27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਵਿਖੇ ਤਰਕਸ਼ੀਲ ਸੁਸਾਇਟੀ ਵਲੋਂ ਵਿਦਿਆਰਥੀਆਂ ਦਾ ਸਨਮਾਨ <br/>

ਅਜੀਤ ਡੈਸਕ 24-12-2025
ਛਾਜਲੀ, 23 ਦਸੰਬਰ (ਅਜਾਇਬ ਸਿੰਘ ਨੀਲੋਵਾਲ)-ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਵਿਖੇ ਮਿਤੀ 19 ਦਸੰਬਰ 2025 ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਛਾਜਲੀ ਵਲੋਂ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਮੁਖੀ ਲਾਭ ਸਿੰਘ ਛਾਜਲਾ ਅਤੇ ਵਿੱਤ ਸਕੱਤਰ ਭੀਮ ਰਾਜ ਛਾਜਲੀ ਵਲੋਂ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸੁਸਾਇਟੀ ਵਲੋਂ ਕਰਵਾਈ ਗਈ ਪ੍ਰੀਖਿਆ ਵਿਚ ਸਕੂਲ ਦੇ ਮਿਡਲ ਵਿੰਗ ਤੋਂ ਨਿਮਰਤ ਕੌਰ ਨੇ ਪਹਿਲਾ, ਸੁਕੀਰਤ ਕੌਰ ਨੇ ਦੂਜਾ ਅਤੇ ਰਿਸ਼ਮਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸੀਨੀਅਰ ਵਿੰਗ ਵਿਚ ਮਨਪ੍ਰੀਤ ਕੌਰ ਨੇ ਪਹਿਲਾ, ਅਰਸ਼ਦੀਪ ਕੌਰ ਨੇ ਦੂਜਾ ਅਤੇ ਏਕਮਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਤਰਕਸ਼ੀਲ ਸੁਸਾਇਟੀ ਵਲੋਂ ਮੈਡਮ ਕਾਮਨੀ ਅਤੇ ਨੈਸ਼ਨਲ ਖਿਡਾਰੀ ਗੁਰਵਿੰਦਰ ਸਿੰਘ ਨੂੰ ਵੀ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਅਤੇ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ | ਸਮਾਰੋਹ ਦੌਰਾਨ ਸਕੂਲ ਦੇ ਚੇਅਰਮੈਨ ਸ. ਮਨਦੀਪ ਸਿੰਘ ਚੱਠਾ, ਡਾਇਰੈਕਟਰ ਅੰਮਿ੍ਤਪਾਲ ਸਿੰਘ ਚੱਠਾ ਅਤੇ ਪਿ੍ੰਸੀਪਲ ਕਾਮਨੀ ਸਿੰਗਲਾ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੱਧ ਮਿਹਨਤ ਕਰ ਕੇ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸਕੂਲ ਪ੍ਰਬੰਧਨ ਵਲੋਂ ਤਰਕਸ਼ੀਲ ਸੁਸਾਇਟੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ ਅਤੇ ਅੱਗੇ ਵਧਣ ਦੀ ਪੇ੍ਰਰਨਾ ਪੈਦਾ ਕਰਦੇ ਹਨ |

ਪਿਛਲੀ ਖ਼ਬਰ ਗੁਰਮਤਿ ਸਮਾਗਮ 28 ਤੋਂ <br/> ਅਗਲੀ ਖ਼ਬਰ ਪੰਜਾਬੀਆਂ 'ਚ ਅਕਾਲੀ ਦਲ ਲਈ ਫਿਰ ਤੋਂ ਜਾਗਿਆ ਮੋਹ-ਭੀਮ ਵੜੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।