29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਖ਼ੂਨਦਾਨ ਕੈਂਪ ਲਗਾਇਆ <br/>

ਭਵਾਨੀਗੜ੍ਹ ਦੇ ਸੇਂਟ ਥੋਮਸ ਸਕੂਲ ਅਤੇ ਹਾਰਦਿਕ ਕਾਲਜ ਆਫ਼ ਐਜੂਕੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਲਗਾਏ ਖ਼ੂਨਦਾਨ ਕੈਂਪ ਦੇ ਦਿ੍ਸ਼ | ਤਸਵੀਰ: ਰਣਧੀਰ ਸਿੰਘ ਫੱਗੂਵਾਲਾ <br/> 26-11-2025
ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੇਂਟ ਥੋਮਸ ਸਕੂਲ ਅਤੇ ਹਾਰਦਿਕ ਕਾਲਜ ਆਫ਼ ਐਜੂਕੇਸ਼ਨ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਇਲਾਕਾ ਵਾਸੀਆਂ ਨੇ ਖ਼ੂਨਦਾਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮਿ੍ਤ ਗੋਇਲ, ਸਹਿਲ ਸਿੰਗਲਾ, ਡਾ. ਵਿਜੇ ਸਿੰਗਲਾ, ਡਾ. ਜਗਵਿੰਦਰ ਸਿੰਘ, ਪਿ੍ੰਸੀਪਲ ਸੰਦੀਪ ਕੌਰ ਅਤੇ ਬੀ.ਐਲ. ਗੋਹਲ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਜਨਮ ਦਿਹਾੜੇ 'ਤੇ ਸਕੂਲ ਅਤੇ ਕਾਲਜ ਵਲੋਂ ਖ਼ੂਨਦਾਨ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਹੈ, ਜੋ ਗੁਰੂ ਸਾਹਿਬਾਨ ਦੀ ਕੁਰਬਾਨੀ ਨੂੰ ਸਮਰਪਿਤ ਹੈ | ਉਨ੍ਹਾਂ ਕਿਹਾ ਕਿ ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਖ਼ੂਨਦਾਨ ਕੀਤਾ ਗਿਆ ਹੈ, ਜੋ ਲੋੜਵੰਦਾਂ ਦੀ ਜਾਨ ਬਚਾਉਣ ਲਈ ਸਹਾਈ ਹੋਵੇਗਾ |

ਪਿਛਲੀ ਖ਼ਬਰ ਤਿੰਨ ਤਖ਼ਤਾਂ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸ਼ਲਾਘਾਯੋਗ ਉਪਰਾਲਾ-ਵਿਧਾਇਕ ਰਹਿਮਾਨ ਜਗਤ ਵਿਚ ਖ਼ੁਸ਼ੀ ਦ... ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਲਾਇਬ੍ਰੇਰੀ ਅਤੇ ਪਾਰਕ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।