21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਲੁੱਟ-ਖੋਹ ਦੀ ਨੀਅਤ ਨਾਲ ਕਤਲ ਕੀਤੇ ਗਏ ਟਰੱਕ ਡਰਾਈਵਰ ਦੇ ਦੋਸ਼ੀ ਪੁਲਿਸ ਵਲੋਂ ਗਿ੍ਫ਼ਤਾਰ <br/>

ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਜਾਣਕਾਰੀ ਦਿੰਦੇ ਹੋਏ ਅਤੇ ਕਾਬੂ ਕੀਤੇ ਗਏ ਵਿਅਕਤੀ ਪੁਲਿਸ ਪਾਰਟੀ ਨਾਲ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 23-12-2025
ਮਲੇਰਕੋਟਲਾ, 22 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਅੱਜ ਪੈੱ੍ਰਸ ਕਾਨਫ਼ਰੰਸ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਬੇਕਿਰਕ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਪੁਲਿਸ ਇਨਵੈਸਟੀਗੇਸ਼ਨ ਮਲੇਰਕੋਟਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਮਲੇਰਕੋਟਲਾ, ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਮਰਗੜ੍ਹ, ਇੰਚਾਰਜ ਸੀ.ਆਈ.ਏ. ਸਟਾਫ਼ ਮਾਹੋਰਾਨਾ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਅਤੇ ਮੁੱਖ ਅਫ਼ਸਰ ਥਾਣਾ ਸਾਈਬਰ ਵਲੋਂ ਮੁਕੱਦਮਾ ਨੰਬਰ 368 ਜੋ ਕਿ ਮਿਤੀ 18 ਦਸੰਬਰ ਨੂੰ 105, 309 (5), 3 (5) ਬੀ.ਐੱਨ.ਐੱਸ. ਤਹਿਤ ਥਾਣਾ ਅਮਰਗੜ੍ਹ ਦੇ ਨਾਮਾਲੂਮ ਦੋਸ਼ੀਆਂ ਨੂੰ ਟਰੇਸ ਕਰਦੇ ਹੋਏ | ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ, ਪਿ੍ਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ ਪੁੱਤਰ ਜਗਸੀਰ ਸਿੰਘ ਵਾਸੀਆਨ ਪਿੰਡ ਚੰਨਣਵਾਲ ਜ਼ਿਲ੍ਹਾ ਬਰਨਾਲਾ, ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚੜਿੱਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਣਵਾਲ ਜ਼ਿਲ੍ਹਾ ਬਰਨਾਲਾ ਨੂੰ ਮੁਕੱਦਮਾ ਵਿਚ ਦੋਸ਼ੀ ਨਾਮਜ਼ਦ ਕਰ ਕੇ ਮਿਤੀ 21 ਦਸੰਬਰ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 17 ਦਸੰਬਰ ਨੂੰ ਥਾਣਾ ਅਮਰਗੜ੍ਹ ਦੀ ਪੁਲਿਸ ਨੂੰ ਰਾਤ 10:30 ਵਜੇ, ਸੂਚਨਾ ਮਿਲੀ ਕਿ ਧੂਰੀ ਰੋਡ, ਪਿੰਡ ਸੰਗਾਲਾ ਦੇ ਨੇੜੇ ਇੱਕ ਅਣਪਛਾਤੇ ਲਾਸ਼ ਪਈ ਹੈ, ਜਿਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਅਤੇ ਲਾਸ਼ ਦੇ ਨੇੜੇ ਇੱਕ ਟਰੱਕ ਖੜ੍ਹਾ ਮਿਲਿਆ | ਮੁੱਢਲੀ ਜਾਂਚ ਤੋਂ ਮਿ੍ਤਕ ਦੀ ਪਛਾਣ ਅਮਰੀਕ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜੇਅੰਤ ਇਨਕਲੇਵ ਨਜ਼ਦੀਕ ਪੀ.ਏ.ਸੀ. ਸਹਾਰਨਪੁਰ ਬਰੇਲੀ ਯੂ.ਪੀ ਵਜੋਂ ਹੋਈ, ਜੋ ਅਰਸਾ ਕਰੀਬ 6 ਮਹੀਨੇ ਤੋਂ ਨਿਰਮਲ ਸਿੰਘ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ ਦੇ ਟਰੱਕ ਤੇ ਡਰਾਈਵਰੀ ਕਰਦਾ ਸੀ | ਜੋ ਟਰੱਕ ਲੈ ਕੇ ਸੰਗਰੂਰ ਸਾਈਡ ਨੂੰ ਜਾ ਰਿਹਾ ਸੀ, ਤਾਂ ਰਸਤੇ ਵਿਚ ਨਾਮਾਲੂਮ ਵਿਅਕਤੀਆਂ ਵਲੋਂ ਲੁੱਟ-ਖੋਹ ਕਰਨ ਦੇ ਇਰਾਦੇ ਨਾਲ (ਮਿ੍ਤਕ) ਅਮਰੀਕ ਸਿੰਘ ਦੀਆਂ ਲੱਤਾਂ/ਬਾਂਹਾਂ ਬੰਨ੍ਹ ਕੇ ਕੁੱਟਮਾਰ ਕੀਤੀ ਅਤੇ ਅਮਰੀਕ ਸਿੰਘ ਨੂੰ ਟਰੱਕ ਦੀ ਕੰਡਕਟਰ ਟਾਕੀ ਵਾਲੀ ਸਾਈਡ ਤੋਂ ਧੱਕਾ ਦੇ ਕੇ ਥੱਲੇ ਸੁੱਟ ਦਿੱਤਾ, ਜਿਸ ਤੋਂ ਬਾਅਦ ਅਮਰੀਕ ਸਿੰਘ ਦੀ ਮੌਤ ਹੋ ਗਈ, ਜਿਸ ਕਰ ਕੇ ਮਿ੍ਤਕ ਅਮਰੀਕ ਸਿੰਘ ਦੇ ਭਰਾ ਕੁਲਵੰਤ ਸਿੰਘ ਪੁੱਤਰ ਸੰਤੌਖ ਸਿੰਘ ਵਾਸੀ ਸਗਨ ਬਿਹਾਰ ਹੀਰਾ ਬਾਗ਼ ਸਬਜ਼ੀ ਮੰਡੀ ਸਨੌਰ ਪਟਿਆਲਾ ਦੇ ਬਿਆਨ ਪਰ ਉਕਤ ਮੁਕੱਦਮਾ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਦਰਜ ਕਰ ਕੇ ਮੁਕੱਦਮਾ ਦੀ ਤਫ਼ਤੀਸ਼ ਅਮਲ ਵਿਚ ਲਿਆਂਦੀ ਗਈ ਅਤੇ ਮੁਕੱਦਮਾ ਨੂੰ ਟਰੇਸ ਕਰਨ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ | ਦੌਰਾਨੇ ਤਫ਼ਤੀਸ਼ ਸੀ.ਸੀ.ਟੀ. ਫੁਟੇਜ ਅਤੇ ਟੈਕਨੀਕਲ ਤੌਰ 'ਤੇ ਆਈ ਸ਼ਹਾਦਤ ਅਨੁਸਾਰ ਦੋਸ਼ੀਆਨ ਉਕਤਾਨ ਨੂੰ ਟਰੇਸ ਕਰ ਕੇ ਮੁਕੱਦਮਾ ਵਿਚ ਹਸਬ ਜ਼ਾਬਤਾ ਗਿ੍ਫ਼ਤਾਰ ਕੀਤਾ ਗਿਆ, ਇਸ ਤੋਂ ਇਲਾਵਾ ਦੋਸ਼ੀਆਨ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮਿ੍ਤਕ ਅਮਰੀਕ ਸਿੰਘ ਨੂੰ ਉਕਤਾਨ ਦੋਸੀਆਨ ਨੇ ਸਹਿ ਦੋਸ਼ੀ ਅਮਨ ਪੁੱਤਰੀ ਸੁਖਦੇਵ ਸਿੰਘ ਵਾਸੀ ਫ਼ਤਿਹਗੜ੍ਹ ਛੰਨਾ ਦੀ ਮਦਦ ਨਾਲ ਝਾਂਸੇ ਵਿਚ ਲੈ ਕੇ ਲੁੱਟ ਖੋਹ ਕਰਨ ਦੇ ਇਰਾਦੇ ਨਾਲ ਉਕਤ ਘਟਨਾ ਨੂੰ ਅੰਜਾਮ ਦਿੱਤਾ ਗਿਆ, ਮੁਕੱਦਮਾ ਵਿਚ ਅਮਨ ਉਕਤ ਦੀ ਗਿ੍ਫ਼ਤਾਰੀ ਬਾਕੀ ਹੈ | ਦੋਸੀਆਨ ਉਕਤਾਨ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਦੋਸ਼ੀਆਨ ਵਲੋਂ ਪੁੱਛਗਿੱਛ ਦੌਰਾਨ ਮੰਨਿਆ ਗਿਆ ਕਿ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਵਿਚ ਜ਼ਿਲ੍ਹਾ ਬਠਿੰਡਾ ਅਤੇ ਬਰਨਾਲਾ ਦੇ ਇਲਾਕੇ ਵਿਚ ਕਰੀਬ ਕਾਫ਼ੀ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ | ਅੱਜ ਮਿਤੀ 22 ਦਸੰਬਰ ਨੂੰ ਥਾਣਾ ਅਮਰਗੜ੍ਹ ਦੀ ਪੁਲਿਸ ਪਾਰਟੀ ਇੰਸਪੈਕਟਰ ਦਲਜੀਤ ਸਿੰਘ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਦੀ ਅਗਵਾਈ ਹੇਠ ਦੋਸੀ ਗੁਰਪ੍ਰੀਤ ਸਿੰਘ ਉਰਫ਼ ਕਾਲਾ ਉਕਤ ਵਲੋਂ ਵਾਰਦਾਤ ਕਰਨ ਲਈ ਵਰਤੇ ਹਥਿਆਰ ਦੇਸੀ ਪਿਸਤੌਲ 315 ਬੋਰ ਦੀ ਬਰਾਮਦਗੀ ਲਈ ਡਰੇਨ ਪੁਲ ਪਿੰਡ ਮੁਹੰਮਦਗੜ੍ਹ ਲੈ ਕੇ ਗਈ ਸੀ, ਜਿੱਥੇ ਦੋਸੀ ਗੁਰਪ੍ਰੀਤ ਸਿੰਘ ਉਰਫ਼ ਕਾਲਾ ਉਕਤ ਵਲੋਂ ਛੁਪਾਇਆ ਦੇਸੀ ਪਿਸਤੌਲ 315 ਬੋਰ ਚੁੱਕ ਕੇ ਪੁਲਿਸ ਪਾਰਟੀ ਨੂੰ ਮਾਰ ਦੇਣ ਦੀ ਨੀਯਤ ਨਾਲ ਪੁਲਿਸ ਪਾਰਟੀ ਪਰ ਫਾਇਰ ਕਰ ਦਿੱਤਾ, ਜੋ ਇੰਸਪੈਕਟਰ ਦਲਜੀਤ ਸਿੰਘ, ਮੁੱਖ ਅਫ਼ਸਰ ਥਾਣਾ, ਅਮਰਗੜ੍ਹ ਆਪਣਾ ਬਚਾਅ ਕਰਦੇ ਹੋਏ ਥੱਲੇ ਬੈਠ ਗਿਆ ਅਤੇ ਫਾਇਰ ਸਰਕਾਰੀ ਗੱਡੀ ਦੇ ਬੋਰਨਟ ਪਰ ਲੱਗਾ, ਜਿਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਦਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਅਮਰਗੜ੍ਹ ਵਲੋਂ ਜਵਾਬੀ ਕਾਰਵਾਈ ਕਰਦੇ ਹੋਏ ਆਤਮ ਰੱਖਿਆ ਲਈ ਆਪਣੇ ਸਰਕਾਰੀ ਅਸਲਾ ਨਾਲ ਫਾਇਰ ਕੀਤਾ ਗਿਆ, ਜੋ ਦੋਸੀ ਗੁਰਪ੍ਰੀਤ ਸਿੰਘ ਉਰਫ਼ ਕਾਲਾ ਉਕਤ ਦੇ ਪੈਰ ਤੇ ਵੱਜਿਆ, ਜਿਸ ਨੂੰ ਕਾਬੂ ਕਰਕੇ ਦੇਸੀ ਪਿਸਤੌਲ 315 ਬੋਰ ਸਮੇਤ ਇੱਕ ਖ਼ਾਲੀ ਖ਼ੋਲ ਕਾਰਤੂਸ, ਇੱਕ ਜਿੰਦਾ ਕਾਰਤੂਸ ਬਰਾਮਦ ਕਰਵਾਇਆ ਅਤੇ ਦੋਸੀ ਗੁਰਪ੍ਰੀਤ ਸਿੰਘ ਉਕਤ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਮਲੇਰਕੋਟਲਾ ਦਾਖਲ ਕਰਵਾਇਆ ਗਿਆ ਜੋਕਿ ਜੇਰੇ ਇਲਾਜ ਹੈ | ਇਸ ਘਟਨਾ ਸਬੰਧੀ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੇ.ਆਰ. ਮੁੱਖ ਅਫ਼ਸਰ ਥਾਣਾ ਅਮਰਗੜ੍ਹ ਦੇ ਬਿਆਨ ਪਰ ਦੋਸੀ ਗੁਰਪ੍ਰੀਤ ਸਿੰਘ ਕਾਲਾ ਉਕਤ ਦੇ ਖ਼ਿਲਾਫ਼ ਮੁਕੱਦਮਾ ਨੰਬਰ 370 ਮਿਤੀ 22 ਦਸੰਬਰ ਧਾਰਾਵਾਂ 109, 132, 221, 324(4) ਬੀ.ਐੱਨ.ਐੱਸ. 25-54-59 ਅਸਲਾ ਐਕਟ ਥਾਣਾ ਅਮਰਗੜ੍ਹ ਦਰਜ ਰਜਿਸਟਰ ਕੀਤਾ ਗਿਆ ਹੈ | ਬਰਾਮਦਗੀ, ਦੇਸੀ ਪਿਸਤੌਲ 315 ਬੋਰ ਸਮੇਤ ਇੱਕ ਖ਼ਾਲੀ ਖ਼ੋਲ ਕਾਰਤੂਸ, ਇੱਕ ਜਿੰਦਾ ਕਾਰਤੂਸ ਅਤੇ ਇੱਕ ਸਵਿਫ਼ਟ ਕਾਰ ਬਰਾਮਦ ਕਾਰਵਾਈ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਜਨਾਬ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਬੂਟਾ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਣਵਾਲ ਜ਼ਿਲ੍ਹਾ ਬਰਨਾਲਾ ਖ਼ਿਲਾਫ਼ ਥਾਣਾ ਮਹਿਲ ਕਲਾਂ ਅਤੇ ਥਾਣਾ ਟੱਲੇਵਾਲ ਜ਼ਿਲ੍ਹਾ ਬਰਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ | ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚੜਿੱਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਣਵਾਲ ਜ਼ਿਲ੍ਹਾ ਬਰਨਾਲਾ ਖ਼ਿਲਾਫ਼ ਥਾਣਾ ਮਹਿਲ ਕਲਾਂ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ | ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਚੰਨਣਵਾਲ ਜ਼ਿਲ੍ਹਾ ਬਰਨਾਲਾ ਖ਼ਿਲਾਫ਼ ਥਾਣਾ ਮਹਿਲ ਕਲਾਂ ਵਿਖੇ ਮੁਕੱਦਮਾ ਦਰਜ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਜਨਾਬ ਗਗਨ ਅਜੀਤ ਸਿੰਘ, ਰਾਜਵਿੰਦਰ ਸਿੰਘ ਰੰਧਾਵਾ ਐੱਸ.ਪੀ/ਪੀ.ਬੀ.ਆਈ, ਸੰਜੀਵ ਕਪੂਰ ਡੀ.ਐੱਸ.ਪੀ. ਅਮਰਗੜ੍ਹ, ਸਤੀਸ਼ ਕੁਮਾਰ ਡੀ.ਐੱਸ.ਪੀ, ਇੰਚਾਰਜ ਸੀ.ਆਈ.ਏ. ਸਟਾਫ਼ ਮਾਹੋਰਾਣਾ ਇੰਸਪੈਕਟਰ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਕਾਮਰੇਡਾਂ ਨੇ ਰੋਸ ਵਜੋਂ ਨਵੇਂ ਬਣ ਐਕਟ ਦੀ ਕਾਪੀਆਂ ਫੂਕੀਆਂ <br/> ਅਗਲੀ ਖ਼ਬਰ ਕੇਂਦਰ ਸਰਕਾਰ ਨਵੇਂ ਲਿਆਂਦੇ ਬਿਜਲੀ ਬਿੱਲ 2025 ਤੇ ਨਵੇਂ ਬੀਜ ਬਿੱਲ ਨੂੰ ਵਾਪਸ ਲਵੇ-ਰਣ ਸਿੰਘ ਚੱਠਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।