ਮਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚਾੜਨ ਲਈ ਜ਼ਿਲਾ ਮਲੇਰਕੋਟਲਾ ਵਿਖੇ ਨਿਯੁਕਤ ਕੀਤੇ ਗਏ ਆਬਜ਼ਰਵਰ ਮਨਪ੍ਰੀਤ ਕੌਰ ਵਲੋਂ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐੱਸ.ਤਿੜਕੇ ਅਤੇ ਜ਼ਿਲਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਵੱਖ-ਵੱਖ ਸਬੰਧਿਤ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਮਨਪ੍ਰੀਤ ਕੌਰ ਮੌਜੂਦ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਪੂਰੀ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣ ਅਤੇ ਕਿਸੇ ਵੀ ਧਿਰ ਨੂੰ ਇਸ ਸਬੰਧੀ ਕੋਈ ਵੀ ਦਿੱਕਤ ਨਹੀਂ ਆਉਣੀ ਚਾਹੀਦੀ | ਉਨਾਂ ਕਿਹਾ ਕਿ ਸਮੂਹ ਅਧਿਕਾਰੀ ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ, ਸ਼ਾਂਤੀਪੂਰਵਕ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰਾਂ ਜਵਾਬਦੇਹ ਹੋਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐੱਸ.ਡੀ.ਐੱਮ. ਮਲੇਰਕੋਟਲਾ/ਅਹਿਮਦਗੜਗੁਰਮੀਤ ਕੁਮਾਰ, ਐੱਸ.ਡੀ.ਐੱਮ. ਅਮਰਗੜਸੁਰਿੰਦਰ ਕੌਰ, ਜ਼ਿਲਾ ਸਮਾਜਿਕ ਨਿਆਂ ਤੇ ਅਧਿਕਾਰਤ ਅਧਿਕਾਰੀ ਮੁਕਲ ਬਾਵਾ, ਐਕਸੀਅਨ ਪੀ.ਐੱਸ.ਪੀ.ਸੀ.ਐਲ ਇੰਜ. ਹਰਵਿੰਦਰ ਸਿੰਘ ਧੀਮਾਨ, ਡੀ.ਆਈ.ਓ ਸਾਈਨ ਕਮਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |