ਸੰਦੌੜ, 25 ਨਵੰਬਰ (ਜਸਵੀਰ ਸਿੰਘ ਜੱਸੀ)-ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿਚ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਇਤਿਹਾਸਕ ਸਮਾਗਮਾਂ ਦੌਰਾਨ ਪਹਿਲੀ ਵਾਰ ਪਵਿੱਤਰ ਧਰਤੀ ਉੱਤੇ ਵਿਧਾਨ ਸਭਾ ਦਾ ਇਜਲਾਸ ਹੋਇਆ | ਇਸ ਵਿਲੱਖਣ ਇਜਲਾਸ ਵਿਚ ਬਹੁਤ ਹੀ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ ਗਿਆ | ਇਸ ਫ਼ੈਸਲੇ ਨਾਲ ਸਿੱਖ ਜਗਤ ਵਿਚ ਖ਼ੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ ਅਤੇ ਪੰਜਾਬ ਦਾ ਇਤਿਹਾਸ ਪੰਨਿਆਂ ਵਿਚ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ | ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਮਨੁੱਖਤਾ ਲਈ ਰਾਹਦਾਰੀ ਹੈ ਅਤੇ ਇਸ ਮਹਾਨ ਸ਼ਹੀਦੀ ਸ਼ਤਾਬਦੀ ਮੌਕੇ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣਾ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖ ਧਰਮ ਪ੍ਰਤੀ ਨਿਸ਼ਠਾ, ਆਦਰ ਅਤੇ ਰੂਹਾਨੀ ਭਾਵਨਾ ਦੀ ਪ੍ਰਤੀਕ ਹੈ |