22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੱਤਰਕਾਰਾਂ 'ਤੇ ਤਸ਼ੱਦਦ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਸਖਤ ਨਿਖੇਧੀ

ਅਜੀਤ ਡੈਸਕ 04-12-2025
ਸੰਗਰੂਰ, 3 ਦਸੰਬਰ (ਦਮਨਜੀਤ ਸਿੰਘ)-ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਕਾਮਿਆਂ ਉੱਤੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਸੰਗਰੂਰ ਅਤੇ ਹੋਰ ਥਾਵਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਅਤੇ ਇਸ ਮੌਕੇ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਨਾਲ ਕੁੱਟਮਾਰ ਕਰਨ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਜ਼ਿੰਮੇਵਾਰ ਅਧਿਕਾਰੀਆਂ ਤੇ ਕਾਰਵਾਈ ਅਤੇ ਜੇਲ੍ਹਾਂ ਚ ਬੰਦ ਕੀਤੇ ਕਾਮਿਆਂ ਨੂੰ ਫ਼ੌਰੀ ਰਿਹਾਅ ਕਰਨ ਦੀ ਮੰਗ ਕੀਤੀ ਗਈ | ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਪੰਜਾਬ ਰੋਡਵੇਜ਼ ਦੇ ਸਰਕਾਰੀ ਅਦਾਰੇ ਨੂੰ ਖ਼ਤਮ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਕਿੱਲੋਮੀਟਰ ਸਕੀਮ ਅਧੀਨ ਪ੍ਰਾਈਵੇਟ ਬੱਸਾਂ ਅਦਾਰੇ 'ਚ ਪਾਉਣਾ ਚਾਹੁੰਦੀ ਹੈ, ਜਿਸ ਦਾ ਇਹ ਕੱਚੇ ਕਾਮੇ ਵਿਰੋਧ ਕਰ ਰਹੇ ਹਨ ਇਨ੍ਹਾਂ ਦੇ ਵਿਰੋਧ ਨੂੰ ਕੁਚਲਣ ਲਈ ਜਿਸ ਤਰ੍ਹਾਂ ਜਬਰ ਦਾ ਸਹਾਰਾ ਲਿਆ ਗਿਆ ਹੈ ਗਿ੍ਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਆਗੂਆਂ 'ਤੇ ਸੰਗੀਨ ਧਰਾਵਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ ਇਹ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ ਤੇ ਜਮਹੂਰੀਅਤ ਦਾ ਕਤਲ ਹੈ | ਇੱਕ ਪਾਸੇ ਸਰਕਾਰ ਹੱਕ ਸੱਚ ਦੀ ਰਾਖੀ ਲਈ ਕੁਰਬਾਨੀ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਢੋਂਗ ਕਰ ਰਹੀ ਹੈ ਅਤੇ ਦੂਜੇ ਪਾਸੇ ਖ਼ੁਦ ਸੰਘਰਸ਼ੀ ਕਾਮਿਆਂ ਉੱਤੇ ਜਬਰ ਕਰ ਕੇ ਔਰੰਗਜ਼ੇਬੀ ਸੋਚ ਦਾ ਪ੍ਰਗਟਾਵਾ ਕਰ ਰਹੀ ਹੈ | ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਬੰਦ ਕੀਤੇ ਆਗੂਆਂ ਅਤੇ ਵਰਕਰਾਂ ਨੂੰ ਫ਼ੌਰੀ ਰਿਹਾ ਕੀਤਾ ਜਾਵੇ, ਦਰਜ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ ਪੱਤਰਕਾਰ ਨਾਲ ਕੁੱਟਮਾਰ ਕਰਨ ਵਾਲੇ ਅਧਿਕਾਰੀ 'ਤੇ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਸੰਘਰਸ਼ ਵਿੱਚ ਹਰ ਤਰ੍ਹਾਂ ਦਾ ਸਾਥ ਦੇਵੇਗੀ |

ਪਿਛਲੀ ਖ਼ਬਰ ਲੇਖ ਅਤੇ ਚਿੱਤਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿਚ ਸਮਾਗਮ ਦੌਰਾਨ ਮਾਪਿਆਂ ਨੇ ਸਕੂਲ ਦੀ ਗਤੀਵਿਧੀਆਂ ਸੰਬੰਧੀ ਕੀਤੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।