17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੀ ਕਾਰਵਾਈ <br/>

ਅਜੀਤ ਡੈਸਕ 23-12-2025
ਮਲੇਰਕੋਟਲਾ, 22 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਕਪਤਾਨ ਪੁਲਿਸ (ਪੀ.ਬੀ.ਆਈ) ਮਲੇਰਕੋਟਲਾ ਰਾਜਵਿੰਦਰ ਸਿੰਘ ਰੰਧਾਵਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ Tਯੁੱਧ ਨਸ਼ਿਆਂ ਵਿਰੁੱਧUਤਹਿਤ ਅੱਜ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ | ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਲੇਰਕੋਟਲਾ ਵਿਚ ਅਮਲ ਵਿਚ ਲਿਆਂਦੀ ਗਈ | ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਲੇਰਕੋਟਲਾ ਅਤੇ ਮਹਿਬੂਬ ਅਖ਼ਤਰ ਪੁੱਤਰ ਮੁਹੰਮਦ ਬਸੀਰ ਵਾਸੀ ਗੋਬਿੰਦ ਨਗਰ, ਨੇੜੇ ਕਾਲੂ ਹਾਜੀ ਦੀ ਮਸਜਿਦ ਮਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ 'ਤੇ ਕਬਜ਼ਾ ਕਰ ਕੇ ਬਣਾਈ ਨਜਾਇਜ਼ ਪ੍ਰਾਪਰਟੀ ਨੂੰ ਢਾਹ ਦਿੱਤਾ ਗਿਆ | ਕਪਤਾਨ ਪੁਲਿਸ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਮੁਤਾਬਕ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਖ਼ਿਲਾਫ਼ ਕੁੱਲ 07 ਮੁਕੱਦਮੇ ਦਰਜ ਹਨ, ਜਦਕਿ ਮਹਿਬੂਬ ਅਖ਼ਤਰ ਖ਼ਿਲਾਫ਼ 06 ਮੁਕੱਦਮੇ ਦਰਜ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਸੰਬੰਧਤ ਅਪਰਾਧਾਂ ਵਿਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਨਸ਼ਾ ਤਸਕਰਾਂ ਖ਼ਿਲਾਫ਼ ਫ਼ ਅਜਿਹੀਆਂ ਸਖ਼ਤ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ | ਇਹ ਕਾਰਵਾਈ ਨਸ਼ਾ ਤਸਕਰਾਂ ਲਈ ਸਪਸ਼ਟ ਚੇਤਾਵਨੀ ਹੈ ਕਿ ਗ਼ੈਰਕਾਨੰੂਨੀ ਤਰੀਕੇ ਬਣਾਈ ਸੰਪਤੀ ਤੇ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਕਪਤਾਨ ਪੁਲਿਸ ਨੇ ਆਮ ਜਨਤਾ ਨੂੰ ਭਰੋਸਾ ਦਵਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਅਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ | ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹਾ ਮਲੇਰਕੋਟਲਾ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਅਜਲਾਸ ਦੌਰਾਨ ਬਿਜਲੀ ਬੋਰਡ ਮੁਲਾਜ਼ਮਾਂ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਘੇਰਿਆ, ਨਵੀਂ ਸੂਬਾ ਕਮੇਟੀ ਦੀ ਹੋਈ ਚੋਣ <br/... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਭਾਜਪਾ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਆਗੂਆਂ ਦਾ ਲਹਿਲ ਹਾਊਸ 'ਚ ਹੋਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।