29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਨਰਸੀ ਨਾਮਦੇਵ ਤੋਂ ਚੱਲੇ ਸਾਈਕਲਿਸਟਾਂ ਅਤੇ ਰਥ ਯਾਤਰਾ ਦਾ ਸੰਗਰੂਰ ਪਹੁੰਚਣ 'ਤੇ ਨਿੱਘਾ ਸਵਾਗਤ <br/>

ਨਰਸੀ ਨਾਮਦੇਵ ਤੋਂ ਚੱਲੀ ਰੱਥ ਯਾਤਰਾ ਦਾ ਗੁਰਦੁਆਰਾ ਭਗਤ ਨਾਮਦੇਵ ਜੀ ਸੰਗਰੂਰ ਪਹੁੰਚਣ 'ਤੇ ਨਿੱਘਾ ਸਵਾਗਤ ਕਰਦੇ ਹੋਏ ਪ੍ਰਬੰਧਕ | ਤਸਵੀਰ: ਮੁਕੇਸ਼ ਕੁਮਾਰ <br/> 26-11-2025
ਸੰਗਰੂਰ, 25 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਲਈ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਮਹਾਰਾਸ਼ਟਰ ਵਿੱਚ ਸਥਿਤ ਜਨਮ ਅਸਥਾਨ ਨਰਸੀ ਨਾਮਦੇਵ ਤੋਂ ਚੱਲੇ ਸਾਇਕਲਿਸਟਾਂ ਅਤੇ ਰੱਥ ਯਾਤਰਾ ਦਾ ਸੰਗਰੂਰ ਵਿਖੇ ਪਹੁੰਚਣ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਲੋਂ ਭਾਈ ਸਤਨਾਮ ਸਿੰਘ ਦਮਦਮੀ ਕੌਮੀ ਪ੍ਰਧਾਨ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੀ ਦੇਖ ਰੇਖ ਹੇਠ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕੌਮੀ ਪ੍ਰਧਾਨ ਦਮਦਮੀ ਨੇ ਦੱਸਿਆ ਸਾਇਕਲ ਅਤੇ ਰੱਥ ਯਾਤਰਾ ਨਰਸੀ ਨਾਮਦੇਵ ਤੋਂ ਸ਼ੁਰੂ ਹੋਕੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸਥਿਤ ਕਸਬਾ ਘੁਮਾਣ, ਜਿੱਥੇ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਨੇ 18 ਸਾਲ ਦੇ ਕਰੀਬ ਹੋਰ ਤਪੱਸਿਆ ਕਰ ਕੇ ਤੇ ਨਗਰ ਵਸਾਇਆ, ਵਿਖੇ ਪੁੱਜੇਗੀ | ਇਸ ਮੌਕੇ ਗੱਲਬਾਤ ਕਰਦਿਆਂ ਸਾਈਕਲ ਅਤੇ ਰੱਥ ਯਾਤਰਾ ਵਿਚ ਸ਼ਾਮਲ ਸੂਰਿਯਾ ਕਾਂਤ, ਹਰਸ਼ਲ ਸਰੋਦੇ ਅਤੇ ਰਾਜਿੰਦਰ ਕੁਸ਼ ਕਾਵਸੇ ਨੇ ਆਖਿਆ ਕਿ ਭਗਤ ਨਾਮਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦੌਰਾਨ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਹੈ | ਉਨ੍ਹਾਂ ਵਲੋਂ ਦਿਖਾਏ ਰਸਤੇ ਤੇ ਚੱਲਦਿਆਂ ਸੰਗਤਾਂ ਨੂੰ ਸੁਨੇਹਾ ਦੇਣ ਲਈ ਹਰ ਸਾਲ ਭਗਤ ਨਾਮਦੇਵ ਜੀ ਮਹਾਰਾਜ ਦੇ ਜਨਮ ਅਸਥਾਨ ਨਰਸੀ ਨਾਮਦੇਵ ਤੋਂ ਸਾਈਕਲ ਅਤੇ ਰੱਥ ਯਾਤਰਾ ਦਾ ਆਯੋਜਨ ਕੀਤਾ ਜਾਂਦਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਕੁਲਵੰਤ ਸਿੰਘ ਬੁਰਜ਼, ਭਾਈ ਜਸਵਿੰਦਰ ਸਿੰਘ ਖਿੱਲਰੀਆਂ, ਗੋਬਿੰਦਰ ਸਿੰਘ ਜੱਸਲ ਅਤੇ ਮੈਨੇਜਰ ਮਲਕੀਤ ਸਿੰਘ ਸਾਗੂ ਹੋਰਾਂ ਨੇ ਦੱਸਿਆ ਕਿ ਮਹਾਰਾਸ਼ਟਰ ਤੋਂ ਚੱਲੀ ਸਾਈਕਲ ਯਾਤਰਾ ਵਿਚ ਸ਼ਾਮਲ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਰਣਜੀਤ ਸਿੰਘ ਚੰਗਾਲ, ਰਜਿੰਦਰ ਸਿੰਘ ਤੱਗੜ, ਰੁਪਿੰਦਰ ਸਿੰਘ ਤੱਗੜ, ਦਰਸ਼ਨ ਸਿੰਘ ਰਤਨ, ਬਲਦੇਵ ਸਿੰਘ ਰਤਨ, ਮੈਨੇਜਰ ਸ਼ਾਮ ਲਾਲ, ਅਮਰਜੀਤ ਸਿੰਘ ਬੱਟੂ, ਜਸਪਾਲ ਸਿੰਘ ਬੇਦੀ, ਹਰਬੰਸ ਸਿੰਘ ਗਰਚਾ, ਡਾਕਟਰ ਕਰਨੈਲ ਸਿੰਘ, ਕਰਮ ਸਿੰਘ ਨਮੋਲ, ਗੋਰਾ ਸਿੰਘ ਗਰਚਾ, ਇੰਸਪੈਕਟਰ ਕਰਮਜੀਤ ਸਿੰਘ, ਮਨੋਜ ਕੁਮਾਰ ਵਰਮਾ, ਪਰਮਿੰਦਰ ਸਿੰਘ ਗੋਪੀ ਬਾਲੀਆਂ, ਜਗਪਾਲ ਸਿੰਘ ਬੇਦੀ, ਪੁਸ਼ਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਵਿਚ ਭਾਜਪਾ ਦੀ ਦਿਨੋਂ ਦਿਨ ਵਧ ਰਹੀ ਹਰਮਨਪਿਆਰਤਾ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਆ ਰਹੀ-ਕੈਪਟਨ ਸਿੱਧੂ ਅਗਲੀ ਖ਼ਬਰ ਕਾਰ ਸਵਾਰ ਔਰਤਾਂ ਨੇ ਇਕ ਔਰਤ ਦੀਆਂ ਵਾਲੀਆਂ ਝਪਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।