29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਜ਼ੁਲਮ ਖ਼ਿਲਾਫ਼ ਲੜਨ ਦੀ ਪ੍ਰੇਰਨਾ ਦਿੰਦੀ ਹੈ-ਅਰਵਿੰਦ ਖੰਨਾ

ਅਜੀਤ ਡੈਸਕ 26-11-2025

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸਰਧਾ ਦੇ ਫੁੱਲ ਭੇਂਟ ਕਰਦਿਆਂ ਉੱਘੀ ਸਮਾਜ ਸੇਵੀ ਸੰਸਥਾ ਉਮੀਦ ਦੇ ਚੇਅਰਮੈਨ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਅੱਜ ਅਸੀਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਗੰਭੀਰਤਾ ਨਾਲ ਯਾਦ ਕਰਦੇ ਹੋਏ, ਉਨ੍ਹਾਂ ਦੇ ਅਟੱਲ ਬਲਿਦਾਨ ਅਤੇ ਮਨੁੱਖਤਾ ਲਈ ਦਿੱਤੇ ਅਮੋਲਕ ਸੰਦੇਸ਼ ਨੂੰ ਸਿਰ ਨਿਵਾਉਂਦੇ ਹਾਂ | ਗੁਰੂ ਸਾਹਿਬ ਜੀ ਨੇ ਧਰਮ ਦੀ ਆਜ਼ਾਦੀ, ਬੇਸਹਾਰਿਆਂ ਦੀ ਰੱਖਿਆ ਅਤੇ ਇਨਸਾਨੀ ਮੁੱਲਾਂ ਲਈ ਆਪਣਾ ਬਲੀਦਾਨ ਤਾਂ ਦੇ ਦਿੱਤਾ ਪਰ ਨੀਤੀ, ਸੱਚਾਈ ਅਤੇ ਨਿਆਂ ਤੋਂ ਕਦੇ ਪਿੱਛੇ ਨਾ ਹਟੇ | ਉਨ੍ਹਾਂ ਦੀ ਸ਼ਹਾਦਤ ਸਾਨੂੰ ਸਿਖਾਉਂਦੀ ਹੈ ਕਿ ਜੁਲਮ ਦੇ ਖ਼ਿਲਾਫ਼ ਡਟ ਕੇ ਖੜ੍ਹਾ ਹੋਣਾ ਹੀ ਸੱਚੀ ਬਹਾਦਰੀ ਹੈ | ਗੁਰੂ ਤੇਗ਼ ਬਹਾਦਰ ਜੀ ਦਾ ਇਹ ਬਲਿਦਾਨ ਸਿਰਫ਼ ਸਿੱਖ ਕੌਮ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ | ਆਓ ਅੱਜ ਦੇ ਦਿਨ ਅਸੀਂ ਉਨ੍ਹਾਂ ਦੇ ਉਪਦੇਸ਼ਾਂ-ਸਹਿਣਸ਼ੀਲਤਾ, ਹਿੰਮਤ, ਨਿਆਂ ਅਤੇ ਆਜ਼ਾਦੀ-ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਕਰੀਏ ਅਤੇ ਸਮਾਜ ਵਿਚ ਭਾਈਚਾਰੇ, ਪਿਆਰ ਅਤੇ ਸ਼ਾਂਤੀ ਦਾ ਨਿਰਮਾਣ ਕਰੀਏ |

ਪਿਛਲੀ ਖ਼ਬਰ ਜਥੇਬੰਦੀਆਂ ਵਲੋਂ ਜਲੰਧਰ ਵਿਖੇ ਜਬਰ-ਜਨਾਹ ਅਤੇ ਕਤਲ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦੀ ਮੰਗ ਅਗਲੀ ਖ਼ਬਰ ਟੱਕਰ ਮਾਰਨ ਵਾਲੇ ਅਣਪਛਾਤੇ ਛੋਟਾ ਹਾਥੀ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।