ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਵਿਧਾਨ ਸਭਾ ਹਲਕਾ ਸੁਨਾਮ 'ਚ ਆਮ ਆਦਮੀ ਪਾਰਟੀ ਅੱਜ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸੁਨਾਮ ਸ਼ਹਿਰ ਦੇ ਵਾਰਡ ਨੰਬਰ-4 ਤੋਂ ਮੌਜੂਦਾ ਨਗਰ ਕੌਂਸਲਰ ਵਰੁਨ ਮਦਾਨ (ਮੌਂਟੀ ਮਦਾਨ) ਆਪਣੇ ਪਿਤਾ ਰਮੇਸ਼ ਪੱਪਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਸੁਨਾਮ, ਮੈਡਮ ਕਾਂਤਾ ਪੱਪਾ ਸਾਬਕਾ ਕੌਂਸਲਰ ਨਗਰ ਕੌਂਸਲ ਸੁਨਾਮ ਤੋਂ ਇਲਾਵਾ ਵਾਰਡ ਨੰਬਰ-15 ਤੋਂ ਮੌਜੂਦਾ ਨਗਰ ਕੌਂਸਲਰ ਰਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਪਿ੍ਤਪਾਲ ਸਿੰਘ (ਕਾਲਾ) ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਆਪ ਵਿਚ ਸ਼ਾਮਿਲ ਹੋਣ ਵਾਲੇ ਕੌਂਸਲਰ ਵਰੁਨ ਮਦਾਨ (ਮੌਂਟੀ ਮਦਾਨ) ਅਤੇ ਰਜਿੰਦਰ ਕੌਰ ਨੇ ਕਿਹਾ ਕਿ ਉਹ ਜਿੱਥੇ ਉਹ ਆਮ ਆਦਮੀ ਪਾਰਟੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਹਲਕੇ ਸਮੇਤ ਸੁਨਾਮ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਆਪ ਵਿਚ ਸ਼ਾਮਿਲ ਹੋਏ ਹਨ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਂਸਲਰ ਵਰੁਨ ਮਦਾਨ (ਮੌਂਟੀ ਮਦਾਨ) ਅਤੇ ਰਜਿੰਦਰ ਕੌਰ ਸਮੇਤ ਸਮੁੱਚੇ ਪਰਿਵਾਰਾਂ ਦਾ ਆਪ ਵਿਚ ਸ਼ਾਮਿਲ ਹੋਣ ਸਵਾਗਤ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ |