28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

ਵਿਜਡਮ ਵਰਲਡ ਸਕੂਲ ਵਿਚ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਕਰਵਾਏ ਸਮਾਗਮ ਵਿਚ ਸ਼ਾਮਿਲ ਬੱਚੇ | ਤਸਵੀਰ : ਸੁਖਜੀਤ ਸਿੰਘ ਖੇੜਾ <br/> 24-12-2025
ਅਹਿਮਦਗੜ੍ਹ, 23 ਦਸੰਬਰ (ਸੁਖਜੀਤ ਸਿੰਘ ਖੇੜਾ)-ਵਿਜਡਮ ਵਰਲਡ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਸਵੇਰ ਦੀ ਅਸੈਂਬਲੀ ਤੋਂ ਹੋਈ | ਅਸੈਂਬਲੀ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਕੁਝ ਵਿਦਿਆਰਥੀਆਂ ਨੇ ਚਾਰ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਪ੍ਰਸ਼ਨ-ਉੱਤਰ ਪੇਸ਼ ਕੀਤੇ ਅਤੇ ਪ੍ਰੇਰਣਾਦਾਇਕ ਭਾਸਣ ਦਿੱਤਾ | ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਸ ਦਿਹਾੜੇ ਨਾਲ ਸੰਬੰਧਿਤ ਇੱਕ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ, ਜਿਸ ਰਾਹੀਂ ਕੇਸਾਂ ਦੀ ਮਹੱਤਤਾ ਨੂੰ ਦਰਸਾਉਂਦਿਆਂ ਗੁਰੂ ਸਾਹਿਬਾਨ ਵਲੋਂ ਬਖ਼ਸ਼ੀ ਇਸ ਅਨੋਖੀ ਦਾਤ ਨੂੰ ਸੰਭਾਲ ਕੇ ਰੱਖਣ ਦੀ ਪੇ੍ਰਰਨਾ ਦਿੱਤੀ ਗਈ | ਇਸ ਮੌਕੇ ਚਾਰ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਕਈ ਧਾਰਮਿਕ ਗੀਤ ਵੀ ਗਾਏ ਗਏ, ਜਿਨ੍ਹਾਂ ਨੂੰ ਸੁਣ ਕੇ ਸਾਹਿਬਜ਼ਾਦਿਆਂ ਦੀ ਅਤੁੱਲ ਸ਼ਹਾਦਤ ਨੂੰ ਕੋਟਿ-ਕੋਟਿ ਨਮਨ ਕਰਨ ਨੂੰ ਮਨ ਮਜਬੂਰ ਹੋਇਆ | ਅਸੈਂਬਲੀ ਦੇ ਅਖੀਰ ਵਿਚ ਸਕੂਲ ਦੇ ਪਿ੍ੰਸੀਪਲ ਮਿਸਿਜ਼ ਅੰਜਨਾ ਭੱਟ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਂਦਿਆਂ ਸਦਾ ਸੱਚ ਅਤੇ ਧਰਮ ਦੇ ਰਸਤੇ ਉੱਤੇ ਚੱਲਣ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਹਲਕਾ ਅਮਰਗੜ੍ਹ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 'ਆਪ' ਦਾ ਵੋਟ ਸ਼ੇਅਰ ਸਾਰੀਆਂ ਸਿਆਸੀ ਧਿਰਾਂ 'ਤ... ਅਗਲੀ ਖ਼ਬਰ ਐਜੂਕੇਸ਼ਨ ਮਸਟ ਸੁਸਾਇਟੀ ਅਹਿਮਦਗੜ੍ਹ ਨੇ ਭਾਰਤ ਸ਼ਿਖਸਾ ਰਤਨ ਪੁਰਸਕਾਰ ਹਾਸਿਲ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।