22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਫਰੈਸ਼ਰ ਪਾਰਟੀ ਕਰਵਾਈ

ਅਜੀਤ ਡੈਸਕ 04-12-2025
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਫ਼ਰੈਸ਼ਰ ਪਾਰਟੀ ਕਰਵਾਈ ਗਈ | ਸੈਸ਼ਨ 2025-26 ਦੇ ਨਵੇਂ ਵਿਦਿਆਰਥਣਾਂ ਦੇ ਕਾਲਜ ਵਿਚ ਆਉਣ ਤੇ ਸੀਨੀਅਰ ਵਿਦਿਆਰਥਣਾਂ ਵਲੋਂ ਆਪਣੇ ਸਵਾਗਤ ਲਈ ਫਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਅਤੇ ਮੁੱਖ ਮਹਿਮਾਨ ਦੁਆਰਾ ਜੋਤੀ ਰੌਸ਼ਨ ਕਰ ਕੇ ਕੀਤੀ ਗਈ | ਵਿਦਿਆਰਥਣਾਂ ਨੇ ਸਭਿਆਚਾਰਕ ਗਤੀਵਿਧੀਆਂ ਭੰਗੜਾ, ਡਾਂਸ, ਗਾਇਕੀ, ਕੋਰਿਓਗ੍ਰਾਫ਼ੀ ਅਤੇ ਹਾਸਰਸ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ | ਵਿਦਿਆਰਥਣਾਂ ਵਲੋਂ ਮਾਡਲਿੰਗ ਕੀਤੀ ਗਈ | ਜਿਸ ਵਿਚ ਬੀ.ਏ ਦੀ ਵਿਦਿਆਰਥਣ ਨਿਧੀ ਨੇ ਮਿਸ ਫਰੈਸ਼ਰ ਦਾ ਖ਼ਿਤਾਬ ਜਿੱਤਿਆ ਅਤੇ ਸੋਨੀਆ ਕੌਰ ਮਿਸ ਰਨਰ ਅੱਪ ਬਣੀ | ਕਾਲਜ ਦੇ ਚੇਅਰਮੈਨ ਰਾਜੇਸ਼ ਕੁਮਾਰ ਭੋਲਾ, ਵਇਸ ਚੇਅਰਮੈਨ ਵਿਜੈ ਕੁਮਾਰ, ਨਗਰ ਕੌਸ਼ਲ ਲਹਿਰਾਗਾਗਾ ਦੀ ਸਾਬਕਾ ਪ੍ਰਧਾਨ ਰਵੀਨਾ ਗਰਗ, ਸੈਕਟਰੀ ਪ੍ਰੇਮ ਕੁਮਾਰ, ਪਿ੍ੰਸੀਪਲ ਰੀਤੂ ਗੋਇਲ ਨੇ ਵਿਦਿਆਰਥਣਾਂ ਵਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਵਿਖੇ ਸਲਾਨਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਧੂਰੀ ਦੀ ਹੋਈ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।