28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕਿਸਾਨ 4 ਨੂੰ ਸੁਨਾਮ ਦੇ ਪਿੰਡਾਂ 'ਚ ਕਰਨਗੇ ਝੰਡਾ ਮਾਰਚ <br/>

ਅਜੀਤ ਡੈਸਕ 24-12-2025
ਸੁਨਾਮ ਊਧਮ ਸਿੰਘ ਵਾਲਾ, 23 ਦਸੰਬਰ (ਧਾਲੀਵਾਲ, ਭੁੱਲਰ)-ਸੰਯੁਕਤ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਈ | ਜਿਸ ਵਿਚ ਬਿਜਲੀ ਸੈਧ ਬਿੱਲ 2025, ਸੀਡ ਬਿੱਲ, ਲੇਬਰ ਕੋਡ ਕਾਨੂੰਨ, ਮਨਰੇਗਾ ਬਿੱਲ ਆਦਿ ਨੂੰ ਲੈ ਕੇ ਵਿਚਾਰ ਚਰਚਾ ਕਰਨ ਉਪਰੰਤ 4 ਜਨਵਰੀ ਨੂੰ ਬਲਾਕ ਸੁਨਾਮ ਦੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਜਰੀਏ ਦਬਾਉਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਮਾਰੂ ਕਾਨੂੰਨ ਲਾਗੂ ਨਹੀ ਹੋਣ ਦੇਣਗੇ | ਇਸ ਮੌਕੇ ਹਰਮੇਲ ਸਿੰਘ ਮਹਿਰੋਕ ਆਲ ਇੰਡੀਆ ਕਿਸਾਨ ਫੈਡਰੇਸ਼ਨ, ਜਸਵੰਤ ਸਿੰਘ ਬਿਗੜਵਾਲ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਪਾਵਰਕਾਮ ਦੇ ਅਜੇ ਕੁਮਾਰ, ਸੁਰਿੰਦਰ ਸਿੰਘ, ਸੁਰੇਸ਼ ਕੁਮਾਰ, ਸੁਖਪਾਲ ਸਿੰਘ ਮਾਣਕ ਕਣਕਵਾਲ, ਸੁਰਿੰਦਰ ਕੁਮਾਰ ਸ਼ਰਮਾ ਅਤੇ ਜੀਤ ਸਿੰਘ ਗੰਢੂਆਂ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 5 ਜਨਵਰੀ ਨੂੰ ਹੀ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਇਆ ਜਾਵੇ-ਖਹਿਰਾ... ਅਗਲੀ ਖ਼ਬਰ ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਵਲੋਂ ਐਸ.ਡੀ.ਐਮ ਦਫ਼ਤਰ ਅੱਗੇ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।