ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਸੱਗੂ, ਭੁੱਲਰ, ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿਚ ਚੰਗੇ ਪ੍ਰਦਰਸ਼ਨ ਦਾ ਦਾਅਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਮੁੱਲਾਂ, ਇਮਾਨਦਾਰ ਸੇਵਾ ਅਤੇ ਪੰਜਾਬ ਦੇ ਹਿਤਾਂ ਲਈ ਅਡਿੱਗ ਲੜਾਈ ਦੀ ਪਰੰਪਰਾ 'ਤੇ ਟਿਕਿਆ ਹੋਇਆ ਹੈ | ਵਿਨਰਜੀਤ ਸਿੰਘ ਗੋਲਡੀ ਨੇ ਅੱਜ ਸੁਨਾਮ ਦੇ ਇੱਕ ਰੈਸਟੋਰੈਂਟ ਵਿਚ ਇਹਨਾਂ ਚੋਣਾਂ ਦੇ ਸਬੰਧ ਵਿਚ ਤਿਆਰੀਆਂ ਸਬੰਧੀ ਮੀਟਿੰਗ ਦੌਰਾਨ ਕਿਹਾ ਕਿ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸਾਡੇ ਉਮੀਦਵਾਰ ਲੋਕਾਂ ਦੇ ਭਰੋਸੇ ਅਤੇ ਸਾਡੇ ਸੰਗਠਨ ਦੀ ਮਜ਼ਬੂਤੀ ਦੇ ਆਧਾਰ 'ਤੇ ਬਿਹਤਰੀਨ ਪ੍ਰਦਰਸ਼ਨ ਕਰਨਗੇ, ਇਸ ਦਾ ਸਾਨੂੰ ਪੁਰਾ ਵਿਸ਼ਵਾਸ ਹੈ | ਲੋਕਾਂ ਨਾਲ ਸਿੱਧੇ ਸੰਪਰਕ, ਇਮਾਨਦਾਰ ਨੀਤੀਆਂ ਅਤੇ ਤਰਾਸ਼ੀਏ ਵਿਕਾਸ ਮੁਹਿੰਮ ਤੋਂ ਸਾਫ਼ ਦਿਸਦਾ ਹੈ ਕਿ ਅਕਾਲੀ ਦਲ ਇੱਕ ਵਾਰ ਫਿਰ ਪੰਜਾਬ ਦੇ ਪਿੰਡਾਂ ਦੇ ਵੋਟਰਾਂ ਦੀ ਪਹਿਲੀ ਪਸੰਦ ਸ਼੍ਰੋਮਣੀ ਅਕਾਲੀ ਦਲ ਹੀ ਬਣੇਗਾ | ਵਿਨਰਜੀਤ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਸਰਕਾਰ ਵੀ ਬਣਾ ਕੇ ਵੇਖ ਲਈ ਪਰ ਇਨ੍ਹਾਂ ਸਭ ਨੇ ਪੰਜਾਬੀਆਂ ਦਾ ਭਰੋਸਾ ਤੋੜਿਆ ਹੈ ਪ੍ਰੰਤੂ ਅਸੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਨੂੰ ਭਰੋਸਾ ਦਿੰਦੇ ਹਾਂ ਕਿ ਸਾਡੇ ਚੁਣੇ ਗਏ ਨੁਮਾਇੰਦੇ ਨਿਧੜਕ ਸੇਵਾ, ਪਾਰਦਰਸ਼ਤਾ ਅਤੇ ਵਿਕਾਸ ਨੂੰ ਸਭ ਤੋਂ ਵੱਡੀ ਤਰਜੀਹ ਦੇਣਗੇ | ਤੇਜਿੰਦਰ ਸਿੰਘ ਸੰਘਰੇੜੀ, ਰਵਿੰਦਰ ਸਿੰਘ ਚੀਮਾ, ਗੱਗੀ ਸੰਘਰੇੜੀ, ਬਲਵਿੰਦਰ ਸਿੰਘ ਅਕਬਰਪੁਰ, ਕੇਸਰ ਸਿੰਘ, ਦਿਲਬਾਗ ਸਿੰਘ, ਸਰਕਲ ਪ੍ਰਧਾਨ ਦਰਸ਼ਨ ਸਿੰਘ, ਭੁਪਿੰਦਰ ਸਿੰਘ ਢੱਡਰੀਆਂ, ਦਰਸ਼ਨ ਸਿੰਘ ਉਪਲੀ, ਪਰਮਜੀਤ ਸਿੰਘ ਨਿੱਕਾ, ਰਾਜਵਿੰਦਰ ਸਿੰਘ, ਸਤਿਗੁਰੂ ਸਿੰਘ, ਮੇਜਰ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ, ਨਛੱਤਰ ਸਿੰਘ, ਮਿਸ਼ਰਾ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਰੰਗੀ ਸਿੰਘ, ਚਮਕੌਰ ਸਿੰਘ, ਸੁਖਵਿੰਦਰ ਸਿੰਘ, ਭਜਨ ਸਿੰਘ, ਹਰਦੇਵ ਸਿੰਘ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਰਣਜੀਤ ਸਿੰਘ ਕੂਕਾ ਮੀਤ ਪ੍ਰਧਾਨ, ਗੁਰਮੀਤ ਸਿੰਘ ਲੱਲੀ, ਜਸਵਿੰਦਰ ਸਿੰਘ, ਬਿੱਲਾ ਰੰਧਾਵਾ, ਹਾਕਮ ਸਿੰਘ, ਹਰਬੰਸ ਸਿੰਘ, ਜਗਦੇਵ ਸਿੰਘ ਦੁਲਟ, ਚਮਕੌਰ ਸਿੰਘ, ਅੰਗਰੇਜ਼ ਸਿੰਘ, ਹਮੀਰ ਸਿੰਘ ਤਕੀਪੁਰ, ਸੁਖਦੇਵ ਸਿੰਘ, ਜੀਵਨ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ, ਸੁਖਬੀਰ ਸਿੰਘ, ਨਿਰਭੈ ਸਿੰਘ, ਹਾਕਮ ਸਿੰਘ, ਹਰਜੀਤ ਕੌਰ, ਰਮਨਦੀਪ ਸਿੰਘ ਰਾਣਾ,ਵਿੱਕੀ ਸਿੱਧੂ, ਪਰਮਿੰਦਰ ਸਿੰਘ ਨਮੋਲ ਜਸਵੀਰ ਸਿੰਘ ਲੋਹਾ ਖੇੜਾ, ਭੁਪਿੰਦਰ ਸਿੰਘ ਚੱਠਾ ਗੁਰਸੇਵਕ ਸਿੰਘ ਬਿਗੜਵਾਲ, ਹਰਪਾਲ ਸਿੰਘ, ਕੁਲਦੀਪ ਸਿੰਘ ਕਾਲਾ, ਤਰਸੇਮ ਸਿੰਘ, ਵਿਕਰਮ ਸਿੰਘ, ਹਰਮੇਲ ਸਿੰਘ ਸਾਬਕਾ ਸਰਪੰਚ ਅਤੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |