24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਨਾਮਜ਼ਦਗੀਆਂ ਦੇ ਅਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਤੇ ਪੰਚਾਇਤ ਸੰਮਤੀਆਂ ਲਈ 146 ਨਾਮਜ਼ਦਗੀਆਂ ਦਾਖ਼ਲ <br/>

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਵਿਰਾਜ ਐੱਸ. ਤਿੜਕੇ ਜਾਣਕਾਰੀ ਦਿੰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 05-12-2025
ਮਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਚੌਥੇ ਅਖੀਰਲੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਹਨ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਹੋਰ ਦੱਸਿਆ ਕਿ ਅਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਲਈ 46 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ | ਕੁੱਲ ਗਿਣਤੀ 50 ਹੋ ਗਈ ਹੈ | ਇਸੇ ਤਰ੍ਹਾਂ ਬਲਾਕ ਸੰਮਤੀਆਂ ਮਲੇਰਕੋਟਲਾ (ਐੱਚ) ਲਈ 30 , ਬਲਾਕ ਸੰਮਤੀਆਂ ਅਮਰਗੜ੍ਹ ਲਈ 60 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ 56 ਨਾਮਜ਼ਦਗੀ ਪੱਤਰ ਅਖੀਰੀ ਦਿਨ ਦਾਖਲ ਹੋਏ ਹਨ | ਜਿਸ ਨਾਲ ਅਖੀਰਲੇ ਦਿਨ ਤੱਕ ਬਲਾਕ ਸੰਮਤੀਆਂ ਮਲੇਰਕੋਟਲਾ (ਐੱਚ) ਲਈ 59, ਬਲਾਕ ਸੰਮਤੀਆਂ ਅਮਰਗੜ੍ਹ ਲਈ 64 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ 59 ਨਾਮਜ਼ਦਗੀ ਪੱਤਰ ਦੀ ਗਿਣਤੀ ਹੋ ਗਈ ਹੈ | ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ | ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ | ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਗਰੂਰ 'ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕੁੱਲ 101 ਤੇ ਪੰਚਾਇਤ ਸੰਮਤੀਆ... ਅਗਲੀ ਖ਼ਬਰ ਪੰਚਾਇਤ ਸੰਮਤੀ ਸੁਨਾਮ ਲਈ 53 ਉਮੀਦਵਾਰਾਂ ਨੇ ਭਰੇ ਕਾਗ਼ਜ਼ ਨਾਮਜ਼ਦਗੀ ਪੱਤਰ ਭਰਨ ਵਾਲਿਆਂ 'ਚ 31 ਮਰਦ ਅਤੇ 22 ਅÏਰਤਾਂ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।