18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਰੋਹ ਕਰਵਾਇਆ <br/>

ਮਸਤੂਆਣਾ ਸਾਹਿਬ ਤੋਂ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਲਈ ਰਵਾਨਾ ਹੁੰਦੇ ਹੋਏ ਬਾਬਾ ਦਾਰਾ ਸਿੰਘ | ਤਸਵੀਰ: ਦਮਦਮੀ <br/> 23-12-2025
ਮਸਤੂਆਣਾ ਸਾਹਿਬ, 22 ਦਸੰਬਰ (ਦਮਦਮੀ)-ਗੁਰਦੁਆਰਾ ਗੁਰੂ ਨਾਨਕ ਸਾਹਿਬ ਧੁਲੀਆ (ਮਹਾਂਰਾਸ਼ਟਰ) ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਮਾਤਾ ਭੋਲੀ ਕੌਰ ਮਸਤੂਆਣਾ ਸਾਹਿਬ ਵਿਖੇ ਹੋਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਹੋਏ ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ-ਵੱਖ ਸਾਧੂ ਸੰਤ ਮਹਾਤਮਾ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੇ ਜੀਵਨ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ, ਉੱਥੇ ਵੱਖ-ਵੱਖ ਰਾਜਨੀਤਕ ਆਗੂਆਂ ਵੱਲੋਂ ਸੰਤ ਬਾਬਾ ਧੀਰਜ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਸੰਗਤਾਂ ਨੂੰ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ, ਉੱਥੇ ਅਨੇਕਾਂ ਹੀ ਪ੍ਰਾਣੀਆਂ ਨੂੰ ਅੰਮਿ੍ਤ ਪਾਨ ਵੀ ਕਰਾਇਆ | ਇਸ ਮੌਕੇ ਸ਼ਰਧਾਂਜਲੀ ਸਮਾਰੋਹ ਉਪਰੰਤ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੇ ਭਰਾਤਾ ਬਾਬਾ ਦਾਰਾ ਸਿੰਘ ਧੁਲੀਏ ਵਾਲਿਆਂ ਨੂੰ ਦਸਤਾਰਾਂ, ਸਿਰੋਪਾਓ ਅਤੇ ਲੋਈਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸ਼ਰਧਾਂਜਲੀਆਂ ਭੇਟ ਕਰਨ ਮੌਕੇ ਗੁਰਦੁਆਰਾ ਸਾਹਿਬ ਜੋਤੀ ਸਰੂਪ ਸੰਗਰੂਰ ਤੋਂ ਜਥੇਦਾਰ ਬਾਬਾ ਜਸਵੰਤ ਸਿੰਘ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਤੋਂ ਬਾਬਾ ਦਰਸ਼ਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਬਰਨਾਲਾ ਸਾਬਕਾ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਭੋਤਨਾ, ਬਾਬਾ ਹਰਬੇਅੰਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸੋਨੀ, ਬਾਬਾ ਦੀਦਾਰ ਸਿੰਘ, ਬਾਬਾ ਨਿਰਮਲ ਸਿੰਘ ਚੀਮੇ ਵਾਲੇ, ਬਾਬਾ ਮਨਪ੍ਰੀਤ ਸਿੰਘ ਅਲੀਪੁਰ ਵਾਲੇ, ਬਾਬਾ ਰਾਜਵੀਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਸੁਖਵਿੰਦਰ ਸਿੰਘ ਰੰਗੀਆਂ ਵਾਲੇ, ਬਾਬਾ ਦਰਸ਼ਨ ਸਿੰਘ ਬਾਲੀਆਂ ਵਾਲੇ, ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਬਾਬਾ ਮਨਦੀਪ ਸਿੰਘ ਟਿੱਬੇ ਵਾਲੇ, ਬਾਬਾ ਅਵਤਾਰ ਸਿੰਘ ਮੋਹਾਲੀ ਵਾਲੇ, ਬਾਬਾ ਰਾਜਵਿੰਦਰ ਸਿੰਘ ਟਿੱਬੇ ਵਾਲੇ, ਬਾਬਾ ਹਰਦੀਪ ਸਿੰਘ ਟਿੱਬੇ ਵਾਲੇ, ਸੰਤ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਵੱਲੋਂ ਜਥੇਦਾਰ ਪ੍ਰਗਟ ਸਿੰਘ, ਬਾਬਾ ਪਿਆਰਾ ਸਿੰਘ ਸੰਗਰੂਰ ਵਾਲੇ, ਬਾਬਾ ਹਰਬੰਸ ਸਿੰਘ ਜੈਨਪੁਰ ਵਾਲੇ, ਬਾਬਾ ਸ਼ਰਨਜੀਤ ਸਿੰਘ ਹਰੀਗੜ੍ਹ ਵਾਲੇ, ਬਾਬਾ ਧਰਮਵੀਰ ਸਿੰਘ, ਬਾਬਾ ਭੁਪਿੰਦਰ ਸਿੰਘ ਪਾਤੜਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਅਤੇ ਪਰਿਵਾਰਿਕ ਮੈਂਬਰ ਮੌਜੂਦ ਸਨ | ਇਸ ਮੌਕੇ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੇ ਭਰਾਤਾ ਬਾਬਾ ਦਾਰਾ ਸਿੰਘ ਧੁਲੀਏ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦਾ ਬੀਤੇ ਦਿਨੀਂ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਧੁਲੀਆ ਮਹਾਰਾਸ਼ਟਰ ਵਿਖੇ ਰਹਿੰਦੇ ਇਕ ਸੇਵਾਦਾਰ ਵਲੋਂ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ | ਕਤਲ ਕਰਨ ਵਾਲੇ ਵਿਅਕਤੀ ਨੂੰ ਮੌਕੇ ਤੇ ਫੜਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ | ਪਰਿਵਾਰਿਕ ਮੈਂਬਰਾਂ ਅਤੇ ਸ਼ਰਧਾਲੂਆਂ ਵੱਲੋਂ ਇਨਸਾਫ਼ ਦੀ ਮੰਗ ਵੀ ਕੀਤੀ ਗਈ | ਇਸ ਸਬੰਧੀ ਪੁਲਿਸ ਵੱਲੋਂ ਅਗਲੀ ਤਫ਼ਤੀਸ਼ ਜਾਰੀ ਹੈ | ਇਸ ਮੌਕੇ ਸ਼ਰਧਾਂਜਲੀ ਸਮਾਰੋਹ ਦੀ ਸਮਾਪਤੀ ਉਪਰੰਤ ਸੱਚਖੰਡ ਵਾਸੀ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਸੰਗਤਾਂ ਅਤੇ ਉਨ੍ਹਾਂ ਦੇ ਭਰਾਤਾ ਬਾਬਾ ਦਾਰਾ ਸਿੰਘ ਅਤੇ ਪਰਿਵਾਰਿਕ ਮੈਂਬਰ ਗੁਰਦੁਆਰਾ ਕੀਰਤਪੁਰ ਸਾਹਿਬ ਵਿਖੇ ਰਵਾਨਾ ਹੋਈਆਂ |

ਪਿਛਲੀ ਖ਼ਬਰ ਮਲੇਰਕੋਟਲਾ ਦੇ ਡੀ.ਸੀ. ਵਲੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਜਾਂਚ/ਦਿੱਤੇ ਸਖ਼ਤ ਨਿਰਦੇਸ਼ <br/> ਅਗਲੀ ਖ਼ਬਰ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।