29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ <br/>

ਅਜੀਤ ਡੈਸਕ 26-11-2025
ਜਖੇਪਲ, 25 ਨਵੰਬਰ (ਮੇਜਰ ਸਿੰਘ ਸਿੱਧੂ)-ਪਿੰਡ ਚਾਓਬਾਸ ਜਖੇਪਲ ਦੇ ਕਿਸਾਨਾਂ ਮੇਜਰ ਸਿੰਘ ਪੁੱਤਰ ਚੰਦ ਸਿੰਘ, ਅਜੈਬ ਸਿੰਘ ਪੁੱਤਰ ਚੰਦ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਦੇ ਖੇਤਾਂ ਵਿਚੋਂ ਚੋਰ ਰਾਤ ਨੂੰ ਖੇਤਾਂ ਵਾਲੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰ ਕੇ ਲੈ ਗਏ ਉਕਤ ਚੋਰੀ ਦਾ ਕਿਸਾਨਾਂ ਨੂੰ ਸਵੇਰੇ ਖੇਤ ਜਾਣ ਤੇ ਪਤਾ ਚੱਲਿਆ | ਇਸ ਨਾਲ ਕਿਸਾਨਾਂ ਦਾ ਲਗਭਗ 50 ਤੋਂ 60 ਹਜ਼ਾਰ ਰੂਪੈ ਦਾ ਨੁਕਸਾਨ ਹੋ ਚੁੱਕਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਕਿ ਚੋਰਾਂ ਨੇ ਜਖੇਪਲ ਇਲਾਕੇ ਦੇ ਕਿਸਾਨਾਂ ਦੀ ਰਾਤਾਂ ਦੀ ਨੀਦ ਹਰਾਮ ਕਰ ਰੱਖੀ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਤਾਂ ਕਿ ਕਿਸਾਨਾਂ ਨੂੰ ਕੁੱਝ ਰਾਹਤ ਮਿਲ ਸਕੇ | ਇਸ ਮੌਕੇ ਉਕਤ ਕਿਸਾਨ ਮੇਜਰ ਸਿੰਘ, ਅਜੈਬ ਸਿੰਘ, ਗੁਰਜੰਟ ਸਿੰਘ ਤੇ ਨਿੱਕਾ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਕਾਰ ਸਵਾਰ ਔਰਤਾਂ ਨੇ ਇਕ ਔਰਤ ਦੀਆਂ ਵਾਲੀਆਂ ਝਪਟੀਆਂ ਅਗਲੀ ਖ਼ਬਰ ਠੇਕੇਦਾਰਾਂ ਦੀ ਗੁੰਡਾਗਰਦੀ ਨਾਲ ਵੇਚੇ ਜਾ ਰਹੇ ਨਸ਼ੇ ਖ਼ਿਲਾਫ਼ ਕਾਰਵਾਈ ਕਰਵਾਉਣ ਸੰਬੰਧੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।