22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੰਜਾਬੀ ਯੂਨੀਵਰਸਿਟੀ ਦੇ ਇੰਟਰ ਕਾਲਜ ਖੋ-ਖੋ ਮੁਕਾਬਲਿਆਂ 'ਚ ਦੇਸ਼ ਭਗਤ ਕਾਲਜ ਬਰੜਵਾਲ ਦੀਆਂ ਵਿਦਿਆਰਥਣਾਂ ਨੇ ਦੂਜਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 04-12-2025
ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ)-ਐਨਲਾਈਟੇਂਡ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਝੁਨੀਰ (ਮਾਨਸਾ) ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇੰਟਰ ਕਾਲਜ ਖੋ-ਖੋ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦੌਰਾਨ ਦੇਸ਼ ਭਗਤ ਕਾਲਜ ਬਰੜਵਾਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਅੰਜੁਮ ਖ਼ਾਨ ਨੇ ਖਿਡਾਰਨਾਂ ਨੂੰ ਉਨ੍ਹਾਂ ਦੀ ਮਿਹਨਤ ਤੇ ਜਜ਼ਬੇ ਲਈ ਵਧਾਈ ਦਿੱਤੀ | ਕਾਲਜ ਪਿ੍ੰਸੀਪਲ ਡਾ. ਬਲਬੀਰ ਸਿੰਘ ਨੇ ਟੀਮ ਦੀ ਇਸ ਪ੍ਰਾਪਤੀ ਨੂੰ ਕਾਲਜ ਲਈ ਮਾਣ ਵਾਲੀ ਗੱਲ ਦੱਸਿਆ ਅਤੇ ਭਵਿੱਖ ਵਿਚ ਹੋਰ ਵੱਡੀਆਂ ਸਫਲਤਾਵਾਂ ਦੀ ਕਾਮਨਾ ਕੀਤੀ | ਇਸ ਮੌਕੇ ਬਲਵੰਤ ਸਿੰਘ ਮੀਮਸਾ ਸਕੱਤਰ ਦੇਸ਼ ਭਗਤ ਕਾਲਜ ਟਰੱਸਟ ਨੇ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਡਾ. ਅੰਮਿ੍ਤ ਸਿੰਘ, ਵਾਈਸ ਪਿ੍ੰਸੀਪਲ, ਨੇ ਵੀ ਵਿਦਿਆਰਥਣਾਂ ਦੇ ਉਤਸ਼ਾਹ ਵਧਾਉਣ 'ਚ ਆਪਣਾ ਯੋਗਦਾਨ ਪਾਇਆ | ਕਾਲਜ ਪਰਿਵਾਰ ਨੇ ਖੋ-ਖੋ ਟੀਮ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟਾਈ ਅਤੇ ਟੀਮ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਬੱਸ ਸਟੈਂਡ ਰੋਡ ਦੇ ਨਵੀਨੀਕਰਨ ਦੇ ਕੰਮ ਸ਼ੁਰੂ ਅਗਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਪਾਰਸ ਢੀਂਗਰਾ ਨੂੰ ਮਿਲਿਆ 'ਸਰਬੋਤਮ ਅਧਿਆਪਕ ਐਵਾਰਡ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।