11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਕਿਸੇ ਵੀ ਸਕੂਲ ਵਾਹਨ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ <br/>

ਬਾਲ ਸੁਰੱਖਿਆ ਵਿਭਾਗ ਅਤੇ ਟਰੈਫ਼ਿਕ ਪੁਲਿਸ ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 28-12-2025
ਮਲੇਰਕੋਟਲਾ, 27 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਸਕੂਲੀ ਬੱਚਿਆਂ ਦੀ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਨੂੰ ਯਕੀਨੀ ਬਣਾਉਣ ਦੇ ਮਕਸਦ ਟਰੈਫ਼ਿਕ ਪੁਲਿਸ ਅਤੇ ਬਾਲ ਵਿਕਾਸ ਵਿਭਾਗ ਨੇ ਮਿਲ ਕੇ ਵੱਖ-ਵੱਖ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ | ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੀਤੇ ਗਏ | ਉਨ੍ਹਾਂ ਦੱਸਿਆ ਕਿ ਬਾਲ ਸੁਰੱਖਿਆ ਯੂਨਿਟ ਵਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸਪਸ਼ਟ ਤੌਰ 'ਤੇ ਦੱਸਿਆ ਗਿਆ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ | ਇਸ ਮੌਕੇ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ਼ ਮਨਜ਼ੂਰਸ਼ੁਦਾ ਅਤੇ ਸੁਰੱਖਿਅਤ ਸਕੂਲੀ ਵਾਹਨਾਂ ਰਾਹੀਂ ਹੀ ਸਕੂਲ ਭੇਜਣ ਅਤੇ ਇਹ ਅਭਿਆਨ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹੇਗਾ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਹਰ ਹਾਲਤ ਵਿਚ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਲੀਗਲ ਅਫ਼ਸਰ ਬਬੀਤਾ ਕੁਮਾਰੀ, ਟਰੈਫ਼ਿਕ ਇੰਚਾਰਜ ਗੁਰਮੁਖ ਸਿੰਘ ਲਾਡੀ, ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਸਿੱਖਿਆ ਵਿਭਾਗ ਤੋਂ ਕੁਲਦੀਪ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਆਤਮ ਹੱਤਿਆ ਦੇ ਦੋਸ਼ 'ਚ ਨਾਮਜ਼ਦ ਵਿਅਕਤੀਆਂ ਦੇ ਹੱਕ 'ਚ ਨਿੱਤਰੇ ਪਿੰਡ ਵਾਸੀ <br/> ਅਗਲੀ ਖ਼ਬਰ ਨਰਸਾਂ ਦੀ ਭਰਤੀ ਨੂੰ ਹਰੀ ਝੰਡੀ ਦੇਣ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।