28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਵਲੋਂ ਐਸ.ਡੀ.ਐਮ ਦਫ਼ਤਰ ਅੱਗੇ ਪ੍ਰਦਰਸ਼ਨ <br/>

ਅਜੀਤ ਡੈਸਕ 24-12-2025
ਸੁਨਾਮ ਊਧਮ ਸਿੰਘ ਵਾਲਾ, 23 ਦਸੰਬਰ (ਭੁੱਲਰ, ਧਾਲੀਵਾਲ) - ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਪੰਜਾਬ ਦੀ ਬਲਾਕ ਇਕਾਈ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਸਿੰਘ ਕਨਸੂਹਾ ਖ਼ੁਰਦ ਦੀ ਅਗਵਾਈ ਵਿਚ ਐਸ.ਡੀ.ਐਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇੰਟਰਨੈਸ਼ਨਲ ਡੈਮੋਕ੍ਰੇਟਿਕ ਪਲੇਟਫ਼ਾਰਮ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਾਰਲੀਮੈਂਟ ਵਿਚ ਮਨਰੇਗਾ ਕਾਨੂੰਨ ਖ਼ਤਮ ਕਰ ਕੇ ਦੇਸ਼ ਦੇ ਹੇਠਲੇ ਵਰਗ ਦਾ ਸੰਵਿਧਾਨਕ ਹੱਕ ਖੋਹ ਲਿਆ ਹੈ ਕਿਉਂਕਿ ਨਵੇਂ ਲਿਆਂਦੇ ਕਾਨੂੰਨ ਵਿਕਸਤ ਭਾਰਤ 'ਜੀ ਰਾਮ ਜੀ' ਜਰੀਏ ਸੂਬਿਆਂ ਦਾ ਹੱਕ ਮਾਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਪੰਜਾਬ ਜੋ ਜੀ.ਐਸ.ਟੀ ਅਤੇ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਕਰਜ਼ੇ ਵਿਚ ਡੁੱਬਿਆ ਹੋਇਆ ਹੈ ਅਤੇ ਆਪਣਾ ਹਿੱਸਾ ਦੇਣ ਤੋਂ ਅਸਮਰਥ ਹੈ | ਉਨ੍ਹਾਂ ਕਿਹਾ ਕਿਹਾ ਕਿ ਸਰਕਾਰ ਵਲੋਂ 125 ਦਿਨ ਕਰ ਕੇ ਇਸ ਦੇ ਵਿਰੋਧ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਵਿਕਸਤ ਭਾਰਤ 'ਜੀ ਰਾਮ ਜੀ' ਬਿੱਲ ਨੂੰ ਤੁਰੰਤ ਰੱਦ ਕੀਤਾ ਜਾਵੇ | ਇਸ ਸਮੇਂ ਭਾਰਤ ਦੇ ਰਾਸ਼ਟਰਪਤੀ ਕੋਲ ਪੁੱਜਦਾ ਕਰਨ ਲਈ ਐਸ.ਡੀ.ਐਮ ਸੁਨਾਮ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਸੁਖਵਿੰਦਰ ਕੌਰ ਘਾਸੀਵਾਲ, ਗੁਰਸੇਵਕ ਸਿੰਘ ਧਰਮਗੜ੍ਹ, ਬਲਜੀਤ ਕੌਰ ਸਤੌਜ, ਪਰਮਜੀਤ ਕੌਰ ਬੀਰ ਕਲਾਂ, ਰੂਪ ਸਿੰਘ ਸੇਰੋਂ ਹਰਪਾਲ ਕੌਰ ਟਿੱਬੀ, ਚਰਨਜੀਤ ਕੌਰ, ਭਰਪੂਰ ਸਿੰਘ, ਗੁਰਧਿਆਨ ਕੌਰ ਨਮੋਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕਿਸਾਨ 4 ਨੂੰ ਸੁਨਾਮ ਦੇ ਪਿੰਡਾਂ 'ਚ ਕਰਨਗੇ ਝੰਡਾ ਮਾਰਚ <br/> ਅਗਲੀ ਖ਼ਬਰ ਸੇਵਾਵਾਂ ਨੂੰ ਮੁਕੰਮਲ ਠੱਪ ਰੱਖਦਿਆਂ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੇ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।