11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੈਨਸ਼ਨਰ ਦਿਹਾੜਾ ਮਨਾਇਆ

ਅਜੀਤ ਡੈਸਕ 28-12-2025
ਸੁਨਾਮ ਊਧਮ ਸਿੰਘ ਵਾਲਾ, 27 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਦੀ ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸ਼ਹੀਦ ਊਧਮ ਸਿੰਘ ਵਾਲਾ ਵਲੋਂ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਅਗਵਾਈ ਵਿਚ ਸਥਾਨਕ ਸ਼ਾਂਤੀ ਨਿਕੇਤਨ ਭਵਨ ਨੇੜੇ ਬੱਸ ਸਟੈਂਡ ਵਿਖੇ ਪੈਨਸ਼ਨਰ ਦਿਵਸ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਹੀਦ ਊਧਮ ਸਿੰਘ ਉਦਯੋਗਿਕ ਸਿਖਲਾਈ ਸੰਸਥਾ ਸੁਨਾਮ ਊਧਮ ਸਿੰਘ ਵਾਲਾ ਦੇ ਸੇਵਾ ਮੁਕਤ ਸੁਪਰਡੈਂਟ ਮਨਜੀਤ ਸਿੰਘ ਰਿਸ਼ੀ ਸ਼ਾਮਿਲ ਹੋਏ | ਸ਼ੁਰੂ ਵਿਚ ਵਿੱਛੜ ਗਏ ਪੈਨਸ਼ਨਰਜ਼ ਸਾਥੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਡਾ. ਸ਼ਵਿੰਦਰ ਸਿੰਘ ਸਿੱਧੂ, ਕਿ੍ਸ਼ਨ ਲਾਲ ਬਤਰਾ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ-ਪੈਨਸ਼ਨਰਜ਼ ਮਾਰੂ ਨੀਤੀਆਂ ਦੀ ਸਖ਼ਤ ਨਿੰਦਿਆ ਕਰਦਿਆਂ ਕਿਹਾ ਕਿ ਸਰਕਾਰ ਜਾਣ-ਬੁੱਝ ਕੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ | ਜਿਸ ਕਾਰਨ ਪੈਨਸ਼ਨਰਾਂ ਨੂੰ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਸਮੇਂ 75 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਐਸੋਸੀਏਸ਼ਨ ਦਾ ਨਵੇਂ ਸਾਲ 2026 ਦਾ ਰੰਗਦਾਰ ਕੈਲੰਡਰ ਵੀ ਜਾਰੀ ਕੀਤਾ ਗਿਆ |

ਪਿਛਲੀ ਖ਼ਬਰ ਡੁੱਬਦੀ ਔਰਤ ਤੇ ਲੜਕੀ ਨੂੰ ਬਚਾਉਣ ਲਈ ਦੋਵਾਂ ਪੁਲਿਸ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਕੋਲੋਂ ਸਨਮਾਨਿਤ ਕਰਵਾਉਣ ਦੀ ਅਪੀ... ਅਗਲੀ ਖ਼ਬਰ ਸੱਤ ਰੋਜ਼ਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।