29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬੈਡਮਿੰਟਨ ਖਿਡਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਅਜੀਤ ਡੈਸਕ 16-06-2025
ਫ਼ਿਰੋਜ਼ਪੁਰ, 15 ਜੂਨ (ਗੁਰਿੰਦਰ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਥਿਤ ਇਨਡੋਰ ਬੈਡਮਿੰਟਨ ਹਾਲ ਵਿਚ ਚੱਲ ਰਹੇ ਮੁਰੰਮਤ ਦੇ ਕੰਮ ਨੂੰ ਜਲਦੀ ਨਿਪਟਾਉਣ ਅਤੇ ਬੈਡਮਿੰਟਨ ਕੋਚ ਦੀ ਨਿਯੁਕਤੀ ਨੂੰ ਲੈ ਕੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫਿਰੋਜ਼ਪੁਰ ਦਾ ਇਕ ਵਫਦ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਮਿਲਿਆ | ਐਸੋਸੀਏਸ਼ਨ ਦੇ ਮੀਤ ਪ੍ਰਧਾਨ ਮਨੋਜ ਗੁਪਤਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੂੰ ਮਿਲੇ ਵਫ਼ਦ ਨੇ ਸ਼ਹੀਦ ਭਗਤ ਸਿੰਘ ਬੈਡਮਿੰਟਨ ਹਾਲ ਵਿਚ ਚੱਲ ਰਹੇ ਹਾਲ ਦੀ ਫਲੋਰਿੰਗ ਅਤੇ ਰੂਫਿੰਗ ਦੇ ਕੰਮ ਨੂੰ ਤੇਜ਼ੀ ਨਾਲ ਨਿਪਟਾਉਣ ਅਤੇ ਜਲਦੀ ਤੋਂ ਜਲਦੀ ਬੈਡਮਿੰਟਨ ਕੋਰਟ ਵਿਚ ਸਰਕਾਰੀ ਕੋਚ ਦੀ ਨਿਯੁਕਤੀ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਬੱਚਿਆਂ ਦਾ ਸਹੀ ਮਾਰਗਦਰਸ਼ਨ ਕੀਤਾ ਜਾ ਸਕੇ | ਵਫ਼ਦ ਵਿਚ ਸ਼ਾਮਿਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਨੇ ਵੋਹਰਾ, ਸੰਯੁਕਤ ਸਕੱਤਰ ਅਸ਼ੋਕ ਵਡੇਰਾ ਨੇ ਦੱਸਿਆ ਕਿ ਬੈਡਮਿੰਟਨ ਐਸੋਸੀਏਸ਼ਨ ਵਲੋਂ ਪੇਸ਼ ਕੀਤੀਆਂ ਸਾਰੀਆਂ ਮੰਗਾਂ ਦੇ ਸਬੰਧ ਵਿਚ ਡੀ.ਸੀ ਦੇ ਹਾਂ ਪੱਖੀ ਹੁੰਗਾਰੇ ਨੇ ਐਸੋਸੀਏਸ਼ਨ ਦੇ ਮੈਂਬਰਾਂ ਦੇ ਮਨਾਂ ਵਿਚ ਬੈਡਮਿੰਟਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਵੀ ਮਜ਼ਬੂਤ ਕਰ ਦਿੱਤਾ |
ਪਿਛਲੀ ਖ਼ਬਰ ਨਗਰ ਕੌਂਸਲ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਭੱਠਾ ਉਦਯੋਗ ਦੇ ਕੁਸ਼ਲ ਸੰਚਾਲਨ ਲਈ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।