28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੇਵਾਵਾਂ ਨੂੰ ਮੁਕੰਮਲ ਠੱਪ ਰੱਖਦਿਆਂ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੇ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ <br/>

ਅਜੀਤ ਡੈਸਕ 24-12-2025
ਸੰਗਰੂਰ, 23 ਦਸੰਬਰ (ਅਮਨਦੀਪ ਸਿੰਘ ਬਿੱਟਾ) - ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪੈਰਿਟੀ (ਪਸ਼ੂ ਪਾਲਣ) ਦੇ ਸੱਦੇ ਉੱਤੇ ਕਨਵੀਨਰ ਡਾਕਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਵੈਟਨਰੀ ਡਾਕਟਰਾਂ ਵਲੋਂ ਆਪਣੀ ਵੈਟਨਰੀ ਸੇਵਾਵਾਂ ਨੂੰ ਪੂਰੀ ਤਰ੍ਹਾਂ ਠੱਪ ਰੱਖਦਿਆਂ ਮੁਕੰਮਲ ਹੜਤਾਲ ਕੀਤੀ ਗਈ | ਆਪਣੀ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਚਰਨ ਸਿੰਘ, ਡਾ. ਮੁਕੇਸ਼ ਗੁਪਤਾ, ਡਾ. ਵਿਕਰਮ ਕਪੂਰ, ਡਾ. ਪ੍ਰਭਜੋਤ ਸਿੰਘ, ਡਾ. ਗੁਰਦੀਪ ਸਿੰਘ, ਡਾ. ਜਸਕਰਨ ਸਿੰਘ ਨੇ ਦੱਸਿਆ ਕਿ 42 ਸਾਲ ਤੋਂ ਚੱਲੀ ਮੈਡੀਕੋਜ਼ ਨਾਲ ਪੇਅ ਪੈਰਿਟੀ ਦੀ ਬਹਾਲੀ, ਡਾਇਨਾਮਿਕ ਅਸੋਰਡ ਕੈਰੀਅਰ (4,9,14 ਸਕੀਮ ਦੀ ਬਹਾਲੀ), ਪ੍ਰੋਬਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ ਦੇਣ ਸ਼ਾਮਲ ਹੈ | ਉਨ੍ਹਾਂ ਕਿਹਾ ਕਿ ਉਹ ਪਿਛਲੇ 5 ਸਾਲਾਂ ਤੋਂ ਸੰਘਰਸ਼ ਦੇ ਰਾਹ ਉੱਤੇ ਹਨ ਪਰ ਮੌਜੂਦਾ ਸਰਕਾਰ ਲਾਰੇ ਲਗਾਉਂਦੀ ਆ ਰਹੀ ਹੈ | ਆਗੂਆਂ ਨੇ ਦੱਸਿਆ ਕਿ ਅੱਜ ਰਾਜ ਦੇ ਸਾਰੇ ਜ਼ਿਲਿ੍ਹਆਂ ਦੇ ਪੋਲੀ ਕਲੀਨਿਕਾਂ ਵਿਖੇ ਇਕੱਠੇ ਹੋ ਕੇ ਸਰਕਾਰ ਦੀ ਬੇਰੁਖ਼ੀ, ਵਿੱਤ ਵਿਭਾਗ ਵਲੋਂ ਗ਼ਲਤ ਢੰਗ ਆਪਣਾ ਕੇ ਪੇਅ ਪੈਰਿਟੀ ਭੰਗ ਕਰਨ ਵਾਲਾ ਪੱਤਰ ਅਤੇ ਪਸ਼ੂ ਪਾਲਣ ਵਿਭਾਗ ਵਲੋਂ 12 ਜਨਵਰੀ 2021 ਦੇ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੀ ਕਾਪੀਆਂ ਵੀ ਸਾੜੀਆਂ ਗਈਆਂ | ਡਾਕਟਰਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਪਹਿਲ ਦੇ ਆਧਾਰ ਉੱਤੇ ਉਨ੍ਹਾਂ ਦੀ ਮੰਗ ਦਾ ਹੱਲ ਕਰਨ | ਉਨ੍ਹਾਂ ਕਿਹਾ ਕਿ ਵੈਟਨਰੀ ਡਾਕਟਰਾਂ ਦੀ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਬਿਨਾ ਕਿਸੇ ਦੇਰੀ ਤੋਂ ਉਨ੍ਹਾਂ ਦੀ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ | ਇਸ ਮੌਕੇ ਡਾ. ਰਮਨਦੀਪ ਸਿੰਘ, ਡਾ. ਗੁਰਦੀਪ ਸਿੰਘ, ਡਾ. ਸਾਗਰ ਰੰਜਨ, ਡਾ. ਅਮਨਦੀਪ ਸਿੰਘ, ਡਾ. ਸੰਜੇ ਹਾਜ਼ਰ ਸਨ |

ਪਿਛਲੀ ਖ਼ਬਰ ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਵਲੋਂ ਐਸ.ਡੀ.ਐਮ ਦਫ਼ਤਰ ਅੱਗੇ ਪ੍ਰਦਰਸ਼ਨ <br/> ਅਗਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚਾ ਕੱਲ੍ਹ ਤੋਂ ਮੁੱਖ ਮੰਤਰੀ ਨਿਵਾਸ ਬਾਹਰ ਆਰੰਭ ਕਰੇਗਾ ਪੱਕਾ ਮੋਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।