11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕਿਸਾਨਾਂ ਨੇ ਨਿੱਜੀਕਰਨ ਖ਼ਿਲਾਫ਼ ਸੰਗਰੂਰ ਦੇ ਬਾਜ਼ਾਰਾਂ ਵਿਚ ਕੀਤਾ ਰੋਸ ਪ੍ਰਦਰਸ਼ਨ <br/>

ਸੰਗਰੂਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਦੇ ਹੋਏ ਕਿਸਾਨ | ਤਸਵੀਰ: ਮੁਕੇਸ਼ ਕੁਮਾਰ <br/> 25-12-2025
ਸੰਗਰੂਰ, 24 ਦਸੰਬਰ (ਅਮਨਦੀਪ ਸਿੰਘ ਬਿੱਟਾ) - ਲੋਕ ਮੋਰਚਾ ਪੰਜਾਬ, ਇਨਕਲਾਬੀ ਕੇਂਦਰ ਪੰਜਾਬ ਵਲੋਂ ਨਿੱਜੀਕਰਨ ਦੀ ਨੀਤੀ ਰੱਦ ਕਰਨ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਦੀ ਲੁੱਟ ਖ਼ਿਲਾਫ਼ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ | ਬੀ.ਕੇ.ਯੂ. ਏਕਤਾ ਡਕੌਦਾ ਦੇ ਸੂਬਾ ਆਗੂ ਅੰਗਰੇਜ਼ ਸਿੰਘ, ਇਨਕਲਾਬੀ ਕੇਂਦਰ ਦੇ ਜਗਜੀਤ ਲਹਿਰਾ, ਲੋਕ ਮੋਰਚਾ ਦੇ ਸੂਬਾ ਸਕੱਤਰ ਜਗਮੇਲ ਸਿੰਘ, ਸੂਬਾ ਕਮੇਟੀ ਮੈਂਬਰ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਸਸਤੀ ਬਿਜਲੀ ਸਹੂਲਤਾਂ ਨੰੂ ਖੋਹ ਕੇ ਪ੍ਰਾਈਵੇਟ ਕੰਪਨੀਆਂ ਨੰੂ ਵੱਡੇ ਮੁਨਾਫ਼ੇ ਦੇਣ ਤਹਿਤ ਬਿਜਲੀ ਸੋਧ ਬਿਲ 2025 ਲਿਆਂਦਾ ਜਾ ਰਿਹਾ ਹੈ | ਮਜ਼ਦੂਰਾਂ ਦੀ ਉਜ਼ਰਤਾਂ, ਸਹੂਲਤਾਂ, ਕਿਰਤ ਹਾਲਤਾਂ ਅਤੇ ਰੁਜ਼ਗਾਰ ਦੀ ਬਲੀ ਦਿੰਦਿਆਂ ਵੱਡੀਆਂ ਕੰਪਨੀਆਂ ਨੰੂ ਖੁੱਲ੍ਹ ਦਿੰਦਿਆਂ 4 ਕਿਰਤ ਕੋਡ ਲਾਗੂ ਕੀਤੇ ਜਾ ਰਹੇ ਹਨ | ਜਗਜੀਤ ਸਿੰਘ ਸਲੇਮਗੜ੍ਹ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਗੁਰਮੀਤ ਸਿੰਘ ਸਮੂਰਾ, ਮਹਿੰਦਰ ਸਿੰਘ ਪਿਸ਼ੌਰ, ਰਘਵੀਰ ਸਿੰਘ ਕੌਹਰੀਆਂ ਨੇ ਕਿਹਾ ਕਿ ਨਿੱਜੀਕਰਨ ਦੀ ਨੀਤੀ ਨੰੂ ਰੋਕਣ ਲਈ ਸਾਂਝੇ ਸੰਘਰਸ਼ ਦੀ ਲੋੜ ਉੱਤੇ ਜ਼ੋਰ ਦਿੱਤਾ | ਅਨਾਜ ਮੰਡੀ ਤੋਂ ਇਕੱਤਰ ਹੋ ਕੇ ਕਿਸਾਨ ਸੰਗਰੂਰ ਦੇ ਬਾਜ਼ਾਰਾਂ ਵਿਚੋਂ ਹੰੁਦੇ ਹੋਏ ਡੀ.ਸੀ. ਦਫ਼ਤਰ ਪੁੱਜੇ ਜਿੱਥੇ ਉਨ੍ਹਾਂ ਪ੍ਰਦਰਸ਼ਨ ਕੀਤਾ |

ਪਿਛਲੀ ਖ਼ਬਰ ਅਕਾਲੀ ਦਲ ਦਾ ਮੁੜ ਉੱਠਣਾ ਕਈਆਂ ਨੂੰ ਰਾਸ ਨਹੀਂ ਆ ਰਿਹਾ-ਰੋਹੀੜਾ <br/> ਅਗਲੀ ਖ਼ਬਰ ਨਵੇਂ ਸਾਲ ਮੌਕੇ 11 ਬੱਸਾਂ ਸ਼੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਹੋਣਗੀਆ ਰਵਾਨਾ-ਜ਼ਿੰਮੀ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।