ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਭਾਜਪਾ ਦੀ ਦਿਨੋਂ ਦਿਨ ਵੱਧ ਰਹੀ ਹਰਮਨਪਿਆਰਤਾ ਵਿਰੋਧੀ ਪਾਰਟੀਆਂ ਖ਼ਾਸ ਕਰ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਜ਼ਮ ਨਹੀਂ ਆ ਰਹੀ ਅਤੇ ਇਸੇ ਕਾਰਨ ਉਹ ਬਿਨਾਂ ਵਜ੍ਹਾ ਭਾਜਪਾ ਖ਼ਿਲਾਫ਼ ਝੂਠਾ ਪ੍ਰਚਾਰ ਕਰ ਕੇ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ | ਇਹ ਵਿਚਾਰ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਭਦੌੜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਪ੍ਰਗਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ, ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ | ਪੰਜਾਬ ਭਾਜਪਾ ਦਾ ਹਰ ਇਕ ਆਗੂ ਅਤੇ ਵਰਕਰ ਪੰਜਾਬ ਦੇ ਹੱਕਾਂ ਦੀ ਡਟ ਕੇ ਰਾਖੀ ਕਰੇਗਾ |