ ਗਏ ਕੀਰਤਨ ਨੇ ਸੰਗਤਾਂ ਨੂੰ ਨਿਹਾਲ ਕੀਤਾ | ਵੱਖ-ਵੱਖ ਪਿੰਡਾਂ ਤੇ ਧੂਰੀ ਸ਼ਹਿਰ ਵਿਖੇ ਸੰਗਤਾਂ ਵਲੋਂ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਦੇਸ਼ ਭਗਤ ਕਾਲਜ ਟਰੱਸਟ ਦੇ ਮੁੱਖ ਪ੍ਰਬੰਧਕ ਰਿਟਾ. ਡੀ ਆਈ ਜੀ ਸ਼੍ਰੀ ਪਰਮਜੀਤ ਸਿੰਘ ਗਿੱਲ, ਸੁਰਜੀਤ ਸਿੰਘ ਰੱਖੜਾ, ਸਮਾਜ ਸੇਵੀ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਜਤਿੰਦਰ ਸਿੰਘ ਸੋਨੀ ਮੰਡੇਰ, ਸ੍ਰ ਬਲਵੰਤ ਸਿੰਘ ਮੀਮਸਾ, ਸ਼੍ਰੀ ਰਜਿੰਦਰ ਸਿੰਘ ਸੋਢੀ ਦਿੱਲੀ ਵਾਲੇ, ਡਾ. ਸੁਖਵਿੰਦਰ ਸਿੰਘ ਧਾਂਦਰਾ, ਗੁਰਮੀਤ ਸਿੰਘ ਸੋਢੀ, ਜਗਦੇਵ ਸਿੰਘ ਗਿੱਲ, ਗੁਰਵਿੰਦਰ ਸਿੰਘ ਜੱਗਾ, ਹਰਜਾਪ ਸਿੰਘ ਸਮਰਾ, ਪਿ੍ੰਸੀਪਲ ਸਤਿਬੀਰ ਸਿੰਘ ਆਦਿ ਸਮੇਤ ਦੇਸ਼ ਭਗਤ ਕਾਲਜ ਟਰੱਸਟ ਦੇ ਸਮੂਹ ਪ੍ਰਬੰਧਕਾਂ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਇਸ ਨਗਰ ਕੀਰਤਨ ਦੀ ਸ਼ੋਭਾ ਵਧਾਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ |
ਪਿਛਲੀ ਖ਼ਬਰ ਨੰਗਲ ਪਰਚੇ ਨੂੰ ਲੈ ਕੇ ਅਮਰਗੜ੍ਹ 'ਚ ਵਧੀ ਤਲਖ਼ੀ ਅਗਲੀ ਖ਼ਬਰ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਲਗਾਤਾਰ ਨੰਗਾ ਹੋ ਰਿਹਾ ਹੈ- ਈਲਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।