19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 23-12-2025
ਲੌਂਗੋਵਾਲ, 22 ਦਸੰਬਰ (ਵਿਨੋਦ, ਖੰਨਾ)-ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਵਿਖੇ ਸੁਖਮਨੀ ਸਾਹਿਬ ਸੁਸਾਇਟੀ ਪਿੰਡੀ ਕੈਂਬੋਵਾਲ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ਼ਰਧਾ ਅਤੇ ਸਤਿਕਾਰ ਨਾਲ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ, ਜਿਨ੍ਹਾਂ ਦਾ ਅੱਜ ਸੰਪੂਰਨ ਭੋਗ ਪਾਇਆ ਗਿਆ | ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਮਾਣਿਆ | ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕਰ ਕੇ ਸੰਗਤਾਂ ਨੂੰ ਨਾਮ ਸਿਮਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਕਮਲ ਬਰਾੜ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪੰਚਾਇਤ ਮੈਂਬਰ ਹਾਜ਼ਰ ਰਹੇ | ਆਏ ਹੋਏ ਮਹਿਮਾਨਾਂ ਨੇ ਸੰਗਤਾਂ ਨੂੰ ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਣਾ ਲੈ ਕੇ ਗੁਰੂ ਘਰ ਨਾਲ ਜੁੜਨ ਅਤੇ ਸੇਵਾ-ਸਿਮਰਨ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸੁਖਮਨੀ ਸਾਹਿਬ ਸੁਸਾਇਟੀ ਪਿੰਡੀ ਕੈਂਬੋਵਾਲ ਵੱਲੋਂ ਸਮੂਹ ਸਹਿਯੋਗੀ ਸੰਗਤਾਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਨੌਜਵਾਨ ਸਭਾ ਨੇ ਸਫ਼ਾਈ ਦਾ ਚੁੱਕਿਆ ਬੀੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।