14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਲਾਨਾ ਰਾਜ ਪੱਧਰੀ ਸ਼ਹੀਦੀ ਸਮਾਰੋਹ ਦੌਰਾਨ 66 ਨਾਮਧਾਰੀ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪ੍ਰਸ਼ਾਸਨ ਨੇ ਅਗੇਤੇ ਪ੍ਰਬੰਧਾਂ ਦੀਆਂ ਖਿੱਚੀਆਂ ਤਿਆਰੀਆਂ <br/>

ਡਿਪਟੀ ਕਮਿਸ਼ਨਰ ਮਲੇਰਕੋਟਲਾ ਵੀਰਾਜ ਸ਼ਿਆਮਕਰਨ ਤਿੜਕੇ ਕੂਕਾ ਨਾਮਧਾਰੀ ਸਮਾਰਕ ਵਿਖੇ ਮਨਾਏ ਜਾਣ ਵਾਲੇ ਸਾਲਾਨਾ ਰਾਜ ਪੱਧਰੀ ਸਮਾਰੋਹ ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਉਪਰੰਤ ਵੱਖ-ਵੱਖ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ | ਤਸਵੀਰ: ਮੁਹੰਮਦ ਹਨੀਫ਼ ਥਿੰਦ <br/> 26-12-2025
ਮਲੇਰਕੋਟਲਾ, 25 ਦਸੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ)-ਨਾਮਧਾਰੀ ਸ਼ਹੀਦੀ ਕੂਕਾ ਸਮਾਰਕ ਮਲੇਰਕੋਟਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸਾਲਾਨਾ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਮਲੇਰਕੋਟਲਾ ਪ੍ਰਸ਼ਾਸਨ ਨੇ ਖਿੱਚੀਆਂ ਤਿਆਰੀਆਂ | ਉਪਰੋਕਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵੀਰਾਜ ਸ਼ਿਆਮਕਰਨ ਤਿੜਕੇ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਇਤਿਹਾਸਕ ਸੰਘਰਸ਼ ਅਤੇ ਬੇਮਿਲਾਲ ਕੁਰਬਾਨੀ ਦੀ ਮਿਸਾਲ ਕਾਇਮ ਕਰਨ ਵਾਲੇ 66 ਨਾਮਧਾਰੀ ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿਚ 17 ਜਨਵਰੀ ਨੂੰ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸ਼ਰਧਾਂਜਲੀ ਸਮਾਰੋਹ ਮੌਕੇ ਦੇਸ਼ ਅਤੇ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ | ਇਸ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੇ ਪੁਖ਼ਤਾ ਪ੍ਰਬੰਧ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ | ਉਨ੍ਹਾਂ ਕਾਰਜ ਸਾਧਕ ਅਫ਼ਸਰ ਮਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ ਨੂੰ ਨਿਰਦੇਸ਼ ਦਿੱਤੇ ਕਿ ਨਾਮਧਾਰੀ ਸ਼ਹੀਦੀ ਸਮਾਰਕ ਦੇ ਆਲੇ-ਦੁਆਲੇ ਦੀ ਪੂਰੀ ਤਰ੍ਹਾਂ ਸਾਫ਼-ਸਫਾਈ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਦੀ ਰਿਪੇਅਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਪੀ.ਐੱਸ.ਪੀ.ਸੀ.ਐਲ. ਦੇ ਐਕਸੀਅਨ ਹਰਵਿੰਦਰ ਸਿੰਘ ਧੀਮਾਨ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ, ਨਾਲ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਪੀਣ-ਯੋਗ ਪਾਣੀ, ਸਾਫ਼-ਸੁਥਰੇ ਆਰਜ਼ੀ ਪਾਖਾਨੇ, ਮੈਡੀਕਲ ਟੀਮਾਂ ਅਤੇ ਐਮਰਜੈਂਸੀ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ | ਉਨ੍ਹਾਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਅਫ਼ਸਰ ਐੱਸ.ਪੀ.ਡੀ. ਸੱਤਪਾਲ ਸ਼ਰਮਾ ਨੂੰ ਸਮਾਰੋਹ ਦੌਰਾਨ ਮਜ਼ਬੂਤ ਸੁਰੱਖਿਆ ਪ੍ਰਬੰਧ ਅਤੇ ਨਿਰਵਿਘਨ ਟਰੈਫਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ, ਤਾਂ ਜੋ ਸਮਾਰੋਹ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਰੀਤ ਕੌਰ ਸੇਖੋਂ, ਐੱਸ.ਪੀ.ਡੀ. ਸਤਪਾਲ ਸ਼ਰਮਾ, ਸ਼ਹੀਦੀ ਸਮਾਰਕ ਮਲੇਰਕੋਟਲਾ ਦੇ ਮੁੱਖ ਸੇਵਾਦਾਰ ਗੁਰਸੇਵਕ ਸਿੰਘ ਨਾਮਧਾਰੀ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ ਵਧਵਾ, ਐਕਸ਼ੀਅਨ ਪੀ.ਐੱਸ.ਪੀ.ਸੀ.ਐਲ. ਹਰਵਿੰਦਰ ਸਿੰਘ ਧੀਮਾਨ, ਇੰਜੀਨੀਅਰ ਸਤਵਿੰਦਰ ਸਿੰਘ, ਇੰਜੀਨੀਅਰ ਵਨੀਤ ਕੁਮਾਰ, ਇੰਜੀਨੀਅਰ ਲਵੇਸ਼ ਜੈਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ |

ਪਿਛਲੀ ਖ਼ਬਰ ਸਰਪੰਚ ਗੁਰਮੁੱਖ ਸਿੰਘ ਖਾਨਪੁਰ ਤੇ ਸੰਗਤਾਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ 'ਚ ਜੀ.ਐੱਸ.ਟੀ. ਦੇ ਨਾਂਅ 'ਤੇ ਹੋ ਰਹੀ ਲੁੱਟ, ਸਰਕਾਰ ਜਨਤਾ ਨੂੰ ਕਰ ਰਹੀ ਗੁਮਰਾਹ-ਅਰਵਿੰਦ ਖੰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।