16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਰਹਿੰਦ ਜਾ ਰਹੇ ਸ਼ੇਰਪੁਰ ਦੇ ਨੌਜਵਾਨ ਦੀ ਮੌਤ

ਅਜੀਤ ਡੈਸਕ 26-12-2025
ਸ਼ੇਰਪੁਰ, 25 ਦਸੰਬਰ (ਮੇਘ ਰਾਜ ਜੋਸ਼ੀ)-ਪੱਤੀ ਖਲੀਲ, ਸ਼ੇਰਪੁਰ ਦੇ 28 ਸਾਲਾ ਨੌਜਵਾਨ ਦੀ ਸਰਹਿੰਦ ਵਿਖੇ ਸ਼ਹੀਦੀ ਜੋੜ ਮੇਲੇ ਵਿਚ ਸ਼ਿਰਕਤ ਕਰਨ ਜਾਂਦਿਆਂ ਰਸਤੇ ਵਿਚ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਹ ਘਟਨਾ ਖੰਨਾ ਦੇ ਨੇੜੇ ਵਾਪਰੀ, ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਦਲਵੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਸੁਖਵੀਰ ਸਿੰਘ (ਉਮਰ 28 ਸਾਲ) ਪੁੱਤਰ ਜਗਦੇਵ ਸਿੰਘ ਆਪਣੇ ਦੋਸਤਾਂ ਨਾਲ ਸਰਹਿੰਦ ਵਿਖੇ ਸ਼ਹੀਦੀ ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ | ਰਸਤੇ ਵਿਚ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਉਪਰੰਤ ਉਸ ਨੰੂ ਤੁਰੰਤ ਵਾਪਸ ਪਿੰਡ ਲਿਆਂਦਾ ਗਿਆ ਅਤੇ ਬਾਅਦ ਵਿਚ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੰੂ ਮਿ੍ਤਕ ਘੋਸ਼ਿਤ ਕਰ ਦਿੱਤਾ ਗਿਆ | ਘਟਨਾ ਦੀ ਸੂਚਨਾ ਮਿਲਣ ਉਪਰੰਤ ਸ਼ੇਰਪੁਰ ਪੁਲਿਸ ਵਲੋਂ ਮਾਮਲੇ ਵਿਚ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਅਤੇ ਪੋਸਟਮਾਰਟਮ ਦੀ ਕਾਰਵਾਈ ਉਪਰੰਤ ਮਿ੍ਤਕ ਦੀ ਲਾਸ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਇਹ ਨੌਜਵਾਨ ਨਸ਼ੇ ਕਰਨ ਦਾ ਵੀ ਆਦੀ ਦੱਸਿਆ ਜਾ ਰਿਹਾ ਹੈ | ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ 57 ਗ੍ਰਾਮ ਹੈਰੋਇਨ ਸਮੇਤ 2 ਲੱਖ 69 ਹਜ਼ਾਰ ਦੀ ਡਰੱਗ ਮਨੀ ਬਰਾਮਦ-ਡੀ.ਐੱਸ.ਪੀ. ਖਹਿਰਾ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਕੌਣ ਬਣੇਗਾ ਗੁਰੂ ਦਾ ਲਾਡਲਾ' ਮੁਕਾਬਲਿਆਂ 'ਚ ਬੱਚਿਆਂ ਨੇ ਦਿਖਾਏ ਆਪਣੇ ਜੌਹਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।