ਫ਼ਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਕੈਂਟ ਪੁਲਿਸ ਨੇ 50 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਦਾ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਚੋਕ ਚੁੰਗੀ ਨੰਬਰ 7 ਫ਼ਿਰੋਜ਼ਪੁਰ ਕੈਂਟ ਪਰ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜੱਸਾ ਉਰਫ਼ ਜੱਸੀ ਸ਼ਰਾਬ ਨਜਾਇਜ਼ ਵੇਚਣ ਦਾ ਆਦੀ ਹੈ ਤੇ ਅੱਜ ਵੀ ਸ਼ਮਸ਼ਾਨਘਾਟ ਰੋਡ ਪਰ ਪੁਰਾਣੇ ਡੇਅਰੀ ਫਾਰਮ ਕੋਲ ਕਿੱਕਰ ਦੀਆਂ ਝਾੜੀਆਂ ਪਾਸ ਗੱਟਾ ਪਲਾਸਟਿਕ ਵਿਚ ਸ਼ਰਾਬ ਨਜਾਇਜ਼ ਰੱਖ ਕੇ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਛਾਪੇਮਾਰੀ ਕਰਦੇ ਹੋਏ 50 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ | ਪੁਲਿਸ ਨੇ ਮੁਲਜ਼ਮ ਜੱਸਾ ਉਰਫ਼ ਜੱਸੀ ਪੁੱਤਰ ਅਜੀਤ ਉਰਫ਼ ਜੀਤਾ ਵਾਸੀ ਅਲੀ ਕੇ ਥਾਣਾ ਸਦਰ ਵਿਰੁੱਧ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ |