29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਨਗਰ ਕੌਂਸਲ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 16-06-2025
ਜ਼ੀਰਾ, 15 ਜੂਨ (ਪ੍ਰਤਾਪ ਸਿੰਘ ਹੀਰਾ)- ਨਗਰ ਕੌਂਸਲ ਜ਼ੀਰਾ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਮੋਤੀ ਬਾਗ ਜ਼ੀਰਾ ਵਿਖੇ ਪ੍ਰਧਾਨ ਪਿਆਰਾ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸੇਵਾ ਮੁਕਤ ਕਰਮਚਾਰੀਆਂ ਦੇ ਮਸਲੇ ਵਿਚਾਰੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸੇਵਾ ਮੁਕਤ ਕਰਮਚਾਰੀ ਜਿਨ੍ਹਾਂ ਦੀ ਉਮਰ 80 ਸਾਲ ਦੇ ਕਰੀਬ ਹੈ, ਜਿਨ੍ਹਾਂ ਮੁਲਾਜ਼ਮਾਂ ਦਾ ਮਹੀਨਾਵਾਰ ਮੈਡੀਕਲ ਬਿੱਲ ਲਗਭਗ ਇਕ ਸਾਲ ਤੋਂ ਡਿਊ ਹੈ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਅਤੇ ਕਾਰਜ ਸਾਧਕ ਅਫ਼ਸਰ ਨੂੰ ਮਿਲ ਕੇ ਬੇਨਤੀ ਕੀਤੀ, ਪਰ ਕੋਈ ਕੰਨ 'ਤੇ ਜੰੂ ਨਹੀਂ ਸਰਕੀ | ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮਾਂ ਨੇ ਆਪਣਾ ਇਲਾਜ ਕਰਵਾਇਆ, ਉਨ੍ਹਾਂ ਦੇ ਮੈਡੀਕਲ ਬਿੱਲ ਵੀ ਲੰਬਿਤ ਪਏ ਹਨ | ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਮੁਲਾਜ਼ਮਾਂ ਤੇ ਸੇਵਾ ਮੁਕਤ ਕਰਮਚਾਰੀਆਂ ਦੇ ਬਕਾਏ ਪਏ ਹਨ, ਪ੍ਰੰਤੂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ | ਸੇਵਾ ਮੁਕਤ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ | ਇਸ ਮੌਕੇ ਮੀਟਿੰਗ ਵਿਚ ਜਗਦੀਸ਼ ਜਨੇਜਾ, ਦੀਦਾਰ ਸਿੰਘ, ਹੀਰਾ ਲਾਲ, ਚਰਨਜੀਤ ਸ਼ਰਮਾ, ਬਿੱਕਰ ਸਿੰਘ, ਕਰਨੈਲ ਸਿੰਘ, ਅਸ਼ੋਕ ਕੁਮਾਰ, ਅਮਰ ਲਾਲ, ਚੰਦਗੀ ਰਾਮ, ਰਾਮ ਜੀ, ਯਸ਼ਪਾਲ ਸ਼ਰਮਾ, ਗੁਲਸ਼ਨ ਝੱਟਾ, ਪਰਮਜੀਤ ਸਿੰਘ, ਮਹੇਸ਼ ਕੁਮਾਰ, ਜਨਕ ਰਾਜ, ਕਿ੍ਸ਼ਨਾ, ਅਮਨਦੀਪ ਸਿੰਘ ਦਰਗਣ, ਪੰਜਾਬ ਪ੍ਰਧਾਨ ਮੁਲਾਜ਼ਮ ਬੀਬੀ ਕਿ੍ਸ਼ਨਾ, ਰੇਖਾ ਦੇਵੀ, ਕਿਰਨਾ, ਮਾਇਆ, ਬਿਮਲਾ, ਕਮਲਾ, ਘਨੱਈਆ, ਦਰਸ਼ਨਾ, ਪੱਪੂ, ਆਸ਼ਾ ਦੇਵੀ, ਜੱਗੀ ਰਾਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਸਬਾ ਮਮਦੋਟ ਤੋਂ ਕੇਦਾਰਨਾਥ ਧਾਮ ਦੀ ਯਾਤਰਾ ਲਈ ਜਥਾ ਹੋਇਆ ਰਵਾਨਾ ਅਗਲੀ ਖ਼ਬਰ ਬੈਡਮਿੰਟਨ ਖਿਡਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦਾ ਵਫ਼ਦ ਡਿਪਟੀ ਕਮਿਸ਼ਨਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।