28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਾਵਰਕਾਮ ਦੇ ਦਫ਼ਤਰ ਅੱਗੇ ਬਿਜਲੀ ਬਿੱਲ ਦੀਆਂ ਕਾਪੀਆਂ ਸਾੜੀਆਂ <br/>

ਦਿੜ੍ਹਬਾ ਵਿਖੇ ਪਾਵਰਕਾਮ ਦੇ ਦਫ਼ਤਰ ਅੱਗੇ ਵੱਖ-ਵੱਖ ਜਥੇਬੰਦੀਆਂ ਬਿਜਲੀ ਬਿੱਲ ਦੀਆਂ ਕਾਪੀਆਂ ਸਾੜਦੇ ਹੋਏ | ਤਸਵੀਰ: ਹਰਬੰਸ ਸਿੰਘ ਛਾਜਲੀ <br/> 24-12-2025
ਦਿੜ੍ਹਬਾ ਮੰਡੀ, 23 ਦਸੰਬਰ (ਹਰਬੰਸ ਸਿੰਘ ਛਾਜਲੀ)-ਜੁਆਇੰਟ ਫੋਰਮ, ਏਕਤਾ ਮੰਚ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇਪਲਾਇਜ ਯੂਨੀਅਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਅਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਦੇ ਸੱਦੇ ਤੇ ਪਾਵਰਕੌਮ ਦਫ਼ਤਰ ਦਿੜ੍ਹਬਾ ਦੇ ਗੇਟ ਅੱਗੇ ਰੈਲੀ ਕਰ ਕੇ ਬਿਜਲੀ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਲ 2025 ਜੋ ਕਿ ਸੰਸਦ ਦੇ ਸਰਦ ਰੁੱਤ ਦੇ ਸੈਸ਼ਨ ਵਿਚ ਪਾਸ ਕਰ ਦਿੱਤਾ ਗਿਆ ਹੈ | ਜਿਸ ਨਾਲ ਨਿੱਜੀ ਕੰਪਨੀਆਂ ਨੂੰ ਪ੍ਰਮਾਣੂ ਊਰਜਾ ਖੇਤਰ ਵਿਚ ਦਾਖਲਾ ਦੇ ਦਿੱਤਾ ਗਿਆ ਹੈ | ਬਿਜਲੀ ਬਿੱਲ ਖਪਤਕਾਰ ਅਤੇ ਮੁਲਾਜ਼ਮ ਵਿਰੋਧੀ ਹੈ | ਜਦ ਕਿ ਕਾਰਪੋਰੇਟ ਘਰਾਨਿਆਂ ਦੇ ਹਿਤਾਂ ਵਿਚ ਹੈ | ਜਿਸ ਬਿਜਲੀ ਬਿੱਲ ਨੂੰ ਕੀਤਾ ਜਾਵੇ | ਜੇਕਰ ਬਿੱਲ ਰੱਦ ਨਾ ਕੀਤਾ ਗਿਆ ਤਾਂ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਗੁਰਧੀਰ ਸਿੰਘ, ਜਸਵਿੰਦਰ ਸਿੰਘ, ਸਤਪਾਲ ਸਿੰਘ, ਤਾਰ ਸਿੰਘ, ਯੋਗੇਸ਼ ਗਰਗ, ਹਰਦੀਪ ਕੌਰ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਨਰਸਿੰਗ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਇਮ ਬਾਰੇ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਹਲਕਾ ਅਮਰਗੜ੍ਹ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 'ਆਪ' ਦਾ ਵੋਟ ਸ਼ੇਅਰ ਸਾਰੀਆਂ ਸਿਆਸੀ ਧਿਰਾਂ 'ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।