22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨੂੰ ਵਿਧਾਇਕਾ ਭਰਾਜ ਨੇ ਕੀਤਾ ਸਨਮਾਨਿਤ <br/>

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਜੇਤੂ ਰਹੇ ਉਮੀਦਵਾਰਾਂ ਨੂੰ ਸਨਮਾਨਿਤ ਕਰਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਹੋਰ | ਤਸਵੀਰ: ਮੁਕੇਸ਼ ਕੁਮਾਰ <br/> 22-12-2025
ਸੰਗਰੂਰ, 21 ਦਸੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਵਿਧਾਨ ਸਭਾ ਹਲਕਾ ਸੰਗਰੂਰ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਿਧਾਇਕਾ ਨਰਿੰਦਰ ਕੌਰ ਭਾਰਜ ਵਲੋਂ ਆਪਣੀ ਰਿਹਾਇਸ਼ ਵਿਖੇ ਸਨਮਾਨਿਤ ਕੀਤਾ ਗਿਆ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਜੇਤੂ ਉਮੀਦਵਾਰਾਂ ਨੇ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਮੌਜੂਦਗੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ•ਾਂ ਚੋਣਾਂ ਵਿਚ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਭਗਵੰਤ ਮਾਨ ਸਰਕਾਰ ਦੀਆਂ ਪੰਜਾਬ ਹਿਤੈਸ਼ੀਆ ਨੀਤੀਆਂ ਦੀ ਦੇਣ ਹੈ | ਇਸ ਜਿੱਤ ਨੇ ਸਰਕਾਰ ਦੇ ਚਾਰ ਸਾਲ ਦੇ ਕੰਮਾਂ 'ਤੇ ਮੋਹਰ ਲਗਾਈ ਅਤੇ 2027 ਵਿਧਾਨ ਸਭਾ ਚੋਣਾਂ ਦੀ ਸ਼ਾਨਦਾਰ ਜਿੱਤ ਲਈ ਰਾਹ ਪੱਧਰ ਕੀਤਾ ਹੈ |

ਪਿਛਲੀ ਖ਼ਬਰ ਪੈਨਸ਼ਨਰ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਖੇਤੀ ਵਿਰਾਸਤ ਮਿਸ਼ਨ ਵਲੋਂ ਪੰਜ ਰੋਜ਼ਾ ਚੇਤਨਾ ਯਾਤਰਾ ਲੌਂਗੋਵਾਲ ਤੋਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।