26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਿਊਜ਼ੀਲੈਂਡ 'ਚ ਨਗਰ ਕੀਰਤਨ ਰੋਕਣਾ ਨਿੰਦਣਯੋਗ-ਪ੍ਰੀਤ ਢੀਂਡਸਾ ਖ਼ਾਲਸਾ

ਅਜੀਤ ਡੈਸਕ 24-12-2025
ਧੂਰੀ, 23 ਦਸੰਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਹਲਕੇ ਦੇ ਉੱਘੇ ਸਮਾਜ ਸੇਵੀ ਅਤੇ ਆਸਰਾ ਵੈੱਲਫੇਅਰ ਫਾਊਾਡੇਸ਼ਨ ਰਜਿ ਧੂਰੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਖ਼ਾਲਸਾ ਨੇ ਨਿਊਜ਼ੀਲੈਂਡ ਦੇ ਸਾਊਥ ਆਕਲੈਂਡ ਵਿਚ ਪਿਛਲੇ ਦਿਨੀਂ ਸਥਾਨਕ ਪ੍ਰਦਰਸ਼ਨਕਾਰੀਆਂ ਵਲੋਂ ਸ਼ਾਂਤਮਈ ਨਗਰ ਕੀਰਤਨ ਵਿਚ ਰੁਕਾਵਟ ਪੈਦਾ ਕਰਨ ਅਤੇ ਇਸ ਨੰੂ ਰੋਕਣ ਦੀ ਕੋਸ਼ਿਸ਼ ਦੀ ਨਿੰਦਾਂ ਕਰਦਿਆਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਪਰੰਪਰਾ ਹੈ ਇਹ ਇੱਕ ਅਨੰਦਮਈ ਧਾਰਮਿਕ ਵਹੀਰ ਹੁੰਦੀ ਹੈ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਕੀਰਤਨ ਕੀਤਾ ਜਾਂਦਾ ਹੈ ਅਤੇ ਸਮੁੱਚੀ ਮਨੁੱਖਤਾ ਨਾਲ ਨਾਮ ਸਿਮਰਨ, ਏਕਤਾ ਅਤੇ ਭਲਾਈ ਦਾ ਸੰਦੇਸ਼ ਸਾਂਝਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਗੁਰੂ ਸਾਹਿਬ ਜੀ ਦੇ 'ਚੜ੍ਹਦੀਕਲਾ' ਅਤੇ 'ਸਰਬੱਤ ਦੇ ਭਲੇ' ਦੇ ਸਿਧਾਂਤਾਂ 'ਤੇ ਪਹਿਰਾ ਦਿੰਦਿਆਂ ਉਸ ਮੌਕੇ ਉੱਥੇ ਹਾਜ਼ਰ ਸਿੱਖ ਭਾਈਚਾਰੇ ਨੇ ਭੜਕਾਹਟ ਦੇ ਬਾਵਜੂਦ ਵੀ ਬੇਮਿਸਾਲ ਸਹਿਣਸ਼ੀਲਤਾ ਅਤੇ ਸ਼ਾਂਤੀ ਨੂੰ ਕਾਇਮ ਰੱਖਦਿਆਂ ਸਥਿਤੀ 'ਤੇ ਕਾਬੂ ਪਾਇਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਭੜਕਾਊ ਕਾਰਵਾਈਆਂ ਧਾਰਮਿਕ ਆਜ਼ਾਦੀ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਭਾਵਨਾ ਲਈ ਖ਼ਤਰਨਾਕ ਹਨ | ਉਨ੍ਹਾਂ ਵਿਦੇਸ਼ ਮੰਤਰੀ ਡਾ. ਐਸ. ਜੈ ਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਨਿਊਜ਼ੀਲੈਂਡ ਸਰਕਾਰ ਦੇ ਸਾਹਮਣੇ ਚੁੱਕ ਕੇ ਭਾਰਤੀ ਪਰਵਾਸੀ ਭਾਈਚਾਰੇ ਦੇ ਅਧਿਕਾਰਾਂ ਦੀ ਰੱਖਿਆ ਲਈ ਸਖ਼ਤ ਕਦਮ ਉਠਾਉਣ, ਤਾਂ ਜੋ ਅਜਿਹੀਆਂ ਘਟਨਾਵਾਂ ਭਵਿੱਖ ਵਿਚ ਮੁੜ ਨਾ ਵਾਪਰਨ |

ਪਿਛਲੀ ਖ਼ਬਰ ਪੰਜਾਬੀ ਨੌਜਵਾਨ ਮਿਹਨਤ ਨਾਲ ਵੱਡੇ ਅਫ਼ਸਰ ਬਣ ਸਕਦੇ ਹਨ-ਡਾ. ਢਿੱਲੋਂ ਅਗਲੀ ਖ਼ਬਰ ਪੰਜਾਬ ਸਰਕਾਰ ਪਾਵਰਕਾਮ ਦੀਆਂ ਬੇਸ਼ਕੀਮਤੀ ਜ਼ਮੀਨਾਂ ਵੇਚਣ ਦਾ ਫ਼ੈਸਲਾ ਵਾਪਸ ਲਵੇ-ਫੈਡਰੇਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।