ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਰੁਪਿੰਦਰ ਸਿੰਘ ਸੱਗੂ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨਿਆਈਾ ਸੁਨਾਮ ਵਲੋਂ ਬਹੁਤ ਹੀ ਸ਼ਰਧਾ ਨਾਲ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਵਲੋਂ ਅੱਜ ਸ਼ਹਿਰ ਅੰਦਰ ਵਿਸ਼ਾਲ ਤੇ ਆਲੋਕਿਕ ਨਗਰ ਕੀਰਤਨ ਸਜਾਏ ਗਏ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਸੁੰਦਰ ਪਾਲਕੀ ਵੀ ਦਰਸ਼ਨ ਯੋਗ ਸੀ ਅਤੇ ਪੰਜ ਪਿਆਰੇ ਸਾਹਿਬਾਨ ਸੁੰਦਰ ਤੇ ਮਨਮੋਹਕ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ | ਇਸ ਮੌਕੇ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਤੇਜਾ ਸਿੰਘ ਨੇ ਇਸ ਮੌਕੇ 'ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ਗੁਰਨਾਮ ਸਿੰਘ, ਰਾਮ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ ਦੀਪੀ, ਕੁਲਦੀਪ ਸਿੰਘ, ਰਣਧੀਰ ਸਿੰਘ ਧੀਰਾ, ਲਖਵਿੰਦਰ ਸਿੰਘ ਵਿੱਕੀ, ਜਰਨੈਲ ਸਿੰਘ ਢੋਟ, ਕੁਲਦੀਪ ਸਿੰਘ ਬਾਵਾ ਕੈਚੀ, ਬਲਵੰਤ ਸਿੰਘ ਬੰਟੀ, ਲੱਛਮਣ ਸਿੰਘ, ਮੇਲਾ ਸਿੰਘ ਤੇ ਬਲਵਿੰਦਰ ਸਿੰਘ ਬਿੰਦੂ ਆਦਿ ਕਮੇਟੀ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |